
ਸੀਡੀਐੱਸ ਜਨਰਲ ਬਿਪਿਨ ਰਾਵਤ ਦਾ ਸਸਕਾਰ ਦਿੱਲੀ ਕੈਂਟ ਵਿੱਚ ਅੱਜ ਸ਼ਾਮ 4 ਵਜੇ ਕੀਤਾ ਜਾਵੇਗਾ
ਨਵੀਂ ਦਿੱਲੀ : ਤਾਮਿਲਨਾਡੂ ਦੇ ਕੰਨੂਰ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸੀਡੀਐੱਸ ਜਨਰਲ ਬਿਪਿਨ ਰਾਵਤ ਦਾ ਸਸਕਾਰ ਦਿੱਲੀ ਕੈਂਟ ਵਿੱਚ ਅੱਜ ਸ਼ਾਮ 4 ਵਜੇ ਕੀਤਾ ਜਾਵੇਗਾ। ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਮ੍ਰਿਤਕ ਦੇਹਾਂ ਨੂੰ ਕਾਰਜ ਮਾਰਗ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ।
Rakesh Tikait
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸੀਡੀਐੱਸ ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜ਼ਿਕਰਯੋਗ ਹੈ ਕਿ ਤਾਮਿਲਨਾਡੂ ਹੈਲੀਕਾਪਟਰ ਹਾਦਸੇ ਵਿਚ ਸੀਡੀਐੱਸ ਜਨਰਲ ਬਿਪਿਨ ਰਾਵਤ ਸਮੇਤ 13 ਵਿਅਕਤੀਆਂ ਦੀ ਮੌਤ ਹੋ ਗਈ ਸੀ।
Rakesh Tikait