
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਲਸ਼ਕਰੇ ਤੋਇਬਾ ਅਤੇ ਹਿਜ਼ਬੁਲ ਮੁਜਾਹੀਦੀਨ ਦੇ ਪੰਜ ਅਤਿਵਾਦੀ ਮਾਰੇ ਗਏ.....
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਲਸ਼ਕਰੇ ਤੋਇਬਾ ਅਤੇ ਹਿਜ਼ਬੁਲ ਮੁਜਾਹੀਦੀਨ ਦੇ ਪੰਜ ਅਤਿਵਾਦੀ ਮਾਰੇ ਗਏ। ਫ਼ੌਜ ਦੇ ਇਕ ਅਧਿਕਾਰੀ ਨੇ ਦਸਿਆ ਕਿ ਐਤਵਾਰ ਸਵੇਰੇ ਅਤਿਵਾਦੀਆਂ ਨੇ ਜ਼ਿਲ੍ਹੇ ਦੇ ਕਲੇਮ ਪਿੰਡ ਵਿਚ ਸੁਰੱਖਿਆ ਬਲਾਂ ਨੇ ਇਕ ਤਲਾਸ਼ੀ ਮਹਿੰਮ ਟੀਮ 'ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿਚ ਪੰਜ ਅਤਿਵਾਦੀ ਮਾਰੇ ਗਏ। ਅਤਿਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਦੀ ਸ਼ਨਾਖ਼ਤ ਹਾਲੇ ਨਹੀਂ ਹੋ ਸਕੀ ਹੈ। ਅਧਿਕਾਰੀ ਨੇ ਦਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਅਤੇ ਯੁੱਧ ਸਬੰਧੀ ਸਮੱਗਰੀ ਬਰਾਮਦ ਕੀਤੀ ਗਈ ਹੈ।
ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਮੁਕਾਬਲੇ ਤੋਂ ਬਾਅਦ ਉਥੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਸ਼ੁਰੂ ਹੋ ਗਈ। ਇਸ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦਸਿਆ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਇਲਾਕੇ ਵਿਚ ਵਿਵਸਥਾ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। (ਪੀਟੀਆਈ)