ਹੁਣ ਹਜ਼ਰਤ ਨਿਜ਼ਾਮੁਦੀਨ ਦਰਗਾਹ 'ਚ ਔਰਤਾਂ ਦੇ ਦਾਖ਼ਲੇ ਲਈ ਅਦਾਲਤ ਤਕ ਪਹੁੰਚ 
Published : Dec 10, 2018, 4:25 pm IST
Updated : Dec 10, 2018, 4:25 pm IST
SHARE ARTICLE
Delhi High Court
Delhi High Court

ਕੇਰਲ ਦੇ ਸ਼ਬਰੀਮਾਲਾ ਮੰਦਰ ‘ਚ ਔਰਤਾਂ ਦੇ ਦਾਖ਼ਲੇ ਦੀ ਮੰਜ਼ੂਰੀ ਮਿਲਣ ਤੋਂ ਬਾਅਦ ਹੁਣ ਹਜ਼ਰਤ ਨਿਜ਼ਾਮੁਦੀਨ ਦੀ ਦਰਗਾਹ ‘ਚ ਮਹਿਲਾਵਾਂ ਦੇ...

ਨਵੀਂ ਦਿੱਲੀ (ਭਾਸ਼ਾ) : ਕੇਰਲ ਦੇ ਸ਼ਬਰੀਮਾਲਾ ਮੰਦਰ ‘ਚ ਔਰਤਾਂ ਦੇ ਦਾਖ਼ਲੇ ਦੀ ਮੰਜ਼ੂਰੀ ਮਿਲਣ ਤੋਂ ਬਾਅਦ ਹੁਣ ਹਜ਼ਰਤ ਨਿਜ਼ਾਮੁਦੀਨ ਦੀ ਦਰਗਾਹ ‘ਚ ਮਹਿਲਾਵਾਂ ਦੇ ਦਾਖ਼ਲੇ ਦੀ ਮੰਗ ਉੱਠਣ ਲੱਗੀ ਹੈ।ਇਸ ਲਈ ਹਾਈਕੋਰਟ 'ਚ ਜਨਤਕ ਪਟੀਸ਼ਨ ਦਾਇਰ ਕੀਤੀ ਗਈ ਹੈ।ਪਟੀਸ਼ਨ 'ਚ ਕਿਹਾ ਗਿਆ ਕਿ ਹਜ਼ਰਤ ਨਿਜ਼ਾਮੁਦੀਨ ਔਲੀਆ ਦੀ ਪਵਿੱਤਰ ਦਰਗਾਹ 'ਤੇ ਮਹਿਲਾਵਾਂ ਨੂੰ ਜਾਣ ਦੀ ਮਨਾਹੀ ਹੈ।

Nizamuddin Nizamuddin

ਪਟੀਸ਼ਨ 'ਚ ਅਪੀਲ ਕੀਤੀ ਗਈ ਕਿ ਕੇਂਦਰ ਸਰਕਾਰ, ਦਿੱਲੀ ਸਰਕਾਰ, ਦਿੱਲੀ ਪੁਲਿਸ ਤੇ ਦਰਗਾਹ ਪ੍ਰਬੰਧਨ ਕਮੇਟੀ ਨੂੰ ਨਿਰਦੇਸ਼ ਦਿੱਤਾ ਜਾਵੇ ਕਿ ਉਹ ਦਰਗਾਹ 'ਚ ਪਵਿੱਤਰ ਸਥਾਨ ਤਕ ਮਹਿਲਾਵਾਂ ਦੇ ਦਾਖ਼ਲੇ ਨੂੰ ਯਕੀਨੀ ਬਣਾਉਣ। ਇਸ ਬਾਰੇ ਦਿੱਲੀ ਹਾਈਕੋਰਟ ਨੇ ਜਨਤਕ ਪਟੀਸ਼ਨ ਉਤੇ ਕੇਂਦਰ ਦੀ ਐਨਡੀਏ ਸਰਕਾਰ, ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੁਲਿਸ ਤੋਂ ਜਵਾਬ ਮੰਗਿਆ।ਚੀਫ਼ ਜਸਟਿਸ ਰਾਜੇਂਦਰ ਮੈਨਨ ਤੇ ਜਸਟਿਸ ਵੀ.ਕੇ. ਰਾਵ ਦੀ ਬੈਂਚ ਨੇ ਦਰਗਾਹ ਦੇ ਪ੍ਰਬੰਧਨ ਨੂੰ ਵੀ ਨੋਟਿਸ ਜਾਰੀ ਕੀਤਾ ਹੈ ਤੇ 11 ਅਪ੍ਰੈਲ 2019 ਤਕ ਆਪਣਾ ਪੱਖ ਸਪਸ਼ਟ ਕਰਨ ਲਈ ਆਖਿਆ ਹੈ। 

Delhi High CourtDelhi High Court

ਜ਼ਿਕਰ ਏ ਖਾਸ ਹੈ ਕਿ ਧਾਰਮਿਕ ਸਥਾਨ ਤੇ ਔਰਤਾਂ ਦੇ ਦਾਖ਼ਲੇ 'ਤੇ ਪਾਬੰਦੀ ਦੀ ਥਾਂ ਬਰਾਬਰਤਾ ਲਿਆਉਣ ਦਾ ਇਹ ਦੂਜਾ ਮਾਮਲਾ ਹੈ, ਜਿੱਥੇ ਅਦਾਲਤ ਦਾ ਸਹਾਰਾ ਲਿਆ ਜਾ ਰਿਹਾ ਹੋਵੇ।ਇਸ ਤੋਂ ਪਹਿਲਾਂ ਕੇਰਲ ਦੇ ਸ਼ਬਰੀਮਾਲਾ ਦੇ ਭਗਵਾਨ ਅਯੱਪਾ ਦੇ ਮੰਦਰ ‘ਚ ਹਰ ਉਮਰ ਵਰਗ ਦੀਆਂ ਔਰਤਾ ਦੇ ਦਾਖ਼ਲੇ ਦੇ ਸੁਪਰੀਮ ਕੋਰਟ ਨੇ ਹੁਕਮ ਦਿੱਤੇ ਸਨ, ਹਾਲਾਂਕਿ ਉੱਥੇ ਹਾਲੇ ਤਕ ਔਰਤਾਂ ਦਾ ਦਾਖ਼ਲਾ ਸੰਭਵ ਨਹੀਂ ਹੋ ਸਕਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement