
ਰਾਜ ਸਭਾ ਦੀ ਕਾਰਵਾਈ ਜਾਰੀ
ਨਵੀਂ ਦਿੱਲੀ: ਬਜਟ ਇਜਲਾਸ ਦੌਰਾਨ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸਦਨ ਵਿਚ ਪੂਰਬੀ ਲੱਦਾਖ ਦੀ ਮੌਜੂਦਾ ਸਥਿਤੀ 'ਤੇ ਜਾਣਕਾਰੀ ਦੇਣਗੇ। ਕਿਸਾਨੀ ਮੁੱਦੇ ‘ਤੇ ਭਾਰੀ ਹੰਗਾਮੇ ਤੋਂ ਬਾਅਦ ਭਾਰਤ-ਚੀਨ ਸੀਮਾ ਦੀ ਸਥਿਤੀ ਨੂੰ ਲੈ ਕੇ ਸਰਕਾਰ ਕੋਲੋਂ ਸਵਾਲ ਪੁੱਛੇ ਜਾ ਰਹੇ ਸੀ।
Rajya sabha
ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ 10.30 ਵਜੇ ਸੰਸਦ ਵਿਚ ਪੂਰਬੀ ਲੱਦਾਖ ਦੀ ਮੌਜੂਦਾ ਸਥਿਤੀ, ਚੀਨ-ਭਾਰਤ ਸਬੰਧ ਅਤੇ ਫੌਜ ਦੀ ਤਿਆਰੀ ਸਬੰਧੀ ਬਿਆਨ ਦੇਣਗੇ। ਇਸ ਤੋਂ ਪਹਿਲਾਂ ਫੌਜ ਮੁਖੀ ਮਨੋਜ ਮੁਕੰਦ ਨਰਵਾਣੇ ਸੰਸਦ ਵਿਚ ਪਹੁੰਚ ਗਏ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸੰਸਦ ਵਿਚ ਪਹੁੰਚ ਚੁੱਕੇ ਹਨ।