ਆਈ.ਜੀ.ਆਈ. ਹਵਾਈ ਅੱਡੇ ਦੇ ਟੀ-3 ਦੇ ਡਿਪਾਰਚਰ ਗੇਟ ਕੋਲ ਪਿਸ਼ਾਬ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਗ੍ਰਿਫ਼ਤਾਰ 
Published : Jan 11, 2023, 3:27 pm IST
Updated : Jan 11, 2023, 3:27 pm IST
SHARE ARTICLE
Representational Image
Representational Image

ਪੁਲਿਸ ਦੇ ਦੱਸਣ ਅਨੁਸਾਰ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਸੀ 

 

ਨਵੀਂ ਦਿੱਲੀ - ਇੱਥੋਂ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ 3 ਦੇ ਡਿਪਾਰਚਰ ਸੈਕਸ਼ਨ ਦੇ ਗੇਟ ਉੱਤੇ ਇੱਕ 39 ਸਾਲਾ ਵਿਅਕਤੀ ਨੂੰ ਪਿਸ਼ਾਬ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਹਾਰ ਦਾ ਰਹਿਣ ਵਾਲਾ ਜੌਹਰ ਅਲੀ ਖਾਨ ਨਸ਼ੇ ਦੀ ਹਾਲਤ 'ਚ ਸੀ, ਅਤੇ ਐਤਵਾਰ ਸ਼ਾਮ ਨੂੰ ਹੋਈ ਇਸ ਘਟਨਾ ਸੰਬੰਧੀ ਗ੍ਰਿਫਤਾਰ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਜ਼ਮਾਨਤੀ ਮੁਚਲਕੇ 'ਤੇ ਰਿਹਾਅ ਕਰ ਦਿੱਤਾ ਗਿਆ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਸ਼ਾਮ 5.30 ਵਜੇ ਸੂਚਨਾ ਮਿਲੀ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ 3 ਦੇ ਡਿਪਾਰਚਰ ਸੈਕਸ਼ਨ 'ਚ ਗੇਟ ਨੰਬਰ 6 'ਤੇ ਇੱਕ ਵਿਅਕਤੀ ਨੇ ਪਿਸ਼ਾਬ ਕਰ ਦਿੱਤਾ ਹੈ।

ਪੁਲਿਸ ਮੁਤਾਬਕ ਖਾਨ ਨਸ਼ੇ ਦੀ ਹਾਲਤ 'ਚ ਲੱਗ ਰਿਹਾ ਸੀ ਅਤੇ ਉਸ ਨੇ ਜਨਤਕ ਥਾਂ 'ਤੇ ਹੰਗਾਮਾ ਕੀਤਾ ਅਤੇ ਲੋਕਾਂ ਨਾਲ ਬਦਸਲੂਕੀ ਕੀਤੀ। ਉਸ ਨੇ ਦੱਸਿਆ ਕਿ ਖਾਨ ਨੇ ਸਾਊਦੀ ਅਰਬ ਦੇ ਦਮਾਮ ਸ਼ਹਿਰ ਲਈ ਰਵਾਨਾ ਹੋਣਾ ਸੀ।

ਪੁਲਿਸ ਦੇ ਡਿਪਟੀ ਕਮਿਸ਼ਨਰ (ਏਅਰਪੋਰਟ) ਰਵੀ ਕੁਮਾਰ ਸਿੰਘ ਨੇ ਕਿਹਾ ਕਿ ਖਾਨ ਦੀ ਸਫਦਰਜੰਗ ਹਸਪਤਾਲ ਵਿੱਚ ਜਾਂਚ ਕੀਤੀ ਗਈ ਅਤੇ ਪਾਇਆ ਗਿਆ ਕਿ ਉਹ ਸ਼ਰਾਬ ਦੇ ਨਸ਼ੇ ਵਿੱਚ ਸੀ।

ਡੀ.ਸੀ.ਪੀ. ਨੇ ਕਿਹਾ ਕਿ ਖਾਨ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 294 (ਅਸ਼ਲੀਲ ਐਕਟ) ਅਤੇ 510 (ਨਸ਼ੇ ਦੀ ਹਾਲਤ ਵਿੱਚ ਜਨਤਕ ਸਥਾਨ 'ਤੇ ਅਸ਼ਲੀਲ ਵਿਉਹਾਰ) ਤਹਿਤ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ ਨੂੰ ਜ਼ਮਾਨਤੀ ਬਾਂਡ 'ਤੇ ਰਿਹਾਅ ਕਰ ਦਿੱਤਾ ਗਿਆ।

ਇਸ ਤੋਂ ਪਹਿਲਾਂ ਪਿਛਲੇ ਸਾਲ 26 ਨਵੰਬਰ ਨੂੰ ਨਿਊਯਾਰਕ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫ਼ਲਾਈਟ 'ਚ ਇੱਕ ਸ਼ਰਾਬੀ ਵਿਅਕਤੀ ਨੇ ਇੱਕ ਮਹਿਲਾ ਸਹਿ-ਯਾਤਰੀ 'ਤੇ ਕਥਿਤ ਤੌਰ 'ਤੇ ਪਿਸ਼ਾਬ ਕਰ ਦਿੱਤਾ ਸੀ।

ਔਰਤ ਨੇ ਏਅਰ ਇੰਡੀਆ ਨੂੰ ਉਸ ਖ਼ਿਲਾਫ਼ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ 4 ਜਨਵਰੀ ਨੂੰ ਐਫ਼.ਆਈ.ਆਰ. ਦਰਜ ਕੀਤੀ ਅਤੇ ਸ਼ਨੀਵਾਰ ਨੂੰ ਉਸ ਨੂੰ ਬੈਂਗਲੁਰੂ ਤੋਂ ਗ੍ਰਿਫਤਾਰ ਕਰ ਲਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement