Noida Expressway Accident News: ਪਿੱਛੇ ਤੋਂ ਖੜ੍ਹੇ ਟਰੱਕ ਨਾਲ ਟਕਰਾਈ ਕਾਰ
ਨੋਇਡਾ— ਗ੍ਰੇਟਰ ਨੋਇਡਾ ਐਕਸਪ੍ਰੈੱਸ ਵੇਅ 'ਤੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ 'ਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਵੀਡੀਓ 'ਚ ਘਟਨਾ ਸਥਾਨ ਤੋਂ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਕਾਰ ਨੂੰ ਦੇਖਿਆ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਕਾਰ ਪਿੱਛੇ ਤੋਂ ਸੜਕ 'ਤੇ ਖੜ੍ਹੇ ਇਕ ਟੁੱਟੇ ਟਰੱਕ ਨਾਲ ਜਾ ਟਕਰਾਈ।
ਇਹ ਘਟਨਾ ਗ੍ਰੇਟਰ ਨੋਇਡਾ ਦੇ ਨਾਲੇਜ ਪਾਰਕ ਥਾਣਾ ਖੇਤਰ ਦੀ ਹੈ। ਨੋਇਡਾ— ਗ੍ਰੇਟਰ ਨੋਇਡਾ ਐਕਸਪ੍ਰੈੱਸ ਵੇਅ 'ਤੇ ਐਤਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਤਿੰਨ ਔਰਤਾਂ ਅਤੇ ਦੋ ਪੁਰਸ਼ ਸ਼ਾਮਲ ਹਨ। ਇਹ ਹਾਦਸਾ ਨੋਇਡਾ ਤੋਂ ਪਰੀ ਚੌਕ ਵੱਲ ਜਾਂਦੇ ਸਮੇਂ ਵਾਪਰਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਵੈਗਨਆਰ ਕਾਰ ਪਿੱਛੇ ਤੋਂ ਸੜਕ ’ਤੇ ਖੜ੍ਹੇ ਇੱਕ ਟੁੱਟੇ ਟਰੱਕ ਵਿੱਚ ਜਾ ਟਕਰਾਈ, ਜਿਸ ਕਾਰਨ ਇੱਕੋ ਪਰਿਵਾਰ ਦੇ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ 'ਚ ਮਾਤਮ ਛਾ ਗਿਆ ਹੈ। ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।