Delhi Results: ਆਪ ਦੇ ਦਫ਼ਤਰ ‘ਚ ਜਸ਼ਨ ਦੀਆਂ ਤਿਆਰੀਆਂ ਸ਼ੁਰੂ, ਵੱਜ ਰਿਹਾ ਹੈ, ‘ਲਗੇ ਰਹੋ ਕੇਜਰੀਵਾਲ’
Published : Feb 11, 2020, 9:57 am IST
Updated : Feb 11, 2020, 10:00 am IST
SHARE ARTICLE
Photo
Photo

ਆਪ ਦੇ ਦਫਤਰ ਵਿਚ ਕੈਂਪੇਨ ਗੀਤ ‘ਲਗੇ ਰਹੋ ਕੇਜਰੀਵਾਲ’ ਵੱਜ ਰਿਹਾ ਹੈ। ਪਾਰਟੀ ਦੇ ਵਰਕਰ ਜਸ਼ਨ ਮਨਾ ਰਹੇ ਹਨ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਬਹੁਮਤ ਹਾਸਲ ਕਰਨ ਤੋਂ ਬਾਅਦ ਪਾਰਟੀ ਦਫਤਰ ਵਿਚ ਜਸ਼ਨ ਦਾ ਮਾਹੌਲ ਬਣ ਚੁਕਿਆ ਹੈ। ਆਪ ਦੇ ਦਫਤਰ ਵਿਚ ਕੈਂਪੇਨ ਗੀਤ ‘ਲਗੇ ਰਹੋ ਕੇਜਰੀਵਾਲ’ ਵੱਜ ਰਿਹਾ ਹੈ। ਪਾਰਟੀ ਦੇ ਵਰਕਰ ਜਸ਼ਨ ਮਨਾ ਰਹੇ ਹਨ।

PhotoPhoto

ਇਸ ਤੋਂ ਪਹਿਲਾਂ ਮੰਗਲਵਾਰ ਦੀ ਸਵੇਰੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਦੇ ਬਾਹਰ ਨਵਾਂ ਪੋਸਟਰ ਲਗਾਇਆ ਗਿਆ ਸੀ। ਇਸ ਪੋਸਟਰ ‘ਤੇ ਲਿਖਿਆ ਸੀ, ‘ਚੰਗੇ ਹੋਣਗੇ 5 ਸਾਲ, ਦਿੱਲੀ ਵਿਚ ਤਾਂ ਕੇਜਰੀਵਾਲ’। ਇਸ ਪੋਸਟਰ ਤੋਂ ਇਹ ਸਾਫ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਜਿੱਤ ਦੀ ਉਮੀਦ ਹੈ।

PhotoPhoto

ਦੱਸ ਦਈਏ ਕਿ ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਅਤੇ ਪਟਪੜਗੰਜ ਤੋਂ ਮਨੀਸ਼ ਸਿਸੋਦੀਆ ਰੁਝਾਨਾਂ ਵਿਚ ਅੱਗੇ ਚੱਲ ਰਹੇ ਹਨ। ਉੱਥੇ ਹੀ ਪਟੇਲ ਨਗਰ ਸੀਟ ਤੋਂ ਕਾਂਗਰਸ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਕ੍ਰਿਸ਼ਨਾ ਤੀਰਥ ਪਿੱਛੇ ਚੱਲ ਰਹੇ ਹਨ। ਜ਼ਿਕਰਯੋਗ ਹੈ ਕਿ ਸਾਲ 2015 ਦੇ ਚੋਣ ਨਤੀਜਿਆਂ ਵਿਚ ਦਿੱਲੀ ਵਿਧਾਨ ਸਭਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਰਵਿੰਦ ਕੇਜਰੀਵਾਲ ਨੇ ਜਿੱਤ ਹਾਸਲ ਕੀਤੀ ਸੀ।

PhotoPhoto

ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ, ਦਿੱਲੀ ਵਿਚ ਕੁੱਲ ਵੋਟਰਾਂ ਦੀ ਗਿਣਤੀ 1,46,92,136 ਹੈ, ਜਿਨ੍ਹਾਂ ਨੇ ਕੁੱਲ 2,689 ਸਥਾਨਾਂ ‘ਤੇ ਸਥਾਪਤ ਕੀਤੇ ਗਏ ਕੁੱਲ 13,750 ਵੋਟਿੰਗ ਕੇਂਦਰਾਂ ਵਿਚ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਹੈ। ਰਾਸ਼ਟਰੀ ਰਾਜਧਾਨੀ ਵਿਚ ਮਹਿਲਾ ਵੋਟਰਾਂ ਦੀ ਗਿਣਤੀ 66,35,635 ਹੈ, ਜਦਕਿ ਇੱਥੇ ਕੁੱਲ 80,55,686 ਮਰਦ ਵੋਟਰ ਹਨ।

PhotoPhoto

ਦੱਸ ਦਈਏ ਕਿ ਇਹਨਾਂ ਚੋਣਾਂ ਵਿਚ ਕੁਲ 672 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਇਹ ਚੋਣਾਂ ਦੋ ਮੁੱਖ ਪਾਰਟੀਆਂ ਆਮ ਆਦਮੀ ਪਾਰਟੀ ਤੇ ਭਾਜਪਾ ਲਈ ਮੁੱਛ ਦਾ ਸਵਾਲ ਬਣੀਆਂ ਹੋਈਆਂ ਹਨ। ਐਗਜ਼ਿਟ ਪੋਲ ਦੇਖ ਕੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement