Mumbai News: ਮੁੰਬਈ 'ਚ ਬੱਸ ਨੇ ਪੈਦਲ ਚੱਲਣ ਵਾਲਿਆਂ ਅਤੇ ਵਾਹਨਾਂ ਨੂੰ ਮਾਰੀ ਟੱਕਰ, 3 ਦੀ ਮੌਤ, 22 ਜ਼ਖਮੀ
Published : Dec 10, 2024, 8:06 am IST
Updated : Dec 10, 2024, 8:06 am IST
SHARE ARTICLE
 Bus hits pedestrians and vehicles in Mumbai, 3 killed, 22 injured
Bus hits pedestrians and vehicles in Mumbai, 3 killed, 22 injured

Mumbai News: ਜ਼ਖਮੀਆਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

 

 

Mumbai News: ਮੁੰਬਈ ਦੀ ਜਨਤਕ ਆਵਾਜਾਈ ਸੇਵਾ 'ਬੈਸਟ' ਦੀ ਇਕ ਬੱਸ ਨੇ ਸੋਮਵਾਰ ਰਾਤ ਪੈਦਲ ਚੱਲਣ ਵਾਲਿਆਂ ਅਤੇ ਕੁਝ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 22 ਲੋਕ ਜ਼ਖਮੀ ਹੋ ਗਏ। ਪੁਲਿਸ ਅਤੇ ਬੀਐਮਸੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਕਿਹਾ ਕਿ ਇਹ ਸ਼ੱਕ ਹੈ ਕਿ ਬ੍ਰਿਹਨਮੁੰਬਈ ਨਗਰ ਨਿਗਮ (ਬੀ.ਐੱਮ.ਸੀ.) ਐੱਲ. ਵਾਰਡ ਨੇੜੇ ਇਹ ਹਾਦਸਾ ਬੱਸ ਦੀਆਂ ਬਰੇਕਾਂ ਵਿੱਚ ਨੁਕਸ ਪੈਣ ਕਾਰਨ ਵਾਪਰਿਆ। ਉਨ੍ਹਾਂ ਦੱਸਿਆ ਕਿ ਬੱਸ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਰੂਟ ਨੰਬਰ 332 ’ਤੇ ਬੈਸਟ ਵਿਖੇ ਬੱਸ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਬੱਸ ਨੇ ਪੈਦਲ ਚੱਲਣ ਵਾਲਿਆਂ ਅਤੇ ਕੁੱਖਝਕ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਬ੍ਰਿਹਨਮੁੰਬਈ ਬਿਜਲੀ ਸਪਲਾਈ ਅਤੇ ਟਰਾਂਸਪੋਰਟ (ਬੈਸਟ) ਦੀ ਬੱਸ ਬੁੱਢਾ ਕਲੋਨੀ ਨਾਮਕ ਰਿਹਾਇਸ਼ੀ ਸੁਸਾਇਟੀ ਵਿੱਚ ਦਾਖਲ ਹੋਈ ਅਤੇ ਫਿਰ ਰੁਕ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਤਿੰਨ ਮ੍ਰਿਤਕਾਂ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਇੱਕ ਨਾਬਾਲਗ ਲੜਕੀ ਸਮੇਤ 22 ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

ਜ਼ਖਮੀਆਂ 'ਚੋਂ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਵਿੱਚ ਕਈ ਵਾਹਨ ਨੁਕਸਾਨੇ ਗਏ।

ਉਨ੍ਹਾਂ ਦੱਸਿਆ ਕਿ ਬੱਸ ਦਾ ਰਜਿਸਟ੍ਰੇਸ਼ਨ ਨੰਬਰ MH01-EM-8228 ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਕੁਰਲਾ ਰੇਲਵੇ ਸਟੇਸ਼ਨ ਤੋਂ ਅੰਧੇਰੀ ਜਾ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ।

ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਇਹ 12 ਮੀਟਰ ਲੰਬੀ ਇਲੈਕਟ੍ਰਿਕ ਬੱਸ ਹੈਦਰਾਬਾਦ ਸਥਿਤ 'ਓਲੈਕਟਰਾ ਗ੍ਰੀਨਟੈਕ' ਦੁਆਰਾ ਬਣਾਈ ਗਈ ਹੈ ਅਤੇ ਬੈਸਟ ਦੁਆਰਾ ਲੀਜ਼ 'ਤੇ ਲਈ ਗਈ ਸੀ।

ਉਨ੍ਹਾਂ ਦੱਸਿਆ ਕਿ ਅਜਿਹੀਆਂ ਬੱਸਾਂ ਦੇ ਡਰਾਈਵਰ ਪ੍ਰਾਈਵੇਟ ਅਪਰੇਟਰਾਂ ਵੱਲੋਂ ਮੁਹੱਈਆ ਕਰਵਾਏ ਜਾਂਦੇ ਹਨ।

ਤਾਰਦੇਓ ਖੇਤਰੀ ਟਰਾਂਸਪੋਰਟ ਦਫ਼ਤਰ (ਆਰਟੀਓ) ਦੇ ਇੱਕ ਅਧਿਕਾਰੀ ਨੇ ਕਿਹਾ, “ਬੱਸ ਸਿਰਫ਼ ਤਿੰਨ ਮਹੀਨੇ ਪੁਰਾਣੀ ਹੈ। ਇਸ ਨੂੰ ਇਸ ਸਾਲ 20 ਅਗਸਤ ਨੂੰ EVEY Trans ਨਾਂ ਦੀ ਕੰਪਨੀ ਦੇ ਨਾਂ 'ਤੇ ਰਜਿਸਟਰਡ ਕੀਤਾ ਗਿਆ ਹੈ।

ਬੈਸਟ ਅਧਿਕਾਰੀਆਂ ਨੇ ਕਿਹਾ ਕਿ ਮੌਕੇ 'ਤੇ ਭੀੜ ਹੋਣ ਕਾਰਨ ਉਨ੍ਹਾਂ ਨੂੰ ਜਾਂਚ ਕਰਨ 'ਚ ਮੁਸ਼ਕਲ ਆ ਰਹੀ ਸੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਘਟਨਾ ਵਾਲੀ ਥਾਂ 'ਤੇ ਵੱਡੀ ਗਿਣਤੀ 'ਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement