New Delhi: 'ਆਪ' ਮੁਖੀ ਕੇਜਰੀਵਾਲ ਨੂੰ ਜਲਦੀ ਹੀ ਸਰਕਾਰੀ ਰਿਹਾਇਸ਼ ਅਲਾਟ ਕੀਤੀ ਜਾਵੇਗੀ: ਖੱਟਰ
Published : Dec 10, 2024, 12:37 pm IST
Updated : Dec 10, 2024, 12:37 pm IST
SHARE ARTICLE
'AAP' chief Kejriwal will be allotted government residence soon: Khattar
'AAP' chief Kejriwal will be allotted government residence soon: Khattar

New Delhi: ਕਿਹਾ- ਟਾਈਪ-7 ਬੰਗਲਾ ਉਪਲਬਧ ਹੁੰਦੇ ਹੀ ਕੇਜਰੀਵਾਲ ਨੂੰ ਅਲਾਟ ਕਰ ਦਿੱਤਾ ਜਾਵੇਗਾ।

 

New Delhi:  ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਇਕ ਰਾਸ਼ਟਰੀ ਪਾਰਟੀ ਦੇ ਮੁਖੀ ਹੋਣ ਦੇ ਨਾਤੇ ਜਲਦੀ ਹੀ ਸਰਕਾਰੀ ਰਿਹਾਇਸ਼ ਅਲਾਟ ਕੀਤੀ ਜਾਵੇਗੀ, ਉਹ ਇਸ ਦੇ ਹੱਕਦਾਰ ਹਨ।

ਪ੍ਰੈੱਸ ਕਾਨਫਰੰਸ 'ਚ ਇਕ ਸਵਾਲ ਦੇ ਜਵਾਬ 'ਚ ਖੱਟਰ ਨੇ ਕਿਹਾ ਕਿ ਇਕ ਰਾਸ਼ਟਰੀ ਪਾਰਟੀ ਦੇ ਪ੍ਰਧਾਨ ਹੋਣ ਦੇ ਨਾਤੇ ਕੇਜਰੀਵਾਲ ਟਾਈਪ-7 ਬੰਗਲੇ ਦੇ ਹੱਕਦਾਰ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਫਿਲਹਾਲ ਕੋਈ ਵੀ ਟਾਈਪ-7 ਬੰਗਲਾ ਖਾਲੀ ਨਹੀਂ ਹੈ।

ਖੱਟਰ ਨੇ ਕਿਹਾ, “ਇਸ ਸਮੇਂ ਸਾਡੇ ਕੋਲ ਸਿਰਫ ਟਾਈਪ-5 ਅਤੇ ਟਾਈਪ-6 ਬੰਗਲੇ ਉਪਲਬਧ ਹਨ, ਪਰ ਟਾਈਪ-7 ਬੰਗਲਾ ਉਪਲਬਧ ਨਹੀਂ ਹੈ। ਟਾਈਪ-7 ਬੰਗਲਾ ਉਪਲਬਧ ਹੁੰਦੇ ਹੀ ਕੇਜਰੀਵਾਲ ਨੂੰ ਅਲਾਟ ਕਰ ਦਿੱਤਾ ਜਾਵੇਗਾ।

ਆਮ ਆਦਮੀ ਪਾਰਟੀ (ਆਪ) ਕੇਜਰੀਵਾਲ ਲਈ ਕੇਂਦਰੀ ਰਿਹਾਇਸ਼ ਦੀ ਮੰਗ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਰਾਸ਼ਟਰੀ ਪਾਰਟੀ ਦੇ ਕਨਵੀਨਰ ਹੋਣ ਦੇ ਨਾਤੇ ਕੇਜਰੀਵਾਲ ਇਸ ਦੇ ਹੱਕਦਾਰ ਹਨ। ਪਾਰਟੀ ਨੇ ਹਾਲ ਹੀ ਵਿੱਚ ਕੇਂਦਰੀ ਆਵਾਸ ਮੰਤਰਾਲੇ ਨੂੰ ਪੱਤਰ ਭੇਜ ਕੇ ਇਸ ਮੰਗ ਨੂੰ ਦੁਹਰਾਇਆ ਹੈ।

ਸਤੰਬਰ 'ਚ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਕੇਜਰੀਵਾਲ ਅਕਤੂਬਰ 'ਚ 'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ 5 ਫਿਰੋਜ਼ਸ਼ਾਹ ਰੋਡ ਸਥਿਤ ਸਰਕਾਰੀ ਰਿਹਾਇਸ਼ 'ਚ ਚਲੇ ਗਏ ਸਨ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement