
ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਸਵੇਰੇ ਅੱਠ ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਦੀਆਂ 70 ਸੀਟਾਂ ਲਈ ਅੱਜ ਸਵੇਰੇ ਅੱਠ ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਦੀ ਦਿਖਾਈ ਦੇ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਤੀਜੀ ਵਾਰ ਨਵੀਂ ਦਿੱਲੀ ਤੋਂ ਕਿਸਮਤ ਅਜ਼ਮਾ ਰਹੇ ਹਨ।
Photo
ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਲਗਾਤਾਰ ਤੀਜੀ ਵਾਰ ਚੋਣ ਮੈਦਾਨ ਵਿਚ ਹਨ। ਵੋਟਾਂ ਦੀ ਗਿਣਤੀ ਤੋਂ ਪਹਿਲਾਂ ਦਿੱਲੀ ਭਾਜਪਾ ਪ੍ਰਧਾਨ ਮਨੋਜ ਤਿਵਾੜੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਮਨੋਜ ਤਿਵਾੜੀ ਨੇ ਕਿਹਾ ਕਿ ‘ਮੈਂ ਨਰਵਸ ਨਹੀਂ ਹਾਂ, ਭਾਜਪਾ ਦੇ ਦਫਤਰ ਵਿਚ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਹਨਾਂ ਕਿਹਾ ਕਿ ਉਹ ਹਨੁਮਾਨ ਜੀ ਦਾ ਆਸ਼ਿਰਵਾਦ ਲੈਣ ਜਾ ਰਹੇ ਹਾਂ’।
Photo
ਬੀਤੇ ਦਿਨ ਸੁਪਰੀਮ ਕੋਰਟ ਵੱਲੋਂ ਸ਼ਾਹੀਨ ਬਾਗ ਪ੍ਰਦਰਸ਼ਨ ‘ਤੇ ਕੀਤੀ ਗਈ ਟਿੱਪਣੀ ‘ਤੇ ਵੀ ਮਨੀਸ਼ ਤਿਵਾੜੀ ਨੇ ਪ੍ਰਤੀਕਿਰਿਆ ਦਿੱਤੀ ਸੀ। ਉਹਨਾਂ ਕਿਹਾ ਕਿ ਚੋਣ ਨਤੀਜੇ ਆਉਣ ਤੋਂ ਬਾਅਦ ਅਪਣੇ ਆਪ ਸ਼ਾਹੀਨ ਬਾਗ ਵਾਲੇ ਉੱਠ ਕੇ ਚਲੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਸੱਤਾ ਵਿਚ ਆ ਰਹੇ ਹਾਂ ਅਤੇ ਹੈਰਾਨੀ ਨਹੀਂ ਹੋਵੇਗੀ ਜੇਕਰ ਅਸੀਂ 55 ਸੀਟਾਂ ਜਿੱਤ ਗਏ।
Photo
ਉਹਨਾਂ ਕਿਹਾ, ‘ਅਪਣੀ-ਅਪਣੀ ਮਿਹਨਤ ਨਾਲ ਸਾਰੇ ਲੋਕਾਂ ਨੇ ਪਰੀਖਿਆ ਦਿੱਤੀ ਹੈ ਅਤੇ ਹੁਣ ਨਤੀਜਿਆਂ ਦਾ ਸਮਾਂ ਹੈ’। ਇਸ ਦੇ ਨਾਲ ਹੀ ਮਨੋਜ ਤਿਵਾੜੀ ਨੇ ਕਿਹਾ ਕਿ ਉਹਨਾਂ ਨੂੰ ਲੱਗ ਰਿਹਾ ਹੈ ਕਿ ਭਾਜਪਾ ਦੇ ਪੱਖ ਵਿਚ ਸਭ ਕੁਝ ਚੰਗਾ ਵੀ ਹੋਣ ਵਾਲਾ ਹੈ। ਦੱਸ ਦਈਏ ਕਿ ਇਹਨਾਂ ਚੋਣਾਂ ਵਿਚ ਕੁਲ 672 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ।
Photo
ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਇਹ ਚੋਣਾਂ ਦੋ ਮੁੱਖ ਪਾਰਟੀਆਂ ਆਮ ਆਦਮੀ ਪਾਰਟੀ ਤੇ ਭਾਜਪਾ ਲਈ ਮੁੱਛ ਦਾ ਸਵਾਲ ਬਣੀਆਂ ਹੋਈਆਂ ਹਨ। ਐਗਜ਼ਿਟ ਪੋਲ ਦੇਖ ਕੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
Photo
ਇਸੇ ਦੌਰਾਨ ਸੀਐਮ ਕੇਜਰੀਵਾਲ ਨੇ ਸੋਮਵਾਰ ਨੂੰ ਅਪੀਲ ਕੀਤੀ ਸੀ ਕਿ ਕੋਈ ਵੀ ਵਰਕਰ ਜਿੱਤ ਦੇ ਜਸ਼ਨ ਵਿਚ ਪਟਾਕੇ ਨਾ ਜਲਾਵੇ। ਕਾਬਲੇਗੌਰ ਹੈ ਕਿ ਵੱਖ-ਵੱਖ ਐਗਜ਼ਿਟ ਪੋਲਾਂ ਵਲੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮੱਤ ਮਿਲਦਾ ਵਿਖਾਇਆ ਗਿਆ ਸੀ।