ਕੇਂਦਰ ਸਰਕਾਰ ਨੇ ਲੋਕ ਸਭਾ ’ਚ ਦੱਸਿਆ- ਫ਼ੌਜ, ਜਲ ਸੈਨਾ ਅਤੇ ਹਵਾਈ ਸੈਨਾ ਵਿਚ 1,35,891 ਅਸਾਮੀਆਂ ਖਾਲੀ
Published : Dec 10, 2022, 2:27 pm IST
Updated : Dec 10, 2022, 2:27 pm IST
SHARE ARTICLE
Shortage of 1.35 lakh personnel in three services: Govt
Shortage of 1.35 lakh personnel in three services: Govt

ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਲੋਕ ਸਭਾ ਵਿਚ ਦੀਪਕ ਬੈਜ ਦੇ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

 

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਲੋਕ ਸਭਾ ਨੂੰ ਦੱਸਿਆ ਕਿ ਭਾਰਤੀ ਫੌਜ ਵਿਚ ਜੇਸੀਓ ਅਤੇ ਹੋਰ ਰੈਂਕ ਲਈ 1,18,485 ਅਸਾਮੀਆਂ ਖ਼ਾਲੀ ਹਨ ਅਤੇ 40,000 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਰੱਖਿਆ ਰਾਜ ਮੰਤਰੀ ਅਜੇ ਭੱਟ ਨੇ ਲੋਕ ਸਭਾ ਵਿਚ ਦੀਪਕ ਬੈਜ ਦੇ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।

ਉਹਨਾਂ ਦੱਸਿਆ ਕਿ ਹਥਿਆਰਬੰਦ ਬਲਾਂ ਵਿਚ ਕੁੱਲ 1,35,891 ਅਸਾਮੀਆਂ ਖਾਲੀ ਹਨ। ਉਹਨਾਂ ਨੇ ਦੱਸਿਆ ਕਿ 1 ਜੁਲਾਈ, 2022 ਤੱਕ ਭਾਰਤੀ ਫੌਜ ਵਿਚ ਜੂਨੀਅਰ ਕਮਿਸ਼ਨਡ ਅਫਸਰ/ਹੋਰ ਰੈਂਕਾਂ ਵਿਚ 1,18,485 ਅਸਾਮੀਆਂ ਖਾਲੀ ਸਨ।

ਉਹਨਾਂ ਕਿਹਾ ਕਿ ਫੌਜ ਵਿਚ ਜੇਸੀਓ/ਓਆਰ ਲਈ 40 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਹੈ। ਭੱਟ ਨੇ ਕਿਹਾ ਕਿ 30 ਸਤੰਬਰ ਤੱਕ ਭਾਰਤੀ ਜਲ ਸੈਨਾ ਵਿਚ 11,587 ਖ਼ਾਲੀ ਅਸਾਮੀਆਂ ਸਨ ਅਤੇ ਸਾਲ 2022 ਵਿਚ ਜਲ ਸੈਨਾ ਵਿਚ ਅਗਨੀਵੀਰ ਲਈ ਕੁੱਲ 3,000 ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਭਾਰਤੀ ਹਵਾਈ ਸੈਨਾ ਵਿਚ 1 ਨਵੰਬਰ ਤੱਕ ਏਅਰਮੈਨ ਅਤੇ ਗੈਰ-ਲੜਾਈ ਪੱਧਰ 'ਤੇ 5,819 ਖ਼ਾਲੀ ਅਸਾਮੀਆਂ ਸਨ। ਉਹਨਾਂ ਕਿਹਾ ਕਿ 2022 ਵਿਚ ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿਚ ਅਗਨੀਵੀਰ ਵਜੋਂ 300 ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਹੈ ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement