ਜੈਸ਼-ਏ-ਮੁਹੰਮਦ ਦਾ ਇਕ ਹੋਰ ਅਤਿਵਾਦੀ ਗ੍ਰਿਫ਼ਤਾਰ, ਹਥਿਆਰ ਤੇ ਗੋਲਾ-ਬਾਰੂਦ ਬਰਾਮਦ 
Published : Dec 10, 2020, 12:35 pm IST
Updated : Dec 10, 2020, 12:35 pm IST
SHARE ARTICLE
Jaish-e-Mohammad militant held in Jammu and Kashmir's Budgam
Jaish-e-Mohammad militant held in Jammu and Kashmir's Budgam

ਅੱਤਵਾਦੀ ਕੋਲੋਂ ਇਕ ਤਮੰਚਾ, 2 ਮੈਗਜ਼ੀਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ।

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨੇ ਜੈਸ਼-ਏ-ਮੁਹੰਮਦ ਦੇ ਇਕ ਸਰਗਰਮ ਅੱਤਵਾਦੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੁਰੱਖਿਆ ਦਸਤਿਆਂ ਨੇ ਉਸ ਕੋਲੋਂ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਪੁਲਿਸ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਬਡਗਾਮ ਜ਼ਿਲ੍ਹੇ ਦੇ ਗੋਰੀਪੋਰਾ ਇਲਾਕੇ 'ਚ ਨਾਕਾ ਲਗਾਇਆ ਗਿਆ ਹੈ।

Encounter in baramulla of jammu kashmir jammu kashmir

ਜਾਂਚ ਦੌਰਾਨ ਜੈਸ਼ ਦੇ ਅੱਤਵਾਦੀ ਤਾਰਿਕ ਅਹਿਮਦ ਭੱਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀ ਕੋਲੋਂ ਇਕ ਤਮੰਚਾ, 2 ਮੈਗਜ਼ੀਨ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਬੁੱਧਵਾਰ ਨੂੰ ਹੋਏ ਮੁਕਾਬਲੇ 'ਚ ਸਥਾਨਕ ਅੱਤਵਾਦੀ ਸੰਗਠਨ ਅਲ-ਬਦਰ ਦੇ 3 ਅੱਤਵਾਦੀ ਮਾਰੇ ਗਏ ਸਨ ਅਤੇ ਇਕ ਨਾਗਰਿਕ ਜ਼ਖਮੀ ਹੋ ਗਿਆ ਸੀ।

Jaish-e-Mohammad militant held in Jammu and Kashmir's BudgamJaish-e-Mohammad militant held in Jammu and Kashmir's Budgam

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫ਼ਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਟਿਕੇਨ ਪਿੰਡ 'ਚ ਸਵੇਰੇ ਮੁਹਿੰਮ ਚਲਾਈ। ਸੁਰੱਖਿਆ ਫੋਰਸ ਦੇ ਜਵਾਨ ਪਿੰਡ 'ਚ ਇਕ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ,

Jaish-e-Mohammad militant held in Jammu and Kashmir's BudgamJaish-e-Mohammad militant held in Jammu and Kashmir's Budgam

ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ 'ਚ ਗੋਲੀਆਂ ਚਲਾਈਆਂ ਦੋਹਾਂ ਪੱਖਾਂ ਦਰਮਿਆਨ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ ਹਨ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement