
ਜੈਪੁਰ-ਦਿੱਲੀ ਹਾਈਵੇ 12 ਦਸੰਬਰ ਤੱਕ ਜਾਮ ਕਰ ਦਿੱਤਾ ਜਾਵੇਗਾ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਪਰ ਬੀਤੀ ਦਿਨ ਕਿਸਾਨ ਸੰਗਠਨਾਂ ਨੇ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨਾਂ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਾਡਾ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦੇਸ਼ ਭਰ ਵਿੱਚ ਅੰਦੋਲਨ ਨੂੰ ਤੇਜ਼ ਕਰਨਗੇ। 14 ਦਸੰਬਰ ਨੂੰ ਦੇਸ਼ ਭਰ ਵਿਚ ਧਰਨਾ ਪ੍ਰਦਰਸ਼ਨ ਹੋਏਗਾ।
ਭਾਜਪਾ ਮੰਤਰੀਆਂ ਦਾ ਘਿਰਾਓ ਕਰਨਗੇ 12 ਦਸੰਬਰ ਨੂੰ ਜੈਪੁਰ ਦਿੱਲੀ ਹਾਈਵੇ ਅਤੇ ਦਿੱਲੀ-ਆਗਰਾ ਹਾਈਵੇ ਸੀਲ ਰਹੇਗਾ। ਨੇਤਾਵਾਂ ਨੇ ਕਿਹਾ ਕਿ ਦਿੱਲੀ ਦੀਆਂ ਸੜਕਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ। ਪੂਰੇ ਦੇਸ਼ 'ਚ 12 ਦਸੰਬਰ ਨੂੰ ਟੋਲ ਪਲਾਜ਼ਾ ਮੁਫਤ ਹੋਣਗੇ। ਇਹ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ। ਕਿਸਾਨ ਨੇਤਾਵਾਂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਦਿੱਲੀ ਅਤੇ ਆਸ ਪਾਸ ਦੇ ਸੂਬਿਆਂ ਤੋਂ ‘ਦਿੱਲੀ ਚਲੋ’ ਦੀ ਹੁੰਗਾਰ ਭਰੀ ਜਾਏਗੀ।
ਦੂਸਰੇ ਸੂਬਿਆਂ ਵਿਚ ਵੀ ਇਹ ਧਰਨਾ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ " ਜੈਪੁਰ-ਦਿੱਲੀ ਹਾਈਵੇ 12 ਦਸੰਬਰ ਤੱਕ ਜਾਮ ਕਰ ਦਿੱਤਾ ਜਾਵੇਗਾ।" ਕਿਸਾਨ ਨੇਤਾਵਾਂ ਨੇ ਰਿਲਾਇੰਸ ਜਿਓ ਦੇ ਉਤਪਾਦਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਭਾਜਪਾ ਨੇਤਾ ਪੂਰੇ ਦੇਸ਼ ਵਿੱਚ ਘੇਰਾਬੰਦੀ ਕਰਨਗੇ।