ਸੁਨੀਤਾ ਕੇਜਰੀਵਾਲ ਦਾ ਜਨਮ ਦਿਨ ਅੱਜ, ਪਤਨੀ ਨੂੰ ‘ਜਿੱਤ ਦਾ ਤੋਹਫਾ’ ਦੇਣਗੇ ਕੇਜਰੀਵਾਲ
Published : Feb 11, 2020, 11:39 am IST
Updated : Feb 11, 2020, 11:43 am IST
SHARE ARTICLE
Photo
Photo

ਰਾਸ਼ਟਰੀ ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਦਾ ਐਲਾਨ ਹੋਣ ਵਿਚ ਕੁਝ ਹੀ ਸਮਾਂ ਬਾਕੀ ਹੈ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ 2020 ਦੇ ਨਤੀਜਿਆਂ ਦਾ ਐਲਾਨ ਹੋਣ ਵਿਚ ਕੁਝ ਹੀ ਸਮਾਂ ਬਾਕੀ ਹੈ। ਵੋਟਾਂ ਦੀ ਗਿਣਤੀ ਜਾਰੀ ਹੈ। ਸਾਰੀਆਂ 70 ਵਿਧਾਨ ਸਭਾ ਸੀਟਾਂ ਦੇ ਰੁਝਾਨ ਆ ਚੁੱਕੇ ਹਨ। ਸ਼ੁਰੂਆਤੀ ਰੁਝਾਨਾਂ ਅਨੁਸਾਰ ਆਮ ਆਦਮੀ ਪਾਰਟੀ ਇਕ ਵਾਰ ਫਿਰ ਦਿੱਲੀ ਵਿਚ ਸਰਕਾਰ ਬਣਾਉਣ ਜਾ ਰਹੀ ਹੈ।

PhotoPhoto

ਆਪ ਕਰੀਬ 50 ਅਤੇ ਭਾਜਪਾ ਕਰੀਬ 20 ਸੀਟਾਂ ‘ਤੇ ਅੱਗੇ ਚੱਲ ਰਹੀ ਹੈ। ਜਿੱਤ ਵੱਲ ਵਧ ਰਹੇ ਕਦਮਾਂ ਨਾਲ ਆਪ ਵਰਕਰ ਕਾਫੀ ਉਤਸ਼ਾਹਿਤ ਹਨ। ਪਾਰਟੀ ਦੇ ਦਫਤਰ ਵਿਚ ਜਸ਼ਨ ਦਾ ਮਾਹੌਲ ਹੈ। ਦਫਤਰ ਵਿਚ ‘ਲਗੇ ਰਹੋ ਕੇਜਰੀਵਾਲ’ ਗੀਤ ਵਜਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸੰਬੋਧਨ ਕਰਨ ਲਈ ਸਟੇਜ ਤਿਆਰ ਕੀਤਾ ਜਾ ਰਿਹਾ ਹੈ।

PhotoPhoto

ਚੋਣ ਨਤੀਜਿਆਂ ਦਾ ਇਹ ਦਿਨ ਕੇਜਰੀਵਾਲ ਲਈ ਬੇਹੱਦ ਖ਼ਾਸ ਹੈ। ਦਰਅਸਲ ਅੱਜ ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਜਨਮ ਦਿਨ ਹੈ ਅਤੇ ਮੁੱਖ ਮੰਤਰੀ ਅਪਣੀ ਪਤਨੀ ਨੂੰ ਜਿੱਤ ਦਾ ਤੋਹਫਾ ਦੇਣ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਜਿੱਤ ਨਾਲ ਸੁਨੀਤਾ ਕੇਜਰੀਵਾਲ ਦੇ ਜਨਮ ਦਿਨ ਦਾ ਜਸ਼ਨ ਦੁੱਗਣਾ ਹੋ ਜਾਵੇਗਾ।

PhotoPhoto

ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਆਪ ਵਰਕਰਾਂ ਦੀ ਆਮਦ ਸ਼ੁਰੂ ਹੋ ਗਈ ਹੈ। ਵੱਡੀ ਗਿਣਤੀ ਵਿਚ ਲੋਕ ਉਹਨਾਂ ਨੂੰ ਜਿੱਤ ਅਤੇ ਉਹਨਾਂ ਦੀ ਪਤਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇ ਰਹੇ ਹਨ। ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ ਅਤੇ ਰੁਝਾਨਾਂ ਵਿਚ ਉਹ ਸਭ ਤੋਂ ਅੱਗੇ ਚੱਲ ਰਹੇ ਹਨ।

PhotoPhoto

ਦੱਸ ਦਈਏ ਕਿ ਇਹਨਾਂ ਚੋਣਾਂ ਵਿਚ ਕੁਲ 672 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਚੋਣਾਂ ਵਿਚ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚ ਦੇਖਿਆ ਜਾ ਰਿਹਾ ਹੈ। ਦੱਸ ਦਈਏ ਕਿ ਇਹ ਚੋਣਾਂ ਦੋ ਮੁੱਖ ਪਾਰਟੀਆਂ ਆਮ ਆਦਮੀ ਪਾਰਟੀ ਤੇ ਭਾਜਪਾ ਲਈ ਮੁੱਛ ਦਾ ਸਵਾਲ ਬਣੀਆਂ ਹੋਈਆਂ ਹਨ। ਐਗਜ਼ਿਟ ਪੋਲ ਦੇਖ ਕੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

PhotoPhoto

ਜ਼ਿਕਰਯੋਗ ਹੈ ਕਿ ਭਾਜਪਾ ਦੋ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਰਾਜਧਾਨੀ ਦੀ ਸੱਤਾ ਵਿਚ ਵਾਪਸੀ ਦੀ ਰਾਹ ਦੇਖ ਰਹੀ ਹੈ। ਉੱਥੇ ਹੀ ਕਾਂਗਰਸ ਵੀ ਵਾਪਸੀ ਦੀ ਕੋਸ਼ਿਸ਼ ਵਿਚ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਨੂੰ 70 ਵਿਚੋਂ 67 ਸੀਟਾਂ ਮਿਲੀਆਂ ਸਨ। ਤਿੰਨ ਸੀਟਾਂ ‘ਤੇ ਭਾਜਪਾ ਨੇ ਜਿੱਤ ਦਰਜ ਕੀਤੀ ਸੀ। ਕਾਂਗਰਸ ਨੂੰ ਇਕ ਵੀ ਸੀਟ ਹਾਸਲ ਨਹੀਂ ਹੋਈ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM
Advertisement