
ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ।
ਨਵੀਂ ਦਿੱਲੀ: ਕਿਸਾਨਾਂ ਕੜਾਕੇ ਦੀ ਠੰਡ ਵਿਚ ਦਿੱਲੀ ਦੀਆ ਬਰੂਹਾਂ ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਇਸ ਦੇ ਚਲਦੇ ਹੁਣ ਤਕ 70 ਤੋਂ ਵੱਧ ਕਿਸਾਨਾਂ ਦੀ ਦਿੱਲੀ ਅੰਦੋਲਨ ਦੌਰਾਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਦੇ ਕਿਸਾਨ ਨਿਰਮਲ ਸਿੰਘ (45) ਪੁੱਤਰ ਕੇਹਰ ਸਿੰਘ ਵਲੋਂ ਦਿੱਲੀ ਕਿਸਾਨੀ ਧਰਨੇ ਤੋਂ ਘਰ ਪਰਤਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ।
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਨਿਰਮਲ ਸਿੰਘ ਭਾਕਿਯੂ ਡਕੌਦਾ ਦਾ ਮੈਂਬਰ ਸੀ ਅਤੇ ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੇ ਬੀਤੀ ਰਾਤ ਦਿੱਲੀ ਧਰਨੇ ਤੋਂ ਵਾਪਿਸ ਆਪਣੇ ਘਰ ਆ ਕੇ ਖ਼ੁਦਕੁਸੀ ਕਰ ਲਈ।
ਹਾਰਟ ਅਟੈਕ ਨਾਲ ਹੋਈ ਮੌਤ
ਕਿਸਾਨੀ ਸੰਗਰਸ਼ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ ਸਿੰਘ ਪੁੱਤਰ ਮਿੱਠੂ ਸਿੰਘ ਟਿੱਕਰੀ ਬਾਰਡਰ ਤੇ ਸ਼ਹੀਦ ਹੋ ਗਏ ਹਨ। ਇਸ ਕਿਸਾਨ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਉਹ ਕਈ ਦਿਨਾਂ ਤੋਂ ਕਿਸਾਨ ਅੰਦੋਲਨ ਤੇ ਹੀ ਡਟੇ ਹੋਏ ਸਨ ਤੇ ਇਨ੍ਹਾਂ ਦੀ ਉਮਰ 61 ਸਾਲ ਦੱਸੀ ਜਾ ਰਹੀ ਹੈ।