
Delhi News : ਪਾਕਿਸਤਾਨ ਹਾਈ ਕਮਿਸ਼ਨ ਨੇ ਕਿਹਾ 14 ਤੋਂ 23 ਨਵੰਬਰ ਤਕ ’ਚ ਸਮਾਰੋਹ ’ਚ ਹਿੱਸਾ ਲੈ ਸਕਣਗੇ ਸ਼ਰਧਾਲੂ
Delhi News : ਪਾਕਿਸਤਾਨ ਹਾਈ ਕਮਿਸ਼ਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਤੋਂ 23 ਨਵੰਬਰ ਤਕ ਹੋਣ ਵਾਲੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 3,000 ਤੋਂ ਵੱਧ ਵੀਜ਼ੇ ਜਾਰੀ ਕੀਤੇ ਹਨ।
ਭਾਰਤ ’ਚ ਪਾਕਿਸਤਾਨ ਹਾਈ ਕਮਿਸ਼ਨ ਨੇ ਕਿਹਾ ਕਿ ਨਵੀਂ ਦਿੱਲੀ ’ਚ ਪਾਕਿਸਤਾਨ ਹਾਈ ਕਮਿਸ਼ਨ ਨੇ 14 ਤੋਂ 23 ਨਵੰਬਰ 2024 ਤਕ ਪਾਕਿਸਤਾਨ ’ਚ ਹੋਣ ਵਾਲੇ ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਰੋਹ ’ਚ ਹਿੱਸਾ ਲੈਣ ਲਈ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 3000 ਤੋਂ ਵੱਧ ਵੀਜ਼ਾ ਜਾਰੀ ਕੀਤੇ ਹਨ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸ਼ਰਧਾਲੂ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਸਮੇਤ ਡੇਰਾ ਸਾਹਿਬ, ਪੰਜਾ ਸਾਹਿਬ ਅਤੇ ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਅਸਥਾਨ ਕਰਤਾਰਪੁਰ ਸਾਹਿਬ ਜਾਣਗੇ।
ਗੁਰੂ ਨਾਨਕ ਦੇਵ ਜੀ ਦਾ ਜਨਮ 1469 ’ਚ ਲਾਹੌਰ, ਪਾਕਿਸਤਾਨ ਦੇ ਨੇੜੇ ਰਾਏ ਭੋਈ ਦੀ ਤਲਵੰਡੀ ਪਿੰਡ ’ਚ ਹੋਇਆ ਸੀ, ਜਿਸ ਨੂੰ ਅੱਜ ਨਨਕਾਣਾ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ। (ਪੀਟੀਆਈ)
(For more news apart from Pakistan issued visas more than 3,000 Indian Sikhs on occasion of Sri Guru Nanak Dev Ji's Prakash Purab.News in Punjabi, stay tuned to Rozana Spokesman)