ਐਕਸ ਨੇ 600 ਅਕਾਊਂਟਸ ਨੂੰ ਕੀਤਾ ਬੰਦ ਅਤੇ 3,500 ਪੋਸਟਾਂ ਨੂੰ ਕੀਤਾ ਡਿਲੀਟ
ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਸੋਸ਼ਲ ਮੀਡੀਆ ਅਕਾਊਂਟ ਐਕਸ ਨੇ ਕਈ ਉਪਭੋਗਤਾਵਾਂ ਖ਼ਿਲਾਫ਼ ਕਾਰਵਾਈ ਕੀਤੀ ਹੈ । ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੇ ਆਪਣੇ ਪਲੇਟਫਾਰਮ ਤੋਂ 600 ਅਕਾਊਂਟਸ ਨੂੰ ਬੰਦ ਕਰ ਦਿੱਤਾ ਹੈ ਅਤੇ 3,500 ਤੋਂ ਵੱਧ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ।
ਸੋਸ਼ਲ ਮੀਡੀਆ ਅਕਾਊਂਟ ਐਕਸ ਨੇ ਇਹ ਕਦਮ ਕੇਂਦਰ ਸਰਕਾਰ ਵੱਲੋਂ ਐਕਸ 'ਤੇ ਅਸ਼ਲੀਲ ਸਮੱਗਰੀ 'ਤੇ ਇਤਰਾਜ਼ ਜਤਾਉਣ ਤੋਂ ਬਾਅਦ ਚੁੱਕਿਆ ਹੈ। ਐਕਸ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਆਪਣੇ ਪਲੇਟਫਾਰਮ 'ਤੇ ਅਸ਼ਲੀਲ ਸਮੱਗਰੀ ਪ੍ਰਕਾਸ਼ਿਤ ਨਹੀਂ ਹੋਣ ਦੇਵੇਗੀ ਅਤੇ ਸਰਕਾਰੀ ਨਿਯਮਾਂ ਦੀ ਪਾਲਣਾ ਕਰੇਗੀ। ਇਹ ਕਾਰਵਾਈ ਕੇਂਦਰੀ ਸੂਚਨਾ ਤਕਨਾਲੋਜੀ ਮੰਤਰਾਲੇ ਵੱਲੋਂ ਐਕਸ ਵਿਰੁੱਧ ਚੇਤਾਵਨੀ ਜਾਰੀ ਕਰਨ ਤੋਂ ਇੱਕ ਹਫ਼ਤੇ ਬਾਅਦ ਆਈ ਹੈ।
