ਵਿਦਿਆਰਥੀਆਂ ਨੂੰ ਕੋਰਸਾਂ ਬਾਰੇ ਸੇਧ ਦੇਣ ਲਈ ਕਾਉਸਲਰਾਂ ਦੀ ਸਿਖਲਾਈ ਵਾਸਤੇ ਸਮਾਂ ਸੂਚੀ ਜਾਰੀ
Published : Jan 11, 2021, 3:27 pm IST
Updated : Jan 11, 2021, 3:27 pm IST
SHARE ARTICLE
Students
Students

ਇਸ ਸਿਖਲਾਈ ਦੇ ਵਾਸਤੇ ਹਰੇਕ ਜ਼ਿਲ੍ਹੇ ਲਈ ਵੱਖਰੀ ਵੱਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨੌਵੀਂ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਨੂੰ ਨਵੇਂ ਕਿੱਤਾ ਮੁਖੀ ਕੋਰਸਾਂ ਸਬੰਧੀ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਸਹੀ ਰਾਹ ਦੀ ਚੋਣ ਕਰਵਾਉਣ ਲਈ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਚੁਣੇ ਗਏ ਸਕੂਲ ਕਾਉਸਲਰਾਂ ਨੂੰ ਆਨ ਲਾਈਨ ਟ੍ਰੇਨਿੰਗ ਦੇਣ ਦੇ ਵਾਸਤੇ ਸਮਾਂ ਸੂਚੀ ਜਾਰੀ ਕਰ ਦਿੱਤੀ ਹੈ।

StudentsStudents

ਇਹ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲਾਂ ਦੇ ਚੁਣੇ ਹੋਏ ਕਾਉਸਲਰਾਂ ਨੂੰ ਇਹ ਸਿਖਲਾਈ ਗਾਈਡੈਂਸ ਐਂਡ ਕੌਂਸਿਗ ਪ੍ਰੋਗਰਾਮ ਦੇ ਅਧੀਨ ਦਿੱਤੀ ਜਾਣੀ ਹੈ। ਡਾਇਰੈਕਟਰ ਐਸ.ਸੀ.ਈ.ਆਰ.ਟੀ. ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਇਹ ਸਿਖਲਾਈ  ਸਵੇਰੇ 10 ਵਜੇ ਤੋਂ ਦੁਪਹਿਰ ਇੱਕ ਵਜੇ ਤੱਕ ਆਨ ਲਾਈਨ ਦਿੱਤੀ ਜਾਵੇਗੀ।

Students Students

ਇਸ ਸਿਖਲਾਈ ਦੇ ਵਾਸਤੇ ਹਰੇਕ ਜ਼ਿਲ੍ਹੇ ਲਈ ਵੱਖਰੀ ਵੱਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ। ਬੁਲਾਰੇ ਅਨੁਸਾਰ 11 ਜਨਵਰੀ ਤੋਂ 15 ਫਰਬਰੀ ਤੱਕ ਚੱਲਣ ਵਾਲੀ ਇਹ ਟ੍ਰੇਨਿੰਗ ਹਰੇਕ ਜ਼ਿਲ੍ਹੇ ਦੇ ਚੁਣੇ ਹੋਏ 150 ਕਾਉਸਲਰਾਂ ਨੂੰ ਦਿੱਤੀ ਜਾਵੇਗੀ ਅਤੇ ਇਹ ਸਿਖਲਾਈ ਇਕ ਦਿਨ ਦੀ ਹੋਵੇਗੀ। ਬੁਲਾਰੇ ਅਨੁਸਾਰ ਇਸ ਆਨ ਲਾਈਨ ਸਿਖਲਾਈ ਵਾਸਤੇ ਜ਼ਿਲ੍ਹਾ ਨੋਡਲ ਅਫਸਰਾਂ ਨੂੰ ਸੈਮੀਨਾਰ ਦਾ ਕਿ ਮੁੱਖ ਦਫਤਰ ਵੱਲੋਂ ਭੇਜਿਆ ਜਾਵੇਗਾ। ਉਨ੍ਹਾਂ ਨੂੰ ਇਹ ਕਿ ਸਕੂਲ ਕਾਉਸਲਰਾਂ ਨੂੰ ਭੇਜ ਕੇ ਉਨ੍ਹਾਂ ਦੇ ਹਿੱਸਾ ਲੈਣ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement