
ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦੇ ਬੇਟੇ ਹਰੀਸ਼ ਖੁਰਾਣਾ ਨੂੰ ਮੋਤੀ ਨਗਰ ਸੀਟ ਤੋਂ ਉਮੀਦਵਾਰ ਬਣਾਇਆ
Delhi Assembly Elections : ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਸਨਿਚਰਵਾਰ ਨੂੰ 29 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿਤੀ ਹੈ। ਪਾਰਟੀ ਨੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਨੇਤਾ ਕਪਿਲ ਮਿਸ਼ਰਾ ਨੂੰ ਕਰਾਵਲ ਨਗਰ ਤੋਂ ਚੋਣ ਮੈਦਾਨ ’ਚ ਉਤਾਰਿਆ ਹੈ, ਜੋ ਅਪਣੀ ਕੱਟੜ ਹਿੰਦੂਤਵ ਸਿਆਸਤ ਲਈ ਜਾਣੇ ਜਾਂਦੇ ਹਨ।
ਭਾਜਪਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦੇ ਬੇਟੇ ਹਰੀਸ਼ ਖੁਰਾਣਾ ਨੂੰ ਮੋਤੀ ਨਗਰ ਸੀਟ ਤੋਂ ਉਮੀਦਵਾਰ ਬਣਾਇਆ ਹੈ। ਭਾਜਪਾ ਨੇ 70 ਮੈਂਬਰੀ ਦਿੱਲੀ ਵਿਧਾਨ ਸਭਾ ਲਈ 29 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿਤੀ ਹੈ। ਦਿੱਲੀ ’ਚ 5 ਫ਼ਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਫ਼ਰਵਰੀ ਨੂੰ ਹੋਵੇਗੀ।
ਪੂਰੀ ਸੂਚੀ ਹੇਠਾਂ ਦਿਤੀ ਹੈ :