ਨਾਸਿਕ ਵਿਚ ਵਾਪਰਿਆਂ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 3 ਲੋਕਾਂ ਦੀ ਮੌਤ 
Published : Jan 11, 2023, 7:33 pm IST
Updated : Jan 11, 2023, 7:33 pm IST
SHARE ARTICLE
Nashik 3 people of the same family died
Nashik 3 people of the same family died

ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਉਸ ਦੇ ਦੋ ਪੁੱਤਰ ਕੁਸ਼ਲ ਸੁਧਾਕਰ ਅਡੋਲੇ, ਪ੍ਰਭਾਕਰ ਸੁਧਾਕਰ ਅਡੋਲੇ ਅਤੇ ਭਜੀਤੇ ਰੋਹਿਤ ਭਾਗੀਰਥ ਅਡੋਲੇ ਦੀ ਮੌਤ ਹੋ ਗਈ।

 

ਨਾਸਿਕ- ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਵਿਚ ਮੁੰਬਈ-ਆਗਰਾ ਨੈਸ਼ਨਲ ਹਾਈਵੇਅ 'ਤੇ ਇਕ ਟਰੱਕ ਦੀ ਘੋੜਾਗੱਡੀ ਅਤੇ ਮੋਟਰਸਾਈਕਲ ਨਾਲ ਟੱਕਰ ਵਿਚ ਇਕ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਮੁਤਾਬਕ ਹਾਦਸਾ ਇਗਤਪੁਰੀ ਨੇੜੇ ਮੰਗਲਵਾਰ ਦੇਰ ਰਾਤ ਉਸ ਸਮੇਂ ਵਾਪਰਿਆ, ਜਦੋਂ 51 ਸਾਲਾ ਇਕ ਵਿਅਕਤੀ ਅਤੇ ਉਸ ਦਾ ਭਤੀਜਾ ਘੋੜਾਗੱਡੀ 'ਤੇ ਸਵਾਰ ਹੋ ਕੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਦੋ ਪੁੱਤਰ ਮੋਟਰਸਾਈਕਲ 'ਤੇ ਜਾ ਰਹੇ ਸਨ। ਪਰਿਵਾਰ ਦੇ ਚਾਰੋਂ ਮੈਂਬਰ ਘਰ ਜਾ ਰਹੇ ਸਨ।   

ਇਗਤਪੁਰੀ ਪੁਲਿਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੇ ਸਰਵਿਸ ਰੋਡ ਤੋਂ ਮੁੱਖ ਰੋਡ 'ਤੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਇਕ ਤੇਜ਼ ਰਫ਼ਤਾਰ ਟਰੱਕ ਨੇ ਦੋ-ਪਹੀਆ ਵਾਹਨ ਅਤੇ ਘੋੜਾਗੱਡੀ ਦੋਹਾਂ ਨੂੰ ਟੱਕਰ ਮਾਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਉਸ ਦੇ ਦੋ ਪੁੱਤਰ ਕੁਸ਼ਲ ਸੁਧਾਕਰ ਅਡੋਲੇ, ਪ੍ਰਭਾਕਰ ਸੁਧਾਕਰ ਅਡੋਲੇ ਅਤੇ ਭਜੀਤੇ ਰੋਹਿਤ ਭਾਗੀਰਥ ਅਡੋਲੇ ਦੀ ਮੌਤ ਹੋ ਗਈ।

ਉਨ੍ਹਾਂ ਨੇ ਕਿਹਾ ਕਿ ਬਾਅਦ ਵਿਚ ਇਗਤਪੁਰੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਸ਼ਖਸ ਨੂੰ ਪਿੰਡ ਵਾਸੀਆਂ ਨੇ ਹਸਪਤਾਲ ਪਹੁੰਚਾਇਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਘਟਨਾ ਦੇ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ। 

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement