Delhi News : ਕੈਨੇਡੀਅਨ ਪੁਲਿਸ ਨੇ ਗਰਮਖ਼ਿਆਲੀ ਅਰਸ਼ ਡੱਲਾ ਨੂੰ ਕੀਤਾ ਗ੍ਰਿਫਤਾਰ : ਸੂਤਰ

By : BALJINDERK

Published : Nov 10, 2024, 8:41 pm IST
Updated : Nov 10, 2024, 8:41 pm IST
SHARE ARTICLE
ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ
ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ

Delhi News : ਸੂਤਰਾਂ ਨੇ ਐਤਵਾਰ ਨੂੰ ਇਹ ਦਾਅਵਾ ਕੀਤਾ ਕਿ ਇਹ ਗੋਲੀਬਾਰੀ 28 ਅਕਤੂਬਰ ਨੂੰ ਮਿਲਟਨ ’ਚ ਹੋਈ ਸੀ। 

Delhi News : ਕੈਨੇਡਾ ਦੇ ਓਨਟਾਰੀਓ ਸੂਬੇ ’ਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਭਾਰਤ ਵਲੋਂ ਅਤਿਵਾਦੀ ਐਲਾਨੇ ਗਏ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਦਾਅਵਾ ਕੀਤਾ। ਇਹ ਗੋਲੀਬਾਰੀ 28 ਅਕਤੂਬਰ ਨੂੰ ਮਿਲਟਨ ’ਚ ਹੋਈ ਸੀ। 

ਹਾਲਟਨ ਰੀਜਨਲ ਪੁਲਿਸ ਸਰਵਿਸ (ਐਚ.ਆਰ.ਪੀ.ਐਸ.) ਨੇ 29 ਅਕਤੂਬਰ ਨੂੰ ਕਿਹਾ ਸੀ ਕਿ ਜਾਂਚ ਤੋਂ ਬਾਅਦ ਉਸ ਨੇ ਗੋਲੀਬਾਰੀ ਦੇ ਦੋਸ਼ ’ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਵਿਅਕਤੀ ਹਸਪਤਾਲ ਗਏ ਸਨ ਅਤੇ ਉਨ੍ਹਾਂ ਵਿਚੋਂ ਇਕ ਨੂੰ ਗੋਲੀ ਲੱਗੀ ਸੀ, ਜਿਸ ਨੂੰ ਬਾਅਦ ਵਿਚ ਛੁੱਟੀ ਦੇ ਦਿਤੀ ਗਈ। 

ਐਚ.ਆਰ.ਪੀ.ਐਸ. ਨੇ ਉਨ੍ਹਾਂ ਦੀ ਪਛਾਣ ਦਾ ਪ੍ਰਗਟਾਵਾ ਨਹੀਂ ਕੀਤਾ ਅਤੇ ਕਿਹਾ ਕਿ ਦੋਵੇਂ ਮੁਲਜ਼ਮ ਜ਼ਮਾਨਤ ਦੀ ਸੁਣਵਾਈ ਤਕ ਹਿਰਾਸਤ ’ਚ ਹਨ। ਸੂਤਰਾਂ ਨੇ ਦਾਅਵਾ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਇਕ ਦਾ ਨਾਮ ਅਰਸ਼ ਡੱਲਾ ਹੈ, ਜੋ ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਨਾਲ ਜੁੜਿਆ ਹੋਇਆ ਹੈ ਅਤੇ ਪਿਛਲੇ ਸਾਲ ਜੂਨ ਵਿਚ ਮਾਰੇ ਗਏ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਤਰਫੋਂ ਅਤਿਵਾਦੀ ਮਾਡਿਊਲ ਚਲਾਉਂਦਾ ਸੀ। 

ਹਾਲਟਨ ਪੁਲਿਸ ਨੇ ਇਕ ਬਿਆਨ ਵਿਚ ਕਿਹਾ, ‘‘28 ਅਕਤੂਬਰ 2024 ਦੀ ਸਵੇਰ ਨੂੰ ਗੁਏਲਫ ਪੁਲਿਸ ਨੇ ਐਚ.ਆਰ.ਪੀ.ਐਸ. ਨਾਲ ਸੰਪਰਕ ਕੀਤਾ ਜਦੋਂ ਦੋ ਵਿਅਕਤੀ ਹਸਪਤਾਲ ਆਏ। ਉਨ੍ਹਾਂ ਵਿਚੋਂ ਇਕ ਦਾ ਇਲਾਜ ਕੀਤਾ ਗਿਆ ਅਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ। ਦੂਜੇ ਵਿਅਕਤੀ ਨੂੰ ਕੋਈ ਸੱਟ ਨਹੀਂ ਲੱਗੀ।’’

