
ਹੁਣ ਤੱਕ ਦੇ ਰੁਝਾਨਾਂ ਮੁਤਾਬਕ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ...
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 8 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ। ਇਕ ਵਾਰ ਫਿਰ ਆਮ ਆਦਮੀ ਪਾਰਟੀ ਨੇ ਦਿੱਲੀ ਦਾ ਦੰਗਲ ਜਿੱਤ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਲਗਾਤਾਰ ਤੀਜੀ ਵਾਰ ਇਤਿਹਾਸ ਰਚਿਆ ਹੈ। ਹਾਲਾਂਕਿ ਕਾਂਗਰਸ ਇਕ ਵਾਰ ਫਿਰ ਤੋਂ ਦਿੱਲੀ ਚੋਣਾਂ ਵਿਚ ਖਾਤਾ ਖੋਲ੍ਹਣ ‘ਚ ਅਸਫਲ ਰਹੀ ਹੈ।
Photo
ਸੂਤਰਾਂ ਮੁਤਾਬਕ ਚੋਣ ਨਤੀਜਿਆਂ ਤੋਂ ਬਾਅਦ ਕੇਜਰੀਵਾਲ ਪੰਜਾਬ ਵਿਚ ਵੀ ਮੱਲਾਂ ਮਾਰਨ ਦੀ ਤਿਆਰੀ ਵਿਚ ਹਨ। ਸਪੱਸ਼ਟ ਸ਼ਬਦਾਂ ਵਿਚ ਕਹੀਏ ਤਾਂ ਕੇਜਰੀਵਾਲ ਪੰਜਾਬ ਵਿਚ ਨਵਜੋਤ ਸਿੰਘ ਸਿੱਧੂ ਨੂੰ ਅੱਗੇ ਲੱਗਣ ਦੀ ਅਪੀਲ ਕਰ ਸਕਦੇ ਸਨ ਅਤੇ ਨਾਲ ਹੀ 2017 ਵਿਚ ਮੁੱਖ ਮੰਤਰੀ ਦਾ ਉਮੀਦਵਾਰ ਨਾ ਦੇਣ ਲਈ ਪੰਜਾਬੀਆਂ ਤੋਂ ਮੁਆਫ਼ੀ ਮੰਗ ਸਕਦੇ ਹਨ।
Arvind kejriwal
ਹੁਣ ਤੱਕ ਦੇ ਰੁਝਾਨਾਂ ਮੁਤਾਬਕ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਾਨਤੁੱਲਾ ਖ਼ਾਨ ਪਿੱਛੇ ਚੱਲ ਰਹੇ ਹਨ। ਇੱਥੋਂ ਭਾਜਪਾ ਦੇ ਬ੍ਰਹਮਾ ਸਿੰਘ ਲਗਭਗ 200 ਸੀਟਾਂ ਤੋਂ ਅੱਗੇ ਚੱਲ ਰਹੇ ਹਨ। ਸ਼ਾਹੀਨ ਬਾਗ ਓਖਲਾ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਹੈ। ਨਾਗਰਿਕਤਾ ਸੋਧ ਐਕਟ ਵਿਰੁੱਧ ਪਿਛਲੇ ਦੋ ਮਹੀਨਿਆਂ ਤੋਂ ਸ਼ਾਹੀਨ ਬਾਗ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।
Manish Sisodia
ਸ਼ਾਹੀਨ ਬਾਗ ਦੇ ਓਖਲਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਤੁੱਲਾ ਖ਼ਾਨ ਨੇ ਟਵੀਟ ਕੀਤਾ ਹੈ ਕਿ ਉਹ ਪੰਜ ਗੇੜ ਮਗਰੋਂ ਲਗਪਗ 22 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਿਹਾ ਹੈ। ਪੱਪੜਗੰਜ ਤੋਂ ਆਮ ਆਦਮੀ ਪਾਰਟੀ ਲਈ ਬਹੁਤ ਬੁਰੀ ਖ਼ਬਰ ਆਈ ਹੈ।
Manish Sisodia
ਇੱਥੋਂ ਆਪ ਦੇ ਸੀਨੀਅਰ ਨੇਤਾ ਅਤੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਭਾਜਪਾ ਉਮੀਦਵਾਰ ਨੇਗੀ ਤੋਂ ਪਿੱਛੇ ਹੋ ਗਏ ਹਨ। ਚੋਣ ਕਮਿਸ਼ਨ ਦੇ ਅਨੁਸਾਰ, ਤੀਜੇ ਗੇੜ ਤੋਂ ਬਾਅਦ ਪੱਪੜਗੰਜ ਤੋਂ ‘ਆਪ’ ਉਮੀਦਵਾਰ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਭਾਜਪਾ ਉਮੀਦਵਾਰ ਤੋਂ ਪਿੱਛੇ ਛੱਡ ਹੇ ਗਏ ਹਨ। ਤੀਜੇ ਗੇੜ ਦੇ ਰੁਝਾਨਾਂ 'ਚ ਮਨੀਸ਼ ਸਿਸੋਦੀਆ 2182 ਵੋਟਾਂ ਨਾਲ ਪਿੱਛੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।