ਖ਼ਬਰਾਂ |

ਤਾਜ਼ਾ |

ਸੜਕ ਹਾਦਸੇ ’ਚ ਵਾਲ-ਵਾਲ ਬਚੀ ਮਹਿਬੂਬਾ ਮੁਫ਼ਤੀ 
Published : Jan 11, 2024, 7:59 pm IST
Updated : Jan 11, 2024, 7:59 pm IST
SHARE ARTICLE
File Photo
File Photo

ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਦੀ ਗੱਡੀ ਸੰਗਮ ਵਿਚ ਇਕ ਕਾਰ ਨਾਲ ਟਕਰਾ ਗਈ। 

ਸ਼੍ਰੀਨਗਰ  : ਪੀਪੁਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਪ੍ਰਧਾਨ ਮਹਿਬੂਬਾ ਮੁਫ਼ਤੀ ਦੀ ਗੱਡੀ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੰਗਮ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ। ਘਟਨਾ ਵਿਚ ਮੁਫ਼ਤੀ ਵਾਲ-ਵਾਲ ਬਚ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਦੀ ਗੱਡੀ ਸੰਗਮ ਵਿਚ ਇਕ ਕਾਰ ਨਾਲ ਟਕਰਾ ਗਈ। 

ਦਰਅਸਲ ਮਹਿਬੂਬਾ ਮੁਫ਼ਤੀ ਅਗਨੀਕਾਂਡ ਦੇ ਪੀੜਤਾਂ ਨੂੰ ਮਿਲਣ ਲਈ ਖਾਨਬਲ ਜਾ ਰਹੀ ਸੀ ਤਾਂ ਇਹ ਹਾਦਸਾ ਵਾਪਰਿਆ। ਹਾਲਾਂਕਿ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ। ਅਧਿਕਾਰੀ ਨੇ ਕਿਹਾ ਕਿ ਘਟਨਾ ’ਚ ਉਨ੍ਹਾਂ ਦੀ ਨਿਜੀ ਸੁਰੱਖਿਆ ’ਚ ਤਾਇਨਾਤ ਇਕ ਪੁਲਿਸ ਅਧਿਕਾਰੀ ਨੂੰ ਮਾਮੂਲੀ ਸੱਟਾਂ ਲਗੀਆਂ ਹਨ। ਪੀ. ਡੀ. ਪੀ. ਦੇ ਇਕ ਬੁਲਾਰੇ ਨੇ ਕਿਹਾ ਕਿ ਮੁਫ਼ਤੀ ਸੁਰੱਖਿਅਤ ਹੈ ਅਤੇ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਹੈ।    

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement