ਆਈ.ਏ.ਐਸ. ਅਧਿਕਾਰੀ ਅਤੇ ਸਾਬਕਾ ਵਿਧਾਇਕ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ
Published : Jan 11, 2023, 1:20 pm IST
Updated : Jan 11, 2023, 2:49 pm IST
SHARE ARTICLE
Representative Image
Representative Image

ਔਰਤ ਨੇ ਕਿਹਾ ਕਿ ਉਹ ਗਰਭਵਤੀ ਹੋ ਗਈ ਸੀ ਅਤੇ ਉਸ ਨੇ ਬੱਚੇ ਨੂੰ ਜਨਮ ਦਿੱਤਾ

 

ਪਟਨਾ - ਅਦਾਲਤ ਦੇ ਹੁਕਮਾਂ ਤੋਂ ਬਾਅਦ ਪਟਨਾ ਪੁਲਿਸ ਨੇ ਮੰਗਲਵਾਰ ਨੂੰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਦੇ ਸੀਨੀਅਰ ਅਧਿਕਾਰੀ ਸੰਜੀਵ ਹੰਸ ਅਤੇ ਸਾਬਕਾ ਵਿਧਾਇਕ ਗੁਲਾਬ ਯਾਦਵ ਖ਼ਿਲਾਫ਼ ਇੱਕ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਹੈ। 

ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਏ.ਸੀ.ਜੇ.ਐਮ.), ਦਾਨਾਪੁਰ ਨੇ ਸ਼ਨੀਵਾਰ ਨੂੰ ਦੋਵਾਂ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਦਾ ਇਹ ਹੁਕਮ ਨਵੰਬਰ 2021 ਵਿੱਚ ਪੀੜਤ ਵੱਲੋਂ ਦਾਇਰ ਕੀਤੀ ਗਈ ਇੱਕ ਪਟੀਸ਼ਨ ਦੇ ਮੱਦੇਨਜ਼ਰ ਆਇਆ, ਜਦੋਂ ਪਟਨਾ ਮਹਿਲਾ ਪੁਲਿਸ ਸਟੇਸ਼ਨ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਫ਼.ਆਈ ਆਰ  ਦਰਜ ਕਰਨ ਵਿੱਚ ਨਾਕਾਮ ਰਹੀ।

ਹੰਸ ਇਸ ਸਮੇਂ ਬਿਹਾਰ ਦੇ ਊਰਜਾ ਵਿਭਾਗ ਦਾ ਪ੍ਰਮੁੱਖ ਸਕੱਤਰ ਹੈ, ਜਦਕਿ ਯਾਦਵ 2015 ਤੋਂ 2020 ਦਰਮਿਆਨ ਝੰਝਾਰਪੁਰ ਵਿਧਾਨ ਸਭਾ ਸੀਟ ਤੋਂ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦਾ ਵਿਧਾਇਕ ਸੀ।

ਪਟਨਾ ਦੇ ਸੀਨੀਅਰ ਪੁਲਿਸ ਕਪਤਾਨ ਮਾਨਵਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ (ਹੰਸ ਅਤੇ ਯਾਦਵ) ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਧਾਰਾਵਾਂ ਵਿੱਚ 376, 376-ਡੀ ਅਤੇ 420 ਸ਼ਾਮਲ ਹਨ। ਇਸ ਦੇ ਨਾਲ ਹੀ ਸਾਬਕਾ ਲੋਕ ਸੇਵਕ ਦੇ ਇੱਕ ਸਹਾਇਕ ਅਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਦੋਵਾਂ ਖ਼ਿਲਾਫ਼ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਮਾਮਲਾ ਦਾਨਾਪੁਰ ਦੇ ਰੂਪਪੁਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।

ਢਿੱਲੋਂ ਨੇ ਕਿਹਾ ਕਿ ਪੁਲਿਸ ਮਾਮਲੇ ਨਾਲ ਸੰਬੰਧਿਤ ਸਾਰੇ ਸਬੂਤਾਂ ਦੀ ਜਾਂਚ ਕਰਕੇ ਅਗਲੀ ਕਾਰਵਾਈ ਤੈਅ ਕਰੇਗੀ। ਅਦਾਲਤ ਵਿੱਚ ਜ਼ਾਬਤਾ ਫੌਜਦਾਰੀ (ਸੀ.ਆਰ.ਪੀ.ਸੀ.) ਦੀ ਧਾਰਾ 164 ਤਹਿਤ ਦਰਜ ਕੀਤੇ ਬਿਆਨਾਂ ਤੋਂ ਇਲਾਵਾ ਪੁਲਿਸ ਤਿੰਨਾਂ ਮੁਲਜ਼ਮਾਂ ਦੇ ਨਾਲ-ਨਾਲ ਹੋਰ ਸੰਬੰਧਿਤ ਵਿਅਕਤੀਆਂ ਦੇ ਵੀ ਬਿਆਨ ਦਰਜ ਕਰੇਗੀ।

