Chhattisgarh News: ਫੁੱਲਾਂ ਵਾਲੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ

By : GAGANDEEP

Published : Dec 10, 2023, 1:19 pm IST
Updated : Dec 10, 2023, 2:09 pm IST
SHARE ARTICLE
Bride and groom died in accident in Chhattisgarh
Bride and groom died in accident in Chhattisgarh

Chhattisgarh News:ਮਾਤਮ ਵਿਚ ਬਦਲਿਆ ਖੁਸ਼ੀ ਦਾ ਮਾਹੌਲ

Bride and groom died in accident in Chhattisgarh: ਛੱਤੀਸਗੜ੍ਹ ਦੇ ਜੰਜਗੀਰ-ਚੰਪਾ ਜ਼ਿਲ੍ਹੇ ਵਿਚ ਐਤਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਵਿਆਹ ਤੋਂ ਪਰਤ ਰਹੀ ਫੁੱਲਾਂ ਵਾਲੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿਤੀ, ਜਿਸ ਵਿਚ ਲਾੜਾ-ਲਾੜੀ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਕਾਰ ਰਾਮਗੜ੍ਹ ਤੋਂ ਅਕਾਲਤਾਰਾ ਵੱਲ ਜਾ ਰਹੀ ਸੀ। ਸਥਾਨਕ ਲੋਕਾਂ ਨੇ ਐਮਰਜੈਂਸੀ ਸਰਵਿਸ ਡਾਇਲ 112 ਨੂੰ ਹਾਦਸੇ ਦੀ ਸੂਚਨਾ ਦਿੱਤੀ।

ਇਹ ਵੀ ਪੜ੍ਹੋ: Punjab Weather: ਪੰਜਾਬ ਵਿਚ ਹੋਰ ਵਧੇਗੀ ਠੰਢ, ਅਗਲੇ ਇਕ ਹਫਤੇ ਤੱਕ ਪਵੇਗੀ ਸੰਘਣੀ ਧੁੰਦ

ਮੌਕੇ 'ਤੇ ਪਹੁੰਚੀ ਪੁਲਿਸ ਨੇ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਬੁਰੀ ਤਰ੍ਹਾਂ ਨੁਕਸਾਨੀ ਕਾਰ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਲੋਕਾਂ ਦੀ ਮਦਦ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ਚੋਂ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Zirakpur News: ਆਵਾਰਾ ਕੱਤਿਆਂ ਨੇ ਚਾਰ ਸਾਲਾ ਬੱਚੇ ਦਾ ਗੁਪਤ ਅੰਗ ਨੋਚਿਆ  

ਇਸ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ। ਜਾਣਕਾਰੀ ਮੁਤਾਬਕ ਡੋਲੀ ਵਿਦਾ ਕਰਨ ਤੋਂ ਬਾਅਦ ਬਰਾਤ ਵਾਪਸ ਜਾ ਰਹੀ ਸੀ ਕਿ ਰਸਤੇ ਵਿਚ ਹੀ ਹਾਦਸਾ ਵਾਪਰ ਗਿਆ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਭਿਆਨਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਲਾੜਾ-ਲਾੜੀ ਦੇ ਪਰਿਵਾਰਾਂ 'ਚ ਖੁਸ਼ੀ ਦਾ ਮਾਹੌਲ ਮਾਤਮ 'ਚ ਬਦਲ ਗਿਆ। ਜਿੱਥੇ ਕੱਲ੍ਹ ਤੱਕ ਸ਼ਹਿਨਾਈ ਦੀ ਗੂੰਜ ਅਤੇ ਰਿਸ਼ਤੇਦਾਰਾਂ ਦੀ ਭੀੜ ਸੀ, ਉੱਥੇ ਕੁਝ ਘੰਟਿਆਂ ਵਿੱਚ ਹੀ ਸੰਨਾਟਾ ਛਾ ਗਿਆ। 

Location: India, Chhatisgarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement