
ਹਰਿਆਣਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿਚ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਅਦਾਲਤ...
ਪੰਚਕੂਲਾ : ਹਰਿਆਣਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿਚ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿਤਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਕੋਰਟ ਦੇ ਜੱਜ ਜਗਦੀਪ ਸਿੰਘ ਨੇ 16 ਸਾਲ ਪੁਰਾਣੇ ਇਸ ਕਤਲ ਕੇਸ ਵਿਚ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਠਹਰਾਇਆ। ਅਦਾਲਤ ਵਲੋਂ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਹੁਣ ਰਾਮ ਰਹੀਮ ਅਤੇ ਬਾਕੀ ਦੋਸ਼ੀਆਂ ਨੂੰ 17 ਜਨਵਰੀ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ।
Ramchandar Chatarpatiਸੁਣਵਾਈ ਤੋਂ ਪਹਿਲਾਂ ਪੰਚਕੂਲਾ ਵਿਚ ਸੀਬੀਆਈ ਦੀ ਸਪੈਸ਼ਲ ਕੋਰਟ ਦਾ ਸੁਰੱਖਿਆ ਘੇਰਾ ਵਧਾ ਦਿਤਾ ਗਿਆ। ਯੌਨ ਸ਼ੋਸ਼ਣ ਕੇਸ ਵਿਚ ਰਾਮ ਰਹੀਮ ਨੂੰ ਸਜ਼ਾ ਤੋਂ ਬਾਅਦ ਪਿਛਲੀ ਵਾਰ ਹੋਈ ਹਿੰਸਾ ਨੂੰ ਵੇਖਦੇ ਹੋਏ ਪ੍ਰਸ਼ਾਸਨ ਵਲੋਂ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕਰੜੇ ਪ੍ਰਬੰਧ ਕੀਤੇ ਗਏ ਸਨ। ਰਾਮ ਰਹੀਮ ਨੂੰ ਵੀਡੀਓ ਕਾਨਫਰੈਂਸਿੰਗ ਦੇ ਜ਼ਰੀਏ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਸੁਣਵਾਈ ਦੇ ਦੌਰਾਨ ਮੀਡੀਆ ਨੂੰ ਅਦਾਲਤ ਤੋਂ ਬਾਹਰ ਰੱਖਿਆ ਗਿਆ। ਵਿਸ਼ੇਸ਼ ਕੋਰਟ ਨੇ ਰਾਮ ਰਹੀਮ ਤੋਂ ਇਲਾਵਾ ਇਸ ਮਾਮਲੇ ਵਿਚ ਤਿੰਨ ਹੋਰਾਂ ਨੂੰ ਦੋਸ਼ੀ ਕਰਾਰ ਦਿਤਾ ਹੈ।
ਪੰਚਕੂਲਾ ਵਿਚ ਸੀਬੀਆਈ ਸਪੈਸ਼ਲ ਕੋਰਟ ਦੀ ਸੁਰੱਖਿਆ ਵਿਵਸਥਾ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਡੀਸੀਪੀ ਕਮਲਦੀਪ ਗੋਇਲ ਨੇ ਕਿਹਾ, ਭਾਰੀ ਗਿਣਤੀ ਵਿਚ ਪੁਲਿਸ ਬਲ ਨੂੰ ਤੈਨਾਤ ਕਰ ਦਿਤਾ ਗਿਆ ਹੈ। ਕੋਰਟ ਵਿਚ 500 ਦੀ ਗਿਣਤੀ ਵਿਚ ਪੁਲਿਸ ਕਰਮਚਾਰੀਆਂ ਨੂੰ ਤੈਨਾਤ ਕਰ ਦਿਤਾ ਗਿਆ ਹੈ। ਇੱਥੇ ਬੈਰੀਕੇਡਿੰਗ ਵੀ ਕਰ ਦਿਤੀ ਗਈ ਹੈ। ਫ਼ੈਸਲਾਂ ਆਉਣ ਤੋਂ ਪਹਿਲਾਂ ਰੋਹਤਕ ਰੇਂਜ ਦੇ ਆਈਜੀ ਸੰਦੀਪ ਖਿਰਵਾਰ ਦਾ ਕਹਿਣਾ ਹੈ, ਜੇਲ੍ਹ ਦੇ ਆਸਪਾਸ ਅਸੀਂ ਕਰੜਾ ਸੁਰੱਖਿਆ ਘੇਰਾ ਬਣਾਇਆ ਹੈ।
500 ਪੁਲਿਸ ਕਰਮਚਾਰੀਆਂ ਦੇ ਨਾਲ ਹੀ ਡਰੋਨ ਨੂੰ ਵੀ ਨਿਗਰਾਨੀ ਲਈ ਲਗਾਇਆ ਗਿਆ ਹੈ। ਅਸੀ ਕਿਸੇ ਵੀ ਤਰ੍ਹਾਂ ਲੋਕਾਂ ਨੂੰ ਇਕੱਠਾ ਹੋਣ ਦੀ ਇਜਾਜ਼ਤ ਨਹੀਂ ਦੇਵਾਂਗੇ। ਅਸੀ ਸਾਰੇ ਲੋਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕਰਦੇ ਹਾਂ। ਅਸੀ ਇਹ ਸੁਨਿਸ਼ਚਿਤ ਕਰਾਂਗੇ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।