ਮਹਿਲਾ ਨੇ ਸਾਲ 2021 'ਚ ਇਹ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਪਟਨਾ ਪੁਲਿਸ ਤੋਂ ਮਾਮਲੇ ਦੀ ਮੁਢਲੀ ਜਾਂਚ ਰਿਪੋਰਟ ਮੰਗੀ ਸੀ। ਏ.ਸੀ.ਜੇ.ਐਮ. ਨੇ ਪਹਿਲਾਂ 2022 ਵਿੱਚ ਇਸ ਆਧਾਰ 'ਤੇ ਪਟੀਸ਼ਨ ਖਾਰਜ ਕਰ ਦਿੱਤੀ ਸੀ ਕਿ ਪੀੜਤ ਸੁਣਵਾਈ ਲਈ ਦਿੱਤੀਆਂ ਤਰੀਕਾਂ 'ਤੇ ਅਦਾਲਤ ਵਿੱਚ ਪੇਸ਼ ਨਹੀਂ ਹੋਈ ਸੀ। ਹਾਲਾਂਕਿ, ਮਹਿਲਾ ਨੇ ਕੁਝ ਮਹੀਨੇ ਪਹਿਲਾਂ ਪਟਨਾ ਹਾਈ ਕੋਰਟ ਦਾ ਰੁਖ਼ ਕੀਤਾ ਸੀ।

ਪਟਨਾ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਪੀੜਤਾ ਦੀ ਪਟੀਸ਼ਨ 'ਤੇ ਇਸ ਆਧਾਰ 'ਤੇ ਸੁਣਵਾਈ ਕਰਨ ਦਾ ਨਿਰਦੇਸ਼ ਦਿੱਤਾ ਕਿ ਉਸ ਨੇ 14 ਜੂਨ 2022 ਨੂੰ ਹੇਠਲੀ ਅਦਾਲਤ ਵਿੱਚ ਆਪਣਾ ਬਿਆਨ ਦਿੱਤਾ ਸੀ ਅਤੇ ਉਹ 20 ਸਤੰਬਰ 2022 ਨੂੰ ਹੀ ਸੁਣਵਾਈ ਵਿੱਚ ਹਾਜ਼ਰ ਨਹੀਂ ਹੋਈ ਸੀ।

ਪੀੜਤਾ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਫਰਵਰੀ 2016 'ਚ ਉਹ ਪਟਨਾ ਦੇ ਗਾਰਦਨੀਬਾਗ ਇਲਾਕੇ 'ਚ ਰਹਿਣ ਵਾਲੇ ਇੱਕ ਸੀਨੀਅਰ ਵਕੀਲ ਨੂੰ ਮਿਲਣ ਗਈ ਸੀ ਅਤੇ ਉੱਥੇ ਯਾਦਵ ਦੇ ਸੰਪਰਕ 'ਚ ਆਈ ਸੀ। ਯਾਦਵ ਉਸ ਸਮੇਂ ਵਿਧਾਇਕ ਸੀ। ਪਟੀਸ਼ਨਰ ਅਨੁਸਾਰ ਯਾਦਵ ਨੇ ਔਰਤ ਨੂੰ ਕਿਹਾ ਕਿ ਉਹ ਉਸ ਨੂੰ ਰਾਜ ਮਹਿਲਾ ਕਮਿਸ਼ਨ ਦਾ ਮੈਂਬਰ ਬਣਾਵੇਗਾ ਅਤੇ ਉਸ ਨੂੰ 'ਸੀ.ਵੀ.' ਲੈ ਕੇ ਯਾਦਵ ਦੇ ਘਰ ਆਉਣ ਲਈ ਕਿਹਾ।

