
ਬਚਾਅ ਟੀਮਾਂ ਵੱਲੋਂ ਹੁਣ ਡ੍ਰਿਲਿੰਗ ਅਭਿਆਨ ਚਲਾਏ ਗਏ ਸਨ।
ਦੇਹਰਾਦੂਨ - ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਨੰਦਾ ਦੇਵੀ ਗਲੇਸ਼ੀਅਰ ਦਾ ਬੀਤੇ ਦਿਨੀ ਇਕ ਵੱਡਾ ਹਿੱਸਾ ਟੁੱਟ ਜਾਣ ਕਾਰਨ ਰਿਸ਼ੀਗੰਗਾ ਘਾਟੀ ਵਿਚ ਭਾਰੀ ਹੜ੍ਹ ਆ ਗਿਆ। ਇੱਥੇ ਜਾਰੀ ਹਾਈਡ੍ਰੋ ਪ੍ਰਾਜੈਕਟਾਂ ਵਿਚ ਕੰਮ ਕਰ ਰਹੇ ਕਈ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 206 ਤੋਂ ਵੱਧ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿਚ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਗਈਆਂ।
Uttarakhand tragedy
ਇਸ ਵਿਚਕਾਰ ਅੱਜ ਸੁਰੰਗ ਵਿੱਚ 12 ਤੋਂ 13 ਮੀਟਰ ਹੇਠਾਂ ਜਾਣ ਲਈ ਬਚਾਅ ਟੀਮਾਂ ਵੱਲੋਂ ਅੱਜ ਸਵੇਰੇ 2 ਵਜੇ ਡ੍ਰਿਲਿੰਗ ਅਭਿਆਨ ਸ਼ੁਰੂ ਕੀਤਾ ਗਿਆ। ਐਸ.ਡੀ.ਆਰ.ਐਫ., ਏ.ਟੀ.ਬੀ.ਪੀ. ਅਤੇ ਹੋਰ ਏਜੰਸੀਆਂ ਤਪੋਵਨ ਸੁਰੰਗ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਦਿਨ ਰਾਤ ਯੁੱਧ ਦੇ ਯਤਨ 'ਤੇ ਲੱਗੇ ਹੋਏ ਹਨ। ਬਚਾਅ ਟੀਮਾਂ ਵੱਲੋਂ ਹੁਣ ਡ੍ਰਿਲਿੰਗ ਅਭਿਆਨ ਚਲਾਏ ਗਏ ਸਨ।
Uttarakhand
ਜ਼ਿਕਰਯੋਗ ਹੈ ਕਿ ਪੁਲਿਸ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੱਖ-ਵੱਖ ਸਥਾਨਾਂ ਤੋਂ 14 ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਜਾਣਕਾਰੀ ਦਿੰਦਿਆਂ ਆਈਟੀਬੀਪੀ ਦੇ ਬੁਲਾਰੇ ਵਿਵੇਕ ਕੁਮਾਰ ਨੇ ਦੱਸਿਆ ਕਿ ਦੂਜੀ ਸੁਰੰਗ ਲਈ ਵੀ ਖੋਜ ਕਾਰਜ ਤੇਜ਼ ਕਰ ਦਿੱਤਾ ਹੈ।