ਹਾਲਟਨ ਪੁਲਿਸ ਨੇ ਇਕ ਬਿਆਨ ਵਿਚ ਕਿਹਾ, ‘‘ਐਚ.ਆਰ.ਪੀ.ਐਸ. ਮੇਜਰ ਕ੍ਰਾਈਮ ਬਿਊਰੋ ਹੁਣ ਜਾਂਚ ਕਰ ਰਿਹਾ ਹੈ ਅਤੇ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਟਨ ਹਿਲਜ਼ ਦੇ 25 ਸਾਲ ਦੇ ਵਿਅਕਤੀ ਅਤੇ ਸਰੀ ਬੀ.ਸੀ. ਦੇ 28 ਸਾਲ ਦੇ ਵਿਅਕਤੀ ’ਤੇ ਜਾਣਬੁਝ ਕੇ ਹਥਿਆਰਾਂ ਦੀ ਵਰਤੋਂ ਕਰਨ ਦਾ ਦੋਸ਼ ਹੈ।’’ ਪੁਲਿਸ ਨੇ ਇਹ ਵੀ ਕਿਹਾ ਕਿ ਉਹ ਸਰਗਰਮੀ ਨਾਲ ਘਟਨਾ ਦੀ ਜਾਂਚ ਕਰ ਰਹੇ ਹਨ। 

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਡੱਲਾ ਗਿਰੋਹ ਦੇ ਦੋ ਮੈਂਬਰਾਂ ਨੂੰ ਮੁਹਾਲੀ ਦੇ ਖਰੜ ਤੋਂ ਇਕ ਸਿੱਖ ਕਾਰਕੁਨ ਦੇ ਕਤਲ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। 

ਅਰਸ਼ ਡੱਲਾ ਨੂੰ ਭਾਰਤ ਸਰਕਾਰ ਨੇ ਪਿਛਲੇ ਸਾਲ ਜਨਵਰੀ ’ਚ ਅਤਿਵਾਦੀ ਐਲਾਨਿਆ ਸੀ, ਜਿਸ ’ਤੇ ਪੰਜਾਬ ’ਚ ਕਤਲ, ਅਤਿਵਾਦ ਦੇ ਵਿੱਤਪੋਸ਼ਣ ਅਤੇ ਜਬਰੀ ਵਸੂਲੀ ’ਚ ਸ਼ਾਮਲ ਹੋਣ ਦਾ ਦੋਸ਼ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਵਿਚ ਕਿਹਾ ਸੀ ਕਿ ਉਹ ਵੱਡੇ ਪੱਧਰ ’ਤੇ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਸੀ। 

ਉਹ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਦਰਜ ਅਤੇ ਜਾਂਚ ਕੀਤੇ ਗਏ ਵੱਖ-ਵੱਖ ਮਾਮਲਿਆਂ ’ਚ ਦੋਸ਼ੀ ਹੈ, ਜਿਸ ’ਚ ਨਿਸ਼ਾਨਾ ਬਣਾ ਕੇ ਹੱਤਿਆਵਾਂ, ਅਤਿਵਾਦ ਦੇ ਵਿੱਤਪੋਸ਼ਣ ਲਈ ਜਬਰੀ ਵਸੂਲੀ, ਕਤਲ ਦੀ ਕੋਸ਼ਿਸ਼, ਫਿਰਕੂ ਸਦਭਾਵਨਾ ਨੂੰ ਭੰਗ ਕਰਨਾ ਅਤੇ ਪੰਜਾਬ ’ਚ ਲੋਕਾਂ ’ਚ ਦਹਿਸ਼ਤ ਪੈਦਾ ਕਰਨਾ ਸ਼ਾਮਲ ਹੈ। (ਪੀਟੀਆਈ)

(For more news apart from Canadian Police Arrest Arsh Dalla: Source News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement