ਬਿਡੇਨ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਸ਼ੀ ਜਿਨਪਿੰਗ ਨਾਲ ਕੀਤੀ ਗੱਲਬਾਤ
Published : Feb 11, 2021, 10:32 am IST
Updated : Feb 11, 2021, 10:32 am IST
SHARE ARTICLE
Joe Biden and Xi Jinping
Joe Biden and Xi Jinping

ਇਨ੍ਹਾਂ ਮੁੱਦਿਆਂ 'ਤੇ ਗੱਲਬਾਤ ਕੀਤੀ

ਨਵੀਂ ਦਿੱਲੀ: ਜੋ ਬਿਡੇਨ ਨੇ ਬੁੱਧਵਾਰ ਨੂੰ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਗੱਲਬਾਤ ਕੀਤੀ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਜਿਨਪਿੰਗ ਨਾਲ ਹਾਂਗ ਕਾਂਗ ਅਤੇ ਸ਼ਿਨਜਿਆਂਗ ਪ੍ਰਾਂਤ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਚਿੰਤਾਵਾਂ ਬਾਰੇ ਵੀ ਗੱਲ ਕੀਤੀ। ਵ੍ਹਾਈਟ ਹਾਊਸ ਨੇ ਇਕ ਜਾਣਕਾਰੀ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ।

Joe BidenJoe Biden

ਵ੍ਹਾਈਟ ਹਾਊਸ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਚੀਨੀ ਰਾਸ਼ਟਰਪਤੀ ਅਤੇ ਚੀਨੀ ਲੋਕਾਂ ਨੂੰ ਚੀਨੀ ਲੂਨਰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੱਤੀਆਂ ਹੈ।

Xi JinpingXi Jinping

ਚੀਨ ਦਾ  ਲੂਨਰ ਨਵਾਂ ਸਾਲ ਦੁਨੀਆ ਦੇ ਸਭ ਤੋਂ ਰੰਗੀਨ ਤਿਉਹਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜਿਸਦੀ ਚਰਚਾ ਪੂਰੀ ਦੁਨੀਆ ਦੇ ਲੋਕਾਂ ਵਿੱਚ ਕੀਤੀ ਜਾਂਦੀ ਹੈ। ਚੀਨੀ ਨਵੇਂ ਸਾਲ ਦੀ ਸ਼ੁਰੂਆਤ ਚੰਦ-ਅਧਾਰਤ ਕੈਲੰਡਰ ਦੇ ਪਹਿਲੇ ਮਹੀਨੇ ਦੀ ਪਹਿਲੀ ਤਰੀਕ ਨਾਲ ਹੁੰਦੀ ਹੈ। ਬੱਲੂਨ ਨਿਊ  ਯੀਅਰ ਦਾ ਜਸ਼ਨ ਇੱਕ ਲਾਲਟੈੱਨ ਦੇ ਜਸ਼ਨ ਦੇ ਨਾਲ 15 ਦਿਨਾਂ ਤੱਕ ਸਮਾਪਤ ਹੁੰਦਾ ਹੈ। 

ਇਨ੍ਹਾਂ ਮੁੱਦਿਆਂ 'ਤੇ ਗੱਲਬਾਤ ਕੀਤੀ
ਇਸ ਤੋਂ ਬਾਅਦ ਬਿਡੇਨ ਅਤੇ ਸ਼ੀ ਜਿਨਪਿੰਗ ਨੇ ਦੋਵਾਂ ਦੇਸ਼ਾਂ ਦਰਮਿਆਨ ਚੱਲ ਰਹੇ ਵਿਵਾਦ ਨੂੰ ਘੱਟ ਕਰਨ ਲਈ ਜਲਵਾਯੂ ਤਬਦੀਲੀ, ਆਰਥਿਕ ਅਤੇ ਫੌਜੀ ਸਮੇਤ ਕਈ ਮੁੱਦਿਆਂ ‘ਤੇ ਗੱਲਬਾਤ ਕੀਤੀ। ਬਿਡੇਨ ਨੇ ਚੀਨ ਦੇ ਜ਼ਿਨਜਿਆਂਗ ਸੂਬੇ ਵਿਚ ਉਈਗਰ ਮੁਸਲਮਾਨਾਂ ਤੇ ਹੋ ਰਹੇ ਅੱਤਿਆਚਾਰ ਅਤੇ ਹਾਂਗਕਾਂਗ ਦੇ ਲੋਕਾਂ ਬਾਰੇ ਚਿੰਤਾ ਜ਼ਾਹਰ ਕੀਤੀ।

Location: India, Delhi, New Delhi

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement