ਸੁਪਰੀਮ ਕੋਰਟ 'ਚ ਅੱਜ ਹੋਵੇਗੀ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ 'ਤੇ ਅਹਿਮ ਸੁਣਵਾਈ
Published : Jan 11, 2021, 9:38 am IST
Updated : Jan 11, 2021, 9:38 am IST
SHARE ARTICLE
farmer
farmer

ਸੁਪਰੀਮ ਕੋਰਟ ਅੱਜ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਤੁਰੰਤ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਬਾਰੇ ਸਰਕਾਰ ਅਤੇ ਪ੍ਰਦਰਸ਼ਨਕਾਰੀ ਕਿਸਾਨ ਜੱਥੇਬੰਦੀਆਂ ਦਰਮਿਆਨ ਹੋਈ ਗੱਲਬਾਤ ਦਾ ਕੋਈ ਹੱਲ ਨਹੀਂ ਨਿਕਲਿਆ। ਸਭ ਦੀਆਂ ਨਜ਼ਰਾਂ ਹੁਣ ਸੁਪਰੀਮ ਕੋਰਟ ਵੱਲ ਹਨ, ਜਿਥੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਾਇਰ ਕੀਤੀਆਂ ਵੱਖ ਵੱਖ ਪਟੀਸ਼ਨਾਂ ‘ਤੇ ਅੱਜ ਸੁਣਵਾਈ ਹੋਣੀ ਹੈ। ਸੁਪਰੀਮ ਕੋਰਟ ਅੱਜ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਤੁਰੰਤ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ।

Supreme Court

ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ ਵੀ ਸੁਪਰੀਮ ਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ। ਪਟੀਸ਼ਨਾਂ 'ਤੇ ਸੁਣਵਾਈ ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਵਲੋਂ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਨੂੰ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿ ਕਿਉਂਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 15 ਜਨਵਰੀ ਨੂੰ ਅਗਲੀ ਬੈਠਕ ਹੋਵੇਗੀ।

Farmer Protest

ਜਿਕਰਯੋਗ ਹੈ ਕਿ ਬੀਤੇ ਦਿਨੀ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਅੱਠਵਾਂ ਗੇੜ ਦੀ ਮੀਟਿੰਗ 7 ਜਨਵਰੀ ਨੂੰ ਹੋਈ ਸੀ।  ਇਸ ਮੀਟਿੰਗ ਵਿਚ ਕਿਸਾਨ ਜੱਥੇਬੰਦੀਆਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ  ਰਹੇ ਸਨ ਜਦੋਂਕਿ ਸਰਕਾਰ ਕਾਨੂੰਨਾਂ ਵਿਚ ਸੋਧ ਕਰਨ ਦੀ ਗੱਲ ਕਰ ਰਹੀ ਹੈ। ਕਿਸਾਨ ਜੱਥੇਬੰਦੀਆਂ ਕਾਨੂੰਨ ਨੂੰ ਖਤਮ ਕੀਤੇ ਬਿਨਾਂ ਧਰਨੇ ਪ੍ਰਦਰਸ਼ਨ ਨੂੰ ਖਤਮ ਕਰਨ ਲਈ ਤਿਆਰ ਨਹੀਂ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement