
Delhi News : ਸਹਿਯੋਗੀ ਪਾਰਟੀਆਂ ਦੇ ਬਿਆਨਾਂ ’ਤੇ ਟਿਪਣੀ ਕਰਨ ਤੋਂ ਗੁਰੇਜ਼ ਕੀਤਾ ਜਾਵੇ
Delhi News : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਅਪਣੀ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ‘ਇੰਡੀਆ’ ਗਠਜੋੜ ਦੇ ਭਾਈਵਾਲਾਂ ਦੇ ਆਗੂਆਂ ਦੇ ਬਿਆਨਾਂ ’ਤੇ ਟਿਪਣੀ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਜੇਕਰ ਕੋਈ ਮੁੱਦੇ ਹਨ ਤਾਂ ਉਨ੍ਹਾਂ ਨਾਲ ਪਾਰਟੀ ਲੀਡਰਸ਼ਿਪ ਨਜਿੱਠੇਗੀ।
ਸੂਤਰਾਂ ਮੁਤਾਬਕ ਪਾਰਟੀ ਦੇ ਲੋਕ ਸਭਾ ਸੰਸਦ ਮੈਂਬਰਾਂ ਨਾਲ ਬੈਠਕ ’ਚ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਸੰਸਦ ਮੈਂਬਰਾਂ ਨੂੰ ਜਨਹਿੱਤ ਨਾਲ ਜੁੜੇ ਮੁੱਦਿਆਂ ਨੂੰ ਚੁੱਕਣ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੀ ਇਹ ਟਿਪਣੀ ਅਜਿਹੇ ਸਮੇਂ ਆਈ ਹੈ ਜਦੋਂ ਕੁੱਝ ਨੇਤਾਵਾਂ ਨੇ ਵਿਰੋਧੀ ਗਠਜੋੜ ‘ਇੰਡੀਆ’ ਦੀ ਲੀਡਰਸ਼ਿਪ ਬਾਰੇ ਬਿਆਨ ਦਿਤੇ ਹਨ।
ਸੂਤਰਾਂ ਨੇ ਦਸਿਆ ਕਿ ਰਾਹੁਲ ਗਾਂਧੀ ਨੇ ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਸਹਿਯੋਗੀਆਂ ਦੇ ਛੋਟੇ ਅਤੇ ਦਰਮਿਆਨੇ ਪੱਧਰ ਦੇ ਨੇਤਾਵਾਂ ਦੇ ਬਿਆਨਾਂ ’ਤੇ ਟਿਪਣੀ ਨਾ ਕਰਨ ਲਈ ਕਿਹਾ।
ਸ਼ਿਵ ਸੈਨਾ ਆਗੂ ਸੰਜੇ ਰਾਉਤ ਨੇ ਮੰਗਲਵਾਰ ਨੂੰ ਸੰਕੇਤ ਦਿਤਾ ਕਿ ਉਨ੍ਹਾਂ ਦੀ ਪਾਰਟੀ ਇਸ ਗੱਲ ’ਤੇ ਚਰਚਾ ਕਰਨ ਲਈ ਤਿਆਰ ਹੈ ਕਿ ਕੀ ਕਾਂਗਰਸ ਤੋਂ ਬਾਹਰ ਕਿਸੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦੀ ਅਗਵਾਈ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਕੁੱਝ ਨੇਤਾਵਾਂ ਨੇ ਵੀ ਅਪਣੀ ਨੇਤਾ ਮਮਤਾ ਬੈਨਰਜੀ ਨੂੰ ਵਿਰੋਧੀ ਗਠਜੋੜ ਦੀ ਅਗਵਾਈ ਕਰਨ ਲਈ ਪੈਰਵੀ ਕੀਤੀ ਸੀ। (ਪੀਟੀਆਈ)
(For more news apart from Rahul Gandhi's admonition to Congress MPs News in Punjabi, stay tuned to Rozana Spokesman)