Delhi News : ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਉਪ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਨੂੰ ਲੈ ਕੇ ਵਿਰੋਧੀ ਧਿਰ ਨੇ ਲਿਆਂਦਾ ਬੇਭਰੋਸਗੀ ਮਤਾ

By : BALJINDERK

Published : Dec 10, 2024, 2:58 pm IST
Updated : Dec 10, 2024, 2:58 pm IST
SHARE ARTICLE
ਰਾਜ ਸਭਾ ਦੇ ਚੇਅਰਮੈਨ ਜਗਦੀਪ ਸਿੰਘ ਧਨਖੜ
ਰਾਜ ਸਭਾ ਦੇ ਚੇਅਰਮੈਨ ਜਗਦੀਪ ਸਿੰਘ ਧਨਖੜ

Delhi News : ਵਿਰੋਧੀ ਧਿਰ ਇੰਡੀਆ ਬਲਾਕ ਨੇ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਬੇਭਰੋਸਗੀ ਮਤਾ ਲਿਆਂਦਾ ਹੈ।

Delhi News : ਸੰਸਦ 'ਚ ਚੱਲ ਰਹੇ ਗਤੀਰੋਧ ਦੇ ਵਿਚਕਾਰ ਹੁਣ ਵਿਰੋਧੀ ਧਿਰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖਿਲਾਫ਼ ਲਾਮਬੰਦ ਹੋ ਗਈ ਹੈ। ਵਿਰੋਧੀ ਧਿਰ ਇੰਡੀਆ ਬਲਾਕ ਨੇ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਬੇਭਰੋਸਗੀ ਮਤਾ ਲਿਆਂਦਾ ਹੈ। ਵਿਰੋਧੀ ਗਠਜੋੜ ਨੇ ਦੁਪਹਿਰ 1.37 ਵਜੇ ਰਾਜ ਸਭਾ ਦੇ ਸਕੱਤਰ ਜਨਰਲ ਨੂੰ ਇਸ ਸਬੰਧੀ ਪ੍ਰਸਤਾਵ ਸੌਂਪਿਆ ਹੈ।

ਜਗਦੀਪ ਧਨਖੜ ਖਿਲਾਫ਼ ਬੇਭਰੋਸਗੀ ਮਤੇ 'ਤੇ 60 ਮੈਂਬਰਾਂ ਦੇ ਦਸਤਖ਼ਤ ਹਨ। ਜਾਣਕਾਰੀ ਮੁਤਾਬਕ ਵਿਰੋਧੀ ਪਾਰਟੀਆਂ ਨੇ ਰਾਜ ਸਭਾ 'ਚ ਮਤਾ ਪੇਸ਼ ਕਰਕੇ ਸੰਵਿਧਾਨ ਦੀ ਧਾਰਾ 67-ਬੀ ਤਹਿਤ ਉਪ ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਇਹ ਪ੍ਰਸਤਾਵ ਉਪ ਰਾਸ਼ਟਰਪਤੀ, ਜੋ ਰਾਜ ਸਭਾ ਦੇ ਸਾਬਕਾ ਚੇਅਰਮੈਨ ਵੀ ਹਨ, ਨੂੰ ਹਟਾਉਣ ਦੀ ਮੰਗ ਕਰਦੇ ਹੋਏ ਲਿਆਂਦਾ ਗਿਆ ਹੈ। ਇਸ ਪ੍ਰਸਤਾਵ 'ਤੇ ਸੋਨੀਆ ਗਾਂਧੀ ਜਾਂ ਕਿਸੇ ਵੀ ਪਾਰਟੀ ਦੇ ਫਲੋਰ ਨੇਤਾਵਾਂ ਨੇ ਦਸਤਖ਼ਤ ਨਹੀਂ ਕੀਤੇ ਹਨ।

ਕਾਂਗਰਸ ਦੇ ਜੈਰਾਮ ਰਮੇਸ਼ ਅਤੇ ਪ੍ਰਮੋਦ ਤਿਵਾਰੀ ਦੇ ਨਾਲ-ਨਾਲ ਤ੍ਰਿਣਮੂਲ ਕਾਂਗਰਸ ਤੋਂ ਨਦੀਮ ਉਲ ਹੱਕ ਅਤੇ ਸਾਗਰਿਕਾ ਘੋਸ਼ ਨੇ ਰਾਜ ਸਭਾ ਦੇ ਸਕੱਤਰ ਜਨਰਲ ਨੂੰ ਇਹ ਪ੍ਰਸਤਾਵ ਸੌਂਪਿਆ। ਵਿਰੋਧੀ ਪਾਰਟੀਆਂ ਨੇ ਬੇਭਰੋਸਗੀ ਮਤੇ ਵਿੱਚ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ। ਚੇਅਰਮੈਨ ਪੱਖਪਾਤੀ ਹੈ। ਵਿਰੋਧੀ ਪਾਰਟੀਆਂ ਨੇ ਇੱਕ ਦਿਨ ਪਹਿਲਾਂ ਦੀ ਉਦਾਹਰਣ ਦਿੰਦਿਆਂ ਕਿਹਾ ਹੈ ਕਿ ਖਜ਼ਾਨਾ ਬੈਂਚ ਦੇ ਮੈਂਬਰਾਂ ਨੂੰ ਬੋਲਣ ਦਾ ਮੌਕਾ ਦਿੱਤਾ ਗਿਆ ਸੀ ਪਰ ਜਦੋਂ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਬੋਲ ਰਹੇ ਸਨ ਤਾਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।

(For more news apart from opposition brought no-confidence motion regarding demand to remove Chairman Jagdeep Dhankhar post Vice President News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement