
ਹੁਣ 9ਵੇਂ ਗੇੜ ਦੀ ਗੱਲਬਾਤ 15 ਜਨਵਰੀ ਨੂੰ ਹੋਣੀ ਹੈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨ ਕੜਾਕੇ ਦੀ ਠੰਡ ਵਿਚ ਦਿੱਲੀ ਦੀਆਂ ਹੱਦਾਂ ਤੇ ਬੈਠੇ ਹਨ। ਕਿਸਾਨ ਅਤੇ ਸਰਕਾਰ ਵਿਚਕਾਰ ਹੋਈ 8ਵੇਂ ਦੀ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦੀ ਰਣਨੀਤੀ ਬਣਾ ਰਹੇ ਹਨ। ਦੱਸ ਦੇਈਏ ਕਿ 8ਵੇਂ ਗੇੜ ਦਾ ਗੱਲਬਾਤ ਰਾਹੀਂ ਵੀ ਕਿਸਾਨ ਆਗੂਆਂ ਤੇ ਸਰਕਾਰ ਵਿਚਾਲੇ ਕੋਈ ਸਮਝੌਤਾ ਨਹੀਂ ਹੋ ਸਕਿਆ। ਹੁਣ 9ਵੇਂ ਗੇੜ ਦੀ ਗੱਲਬਾਤ 15 ਜਨਵਰੀ ਨੂੰ ਹੋਣੀ ਹੈ।
ਕਿਸਾਨਾਂ ਨੇ 12 ਤੋਂ 26 ਜਨਵਰੀ ਤੱਕ ਦੀਆਂ ਯੋਜਨਾਵਾਂ
9ਵੇਂ ਗੇੜ ਦੀ ਮੀਟਿੰਗ ਵਿਚ ਉਮੀਦ ਲਗਾਈ ਜਾ ਰਹੀ ਹੈ ਕਿ ਇਸ ਗੱਲਬਾਤ ’ਚ ਵੀ ਸੁਲ੍ਹਾ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ ਕਿਉਂਕਿ ਅੰਦੋਲਨਕਾਰੀ ਕਿਸਾਨ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਸਰਕਾਰ ਅਜਿਹਾ ਕਰਨ ਤੋਂ ਮੁੱਢੋਂ ਇਨਕਾਰ ਕਰ ਰਹੀ ਹੈ ਪਰ ਸੋਧ ਲਈ ਤਿਆਰ ਹੈ। ਇਸ ਦੌਰਾਨ ਹੁਣ ਕਿਸਾਨਾਂ ਨੇ 12 ਤੋਂ 26 ਜਨਵਰੀ ਤੱਕ ਲਈ ਯੋਜਨਾਵਾਂ ਉਲੀਕੀਆਂ ਹਨ।
#12 ਜਨਵਰੀ ਨੂੰ ਸਿਰਸਾ ਕਾਲਾਵਾਣੀ ’ਚ ਕਿਸਾਨ ਟ੍ਰੈਕਟਰ ਮਾਰਚ ਕੱਢਣਗੇ।
#13 ਜਨਵਰੀ ਨੂੰ ਪੂਰੇ ਦੇਸ਼ ਵਿੰਚ 3 ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
#15 ਜਨਵਰੀ ਨੂੰ ਸਿਰਸਾ ਟੋਲ ਪਲਾਜ਼ਾ ਤੋਂ ਇੱਕ ਕਾਫ਼ਲਾ ਦਿੱਲੀ ਲਈ ਰਵਾਨਾ ਹੋਵੇਗਾ ਤੇ 26 ਜਨਵਰੀ ਲਈ ਰਿਹਰਸਲ ਚੱਲ ਰਹੀ ਹੈ।
#13 ਜਨਵਰੀ ਨੂੰ ਲੋਹੜੀ ਦਾ ਤਿਉਹਾਰ ਪੰਜਾਬ ਤੇ ਹਰਿਆਣਾ ’ਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
#ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਲੋਹੜੀ ਦੇ ਤਿਉਹਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।