ਪਟੀਸ਼ਨਕਰਤਾ ਦਾ ਦੋਸ਼ ਹੈ ਕਿ ਉਹ ਯਾਦਵ ਨੂੰ ਮਿਲਣ ਗਈ ਸੀ ਅਤੇ ਉਸ ਨੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਸ਼ਿਕਾਇਤ ਮੁਤਾਬਕ ਜਦੋਂ ਪੀੜਤਾ ਨੇ ਵਿਰੋਧ ਕੀਤਾ ਤਾਂ ਯਾਦਵ ਨੇ ਬੰਦੂਕ ਦੀ ਨੋਕ 'ਤੇ ਉਸ ਨਾਲ ਬਲਾਤਕਾਰ ਕੀਤਾ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਉਹ ਯਾਦਵ ਵਿਰੁੱਧ ਐਫ਼.ਆਈ.ਆਰ. ਦਰਜ ਕਰਵਾਉਣ ਜਾ ਰਹੀ ਸੀ ਪਰ ਉਸ ਨੇ ਉਸ ਦੇ ਸਿਰ 'ਤੇ ਸਿੰਦੂਰ ਲਗਾ ਕੇ ਕਿਹਾ ਕਿ 'ਅਸੀਂ ਹੁਣ ਪਤੀ-ਪਤਨੀ ਹਾਂ।'

ਔਰਤ ਨੇ ਆਪਣੀ ਪਟੀਸ਼ਨ ਵਿਚ ਇਹ ਵੀ ਦੱਸਿਆ ਕਿ ਯਾਦਵ ਨੇ ਉਸ ਨੂੰ 2017 ਵਿਚ ਦੱਸਿਆ ਸੀ ਕਿ ਉਸ ਨੇ ਆਪਣੀ ਪਤਨੀ ਨੂੰ ਤਲਾਕ ਦੇ ਦਿੱਤਾ ਹੈ ਅਤੇ ਉਸ ਨੂੰ ਪੁਣੇ ਵਿੱਚ ਮਿਲਣ ਲਈ ਬੁਲਾਇਆ। ਔਰਤ 8 ਜੁਲਾਈ 2017 ਨੂੰ ਪੁਣੇ ਗਈ ਸੀ ਅਤੇ ਇੱਕ ਹੋਟਲ ਵਿੱਚ ਰੁਕੀ ਸੀ, ਜਿੱਥੇ ਯਾਦਵ ਨੇ ਉਸ ਦੀ ਜਾਣ-ਪਛਾਣ ਹੰਸ ਨਾਲ ਕਰਵਾਈ।

ਪਟੀਸ਼ਨਕਰਤਾ ਦਾ ਦੋਸ਼ ਹੈ ਕਿ ਦੋਵਾਂ ਨੇ ਉਸ ਨੂੰ ਖਾਣੇ ਦੌਰਾਨ ਨਸ਼ੀਲਾ ਪਦਾਰਥ ਦੇ ਦਿੱਤਾ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਔਰਤ ਅਨੁਸਾਰ ਮੁਲਜ਼ਮਾਂ ਨੇ ਇਸ ਹਰਕਤ ਦੀ ਵੀਡੀਓ ਵੀ ਬਣਾ ਲਈ ਅਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਅਕਸਰ ਉਸ ਨਾਲ ਬਲਾਤਕਾਰ ਕਰਦੇ ਰਹੇ। ਪਟੀਸ਼ਨਰ ਨੇ ਕਿਹਾ ਕਿ ਉਹ ਗਰਭਵਤੀ ਹੋ ਗਈ ਸੀ ਅਤੇ ਦੋਵਾਂ ਦੋਸ਼ੀਆਂ ਨੇ ਕਥਿਤ ਤੌਰ 'ਤੇ ਉਸ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ ਸੀ। ਪਟੀਸ਼ਨਕਰਤਾ ਨੇ ਕਿਹਾ ਕਿ ਉਹ ਦੁਬਾਰਾ ਗਰਭਵਤੀ ਹੋ ਗਈ ਅਤੇ 25 ਅਕਤੂਬਰ 2018 ਨੂੰ ਉਸ ਨੇ ਬੱਚੇ ਨੂੰ ਜਨਮ ਦਿੱਤਾ।

ਔਰਤ ਦੇ ਦੋਸ਼ਾਂ ਸੰਬੰਧੀ ਵਾਰ-ਵਾਰ ਕੋਸ਼ਿਸ਼ ਕਰਨ ਦੇ ਬਾਵਜੂਦ ਹੰਸ ਨਾਲ ਸੰਪਰਕ ਨਹੀਂ ਹੋ ਸਕਿਆ।

Location: India, Bihar, Patna

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement