Kejriwal ਦੀ ਜਿੱਤ ਪਿੱਛੇ ਪਤਨੀ ਦਾ ਹੱਥ, ਸੁਨੀਤਾ ਕੇਜਰੀਵਾਲ ਨੂੰ ਦਿੱਤਾ ਜਨਮ ਦਿਨ ਦਾ ਤੋਹਫਾ
Published : Feb 11, 2020, 3:50 pm IST
Updated : Feb 11, 2020, 4:07 pm IST
SHARE ARTICLE
Photo
Photo

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 8 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 8 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਇਕ ਵਾਰ ਫਿਰ ਆਮ ਆਦਮੀ ਪਾਰਟੀ ਨੇ ਦਿੱਲੀ ਦਾ ਦੰਗਲ ਜਿੱਤ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਲਗਾਤਾਰ ਤੀਜੀ ਵਾਰ ਇਤਿਹਾਸ ਰਚਿਆ ਹੈ। ਇਹਨਾਂ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। 

Aam Aadmi Party's Mini Mufflerman Is Winning Twitter
Photo

ਇਸ ਦੇ ਨਾਲ ਹੀ ਕਾਂਗਰਸ ਇਕ ਵਾਰ ਫਿਰ ਤੋਂ ਦਿੱਲੀ ਚੋਣਾਂ ਵਿਚ ਖਾਤਾ ਖੋਲ੍ਹਣ ‘ਚ ਅਸਫਲ ਰਹੀ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਦੀ ਝੋਲੀ ਖਾਲੀ ਹੀ ਰਹੀ। ਆਪ ਕਰੀਬ 50 ਅਤੇ ਭਾਜਪਾ ਕਰੀਬ 20 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਇਸ ਜਿੱਤ ਨਾਲ ਆਪ ਵਰਕਰ ਕਾਫੀ ਉਤਸ਼ਾਹਿਤ ਹਨ। ਪਾਰਟੀ ਦੇ ਦਫਤਰ ਵਿਚ ਜਸ਼ਨ ਦਾ ਮਾਹੌਲ ਹੈ।

PhotoPhoto

ਦਫਤਰ ਵਿਚ ‘ਲਗੇ ਰਹੋ ਕੇਜਰੀਵਾਲ’ ਗੀਤ ਵਜਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਵਾਸੀਆਂ ਨੂੰ ਸੰਬੋਧਨ ਕਰਕੇ ਉਹਨਾਂ ਦਾ ਧੰਨਵਾਦ ਕਰ ਰਹੇ ਹਨ। ਚੋਣ ਨਤੀਜਿਆਂ ਦਾ ਇਹ ਦਿਨ ਕੇਜਰੀਵਾਲ ਲਈ ਬੇਹੱਦ ਖ਼ਾਸ ਹੈ। ਦਰਅਸਲ ਅੱਜ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਜਨਮ ਦਿਨ ਹੈ ਅਤੇ ਮੁੱਖ ਮੰਤਰੀ ਦਿੱਲੀ ਵੱਲੋਂ ਅਪਣੀ ਪਤਨੀ ਨੂੰ ਜਿੱਤ ਦਾ ਤੋਹਫਾ ਦਿੱਤਾ ਗਿਆ ਹੈ।

PhotoPhoto

ਆਮ ਆਦਮੀ ਪਾਰਟੀ ਦੀ ਜਿੱਤ ਨਾਲ ਸੁਨੀਤਾ ਕੇਜਰੀਵਾਲ ਦੇ ਜਨਮ ਦਿਨ ਦਾ ਜਸ਼ਨ ਦੁੱਗਣਾ ਹੋ ਗਿਆ ਹੈ। ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਆਪ ਵਰਕਰਾਂ ਦੀ ਆਮਦ ਸ਼ੁਰੂ ਹੋ ਗਈ ਹੈ। ਵੱਡੀ ਗਿਣਤੀ ਵਿਚ ਲੋਕ ਉਹਨਾਂ ਨੂੰ ਜਿੱਤ ਅਤੇ ਉਹਨਾਂ ਦੀ ਪਤਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ। ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ ਅਤੇ ਰੁਝਾਨਾਂ ਵਿਚ ਉਹ ਸਭ ਤੋਂ ਅੱਗੇ ਚੱਲ ਰਹੇ ਹਨ।

PhotoPhoto

ਦੱਸ ਦਈਏ ਕਿ ਇਹਨਾਂ ਚੋਣਾਂ ਵਿਚ ਕੁਲ 672 ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਇਆ ਹੈ। ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚ ਦੇਖਿਆ ਜਾ ਰਿਹਾ ਸੀ। ਦੱਸ ਦਈਏ ਕਿ ਇਹ ਚੋਣਾਂ ਦੋ ਮੁੱਖ ਪਾਰਟੀਆਂ ਆਮ ਆਦਮੀ ਪਾਰਟੀ ਤੇ ਭਾਜਪਾ ਲਈ ਮੁੱਛ ਦਾ ਸਵਾਲ ਬਣੀਆਂ ਹੋਈਆਂ ਸਨ। 

Kejriwal Wife BdayPhoto

ਜ਼ਿਕਰਯੋਗ ਹੈ ਕਿ ਭਾਜਪਾ ਦੋ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਰਾਜਧਾਨੀ ਦੀ ਸੱਤਾ ਵਿਚ ਵਾਪਸੀ ਦੀ ਰਾਹ ਦੇਖ ਰਹੀ ਸੀ। ਉੱਥੇ ਹੀ ਕਾਂਗਰਸ ਵੀ ਵਾਪਸੀ ਦੀਆਂ ਕੋਸ਼ਿਸ਼ਾਂ ਵਿਚ ਸੀ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਨੂੰ 70 ਵਿਚੋਂ 67 ਸੀਟਾਂ ਮਿਲੀਆਂ ਸਨ। ਤਿੰਨ ਸੀਟਾਂ ‘ਤੇ ਭਾਜਪਾ ਨੇ ਜਿੱਤ ਦਰਜ ਕੀਤੀ ਸੀ। ਕਾਂਗਰਸ ਨੂੰ ਇਕ ਵੀ ਸੀਟ ਹਾਸਲ ਨਹੀਂ ਹੋਈ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement