
ਕਲੱਕਤਾ ਵਿਚ ਇਸ ਸਮੇਂ ਸੀਏਏ ਅਤੇ ਐਨਆਰਸੀ ਵਿਰੁੱਧ ਹੋ ਰਹੇ ਹਨ ਪ੍ਰਦਰਸ਼ਨ
ਕਲੱਕਤਾ : ਪ੍ਰਧਾਨਮੰਤਰੀ ਨਰਿੰਦਰ ਮੋਦੀ ਆਪਣੀ ਦੋ ਦਿਨਾਂ ਦੀ ਯਾਤਰਾ 'ਤੇ ਅੱਜ ਸ਼ਨਿੱਚਰਵਾਰ ਨੂੰ ਕਲੱਕਤਾ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਰਾਜ ਭਵਨ ਵਿਚ ਮੁਲਾਕਾਤ ਕੀਤੀ ਹੈ। ਦੋਵਾਂ ਲੀਡਰਾਂ ਵਿਚਾਲੇ ਇਸ ਸਮੇਂ ਭਖੇ ਹੋਏ ਮੁੱਦੇ ਸੀਏਏ ਅਤੇ ਐਨਆਰਸੀ ਬਾਰੇ ਗੱਲਬਾਤ ਹੋਈ ਹੈ।
File Photo
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਮਤਾ ਬੈਨਰਜੀ ਵਿਚਾਲੇ ਇਹ ਮੁਲਾਕਾਤ ਪ੍ਰੋਟੋਕਾਲ ਦੇ ਅਧੀਨ ਹੋਈ ਹੈ। ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਪੱਛਮੀ ਬੰਗਾਲ ਸੀਏਏ ਅਤੇ ਐਨਆਰਸੀ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਮਮਤਾ ਨੇ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਉਨ੍ਹਾਂ ਨੇ ਪੀਐਮ ਮੋਦੀ ਨੂੰ ਸੀਏਏ ਅਤੇ ਐਨਆਰਸੀ 'ਤੇ ਦੁਬਾਰਾ ਵਿਚਾਰ ਕਰਨ ਦਾ ਸੁਝਾਅ ਦਿੱਤਾ ਹੈ।
File Photoਜਿਸ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਬੈਨਰਜੀ ਨੂੰ ਕਿਹਾ ਹੈ ਕਿ ਉਹ ਫਿਲਹਾਲ ਕਿਸੇ ਹੋਰ ਕਾਰਨ ਬੰਗਾਲ ਦੌਰੇ 'ਤੇ ਆਏ ਹਨ ਜੇਕਰ ਉਹ (ਮਮਤਾ) ਇਸ ਵਿਸ਼ੇ 'ਤੇ ਗੱਲ ਕਰਨਾ ਚਾਹੁੰਦੀ ਹੈ ਤਾਂ ਉਹ ਅਲੱਗ ਤੋਂ ਦਿੱਲੀ ਵਿਚ ਮੁਲਾਕਾਤ ਲਈ ਆ ਸਕਦੀ ਹੈ। ਪ੍ਰਧਾਨ ਮੰਤਰੀ ਮੋਦੀ ਕੱਲਕਤਾ ਬੰਦਰਗਾਹ ਟਰੱਸਟ ਦੀ 150ਵੀਂ ਬਰਸੀ ਦੇ ਮੌਕੇ 'ਤੇ ਆਯੋਜਿਤ ਇਕ ਸਮਾਗਾਮ ਵਿਚ ਹਿੱਸਾ ਲੈਣਗੇ।
File Photo
ਪ੍ਰਧਾਨ ਮੰਤਰੀ ਮੋਦੀ ਦੀ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਪੱਛਮੀ ਬੰਗਾਲ ਵਿਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਖੁਦ ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਮਮਤਾ ਬੈਨਰਜੀ ਕਰ ਰਹੀ ਹੈ। ਦੂਜੇ ਪਾਸੇ ਅੱਜ ਵੀ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਰਾਜਭਵਨ ਦੇ ਆਸਪਾਸ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।