
'ਜੰਗ ਜਿੱਤਣ ਅਤੇ ਸਹੀ ਸਲਾਮਤ ਵਾਪਸੀ ਲਈ ਅਰਦਾਸ ਕੀਤੀ'
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਹੋਇਆ ਕਿਸਾਨ ਅੰਦੋਲਨ 1 ਸਾਲ 13 ਦਿਨਾਂ ਬਾਅਦ ਖ਼ਤਮ ਹੋ ਗਿਆ ਹੈ। ਦਰਅਸਲ, ਕਿਸਾਨਾਂ ਵੱਲੋਂ ਵੀਰਵਾਰ ਨੂੰ ਅੰਦੋਲਨ ਮੁਲਤਵੀ ਕਰਨ ਦੇ ਫੈਸਲੇ ਤੋਂ ਬਾਅਦ ਹੁਣ ਉਹ ਘਰ ਪਰਤਣ ਦੀ ਤਿਆਰੀ ਕਰ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਨਾਲ ਖੇਤੀ ਕਾਨੂੰਨਾਂ ਦੀ ਜੰਗ ਜਿੱਤਣ ਅਤੇ ਅੰਦੋਲਨ ਖਤਮ ਕਰਨ ਤੋਂ ਬਾਅਦ ਸਾਰੇ ਕਿਸਾਨ ਆਗੂ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਗੁਰਦੁਆਰਾ ਬੰਗਲਾ ਸਾਹਿਬ ਪਹੁੰਚੇ।
Farmer leaders
ਦਰਅਸਲ ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਲਈ ਕਰੀਬ ਡੇਢ ਸਾਲ ਤੋਂ ਦਿੱਲੀ, ਸਿੰਘੂ ਬਾਰਡਰ, ਟਿੱਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ 'ਤੇ ਬੈਠੇ ਸਨ, ਆਖਿਰਕਾਰ ਉਨ੍ਹਾਂ ਦੀ ਮੰਗ ਨੂੰ ਸਰਕਾਰ ਨੇ ਮੰਨ ਲਿਆ, ਜਿਸ ਤੋਂ ਬਾਅਦ ਅੱਜ ਕਿਸਾਨ ਆਪਣੀ ਇਤਿਹਾਸਤਕ ਜਿੱਤ ਲਈ ਧੰਨਵਾਦ ਕਰਨ ਲਈ ਗੁਰਦੁਆਰੇ ਪਹੁੰਚੇ।
Farmer leaders
ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਮੂਹ ਕਿਸਾਨ ਆਗੂਆਂ ਨੇ ਮੱਥਾ ਟੇਕਿਆ ਅਤੇ ਜੰਗ ਜਿੱਤਣ ਅਤੇ ਸਹੀ ਸਲਾਮਤ ਵਾਪਸੀ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿੱਚ ਸਮੂਹ ਆਗੂਆਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਕਿਸਾਨ ਆਗੂਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Farmer leaders
ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਇਸ ਸਮਾਗਮ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਰਾਏ, ਜੋਗਿੰਦਰ ਸਿੰਘ ਸਮੇਤ ਦਰਜਨਾਂ ਕਿਸਾਨ ਆਗੂਆਂ ਨੇ ਹਾਜ਼ਰੀ ਭਰੀ। ਉਨ੍ਹਾਂ ਦੇ ਨਾਲ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਵੀ ਗੁਰਦੁਆਰਾ ਸਾਹਿਬ ਵਿੱਚ ਹਾਜ਼ਰ ਸਨ ਅਤੇ ਇਸ ਮੌਕੇ ਰਾਕੇਸ਼ ਟਿਕੈਤ ਨੇ ਵੀ ਆਪਣੇ ਪ੍ਰਤੀਕਰਮ ਵਿੱਚ ਕਿਹਾ ਕਿ ਜਿੱਤ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਮਿਲੀ ਹੈ।
Farmer leaders