
ਮੋਦੀ ਸਰਕਾਰ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਕਰਦੀ, ਇੱਥੋਂ ਨਹੀਂ ਜਾਵਾਂਗੇ - ਕਿਸਾਨ
ਨਵੀਂ ਦਿੱਲੀ - ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰ ਰਹੇ ਹਨ ਕਿਤੇ ਬੱਚੇ ਭੁੱਖ ਹੜਤਾਲ ਤੇ ਬੈਠ ਰਹੇ ਹਨ ਤੇ ਕਿਤੇ ਕਿਸਾਨ ਅਰਧ ਨਗਨ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਦਰਅਸਲ ਸਿੰਘੂ ਸਰਹੱਦ 'ਤੇ ਅੱਜ ਸਵੇਰ ਤੋਂ ਹੀ ਠੰਢ 'ਚ ਕਿਸਾਨਾਂ ਵਲੋਂ ਅਰਧ ਨਗਨ ਹੋ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਖੇਤੀ ਵਿਰੋਧੀ ਕਾਨੂੰਨ ਰੱਦ ਨਹੀਂ ਕਰਦੀ, ਉਹ ਇੱਥੋਂ ਨਹੀਂ ਜਾਣਗੇ ਅਤੇ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।