ਹੇਮਾ ਮਾਲਿਨੀ ਨੂੰ ਨਹੀਂ ਲੱਭ ਰਿਹਾ ਪ੍ਰਧਾਨ ਮੰਤਰੀ ਦੇ ਕਿਸਾਨ ਵਿਰੋਧੀ ਹੋਣ ਦਾ ਕਾਰਨ, ਕਹੀ ਵੱਡੀ ਗੱਲ
Published : Feb 11, 2021, 5:35 pm IST
Updated : Feb 11, 2021, 6:05 pm IST
SHARE ARTICLE
Hema Malini
Hema Malini

ਕਿਹਾ, ਜਿਹੜੇ ਪ੍ਰਧਾਨ ਮੰਤਰੀ ਕਿਸਾਨਾਂ ਲਈ ਲਗਾਤਾਰ ਕੰਮ ਕਰਦੇ ਆ ਰਹੇ ਹੋਣ, ਉਹ ਕਿਸਾਨ ਵਿਰੋਧੀ ਕਿਵੇਂ ਹੋ ਗਏ?

ਨਵੀਂ ਦਿੱਲੀ : ਭਾਜਪਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨ ਵਿਰੋਧੀ ਹੋਣ ਦਾ ਕਾਰਨ ਨਹੀਂ ਲੱਭ ਰਿਹਾ। ਹੇਮਾ ਮਾਲਿਨੀ ਨੇ ਸਾਲ 2021-22 ਦੇ ਬਜਟ ਨੂੰ ‘ਆਤਮ ਨਿਰਭਰ ਭਾਰਤ ਦਾ ਬਜਟ’ ਕਰਾਰ ਦਿੰਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨ ਵਿਰੋਧੀ ਕਹਿ ਰਹੇ ਹਨ ਜਦਕਿ ਪ੍ਰਧਾਨ ਮੰਤਰੀ ਜਿਸ ਹਿਸਾਬ ਨਾਲ ਕਿਸਾਨਾਂ ਲਈ ਕੰਮ ਕਰ ਰਹੇ ਹਨ, ਉਸ ਤੋਂ ਇਹ ਕਤਈ ਹੀ ਲੱਗਦਾ ਕਿ ਉਹ ‘ਕਿਸਾਨ ਵਿਰੋਧੀ’ ਵੀ ਹੋ ਸਕਦੇ ਹਨ।

Hema Malini Hema Malini

ਲੋਕ ਸਭਾ ਵਿਚ ਬਜਟ ’ਤੇ ਚਰਚਾ ਵਿਚ ਹਿੱਸਾ ਲੈਂਦੇ ਹੋਏ ਹੇਮਾ ਮਾਲਿਨੀ ਨੇ ਕਿਹਾ, ‘ਇਹ ਆਤਮ ਨਿਰਭਰ ਭਾਰਤ ਦਾ ਬਜਟ ਹੈ। ਇਹ ਦੇਸ਼ ਨੂੰ ਬਦਲਣ ਵਾਲਾ ਬਜਟ ਹੈ।’ ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਸਿਹਤ ਖੇਤਰ ਵਿਚ ਬਜਟ ਵਿਚ 137 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਭਾਜਪਾ ਸਾਂਸਦ ਨੇ ਕਿਹਾ ਕਿ ਪਿਛਲੇ ਸਾਡੇ 6 ਸਾਲਾਂ ਵਿਚ ਗਰੀਬਾਂ ਲਈ ਕਈ ਯੋਜਨਾਵਾਂ ਲਿਆਈਆਂ ਗਈਆਂ ਤਾਂ ਕਿ ਸਾਰੇ ਭਾਈਚਾਰਿਆਂ ਦੇ ਲੋਕ ਸਨਮਾਨ ਨਾਲ ਜੀਅ ਸਕਣ।

PM ModiPM Modi

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਜੀਵਨ ਵਿਚ ਪਰਿਵਰਤਨ ਲਿਆਉਣ ਲਈ ਕਈ ਵਿਵਸਥਾਵਾਂ ਕੀਤੀਆਂ ਗਈਆਂ ਹਨ। ਕਿਸਾਨਾਂ ਦੇ ਫ਼ਾਇਦੇ ਲਈ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਨੇ ਸਵਾਲ ਕੀਤਾ, ‘ਜੋ (ਪ੍ਰਧਾਨ ਮੰਤਰੀ) ਕਿਸਾਨਾਂ ਲਈ ਲਗਾਤਾਰ ਕੰਮ ਕਰਦੇ ਆ ਰਹੇ ਹਨ ਤਾਂ ਫਿਰ ਉਹ ਕਿਸਾਨ ਵਿਰੋਧੀ ਕਿਵੇਂ ਹੋ ਗਏ?’

Hema Malini asked why does Mamata Banerjee get angry with lord Rams nameHema Malini 

ਮਥੁਰਾ ਤੋਂ ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੰਸਦ ਵਿਚ ਕਿਹਾ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਹੋਣ ਦਿਓ ਜੇ ਕੁੱਝ ਕਮੀ ਹੋਵੇਗੀ ਤਾਂ ਇਸ ਨੂੰ ਸੁਧਾਰਿਆ ਜਾਵੇਗਾ ਪਰ ਕੋਈ ਮੰਨਣ ਨੂੰ ਤਿਆਰ ਹੀ ਨਹੀਂ ਹੈ। ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਨੇ ਕੋਵਿਡ ਸੰਕਟ ਕਾਰਨ ਪਟੜੀ ਤੋਂ ਉਤਰੀ ਅਰਥਵਿਵਸਥਾ ਨੂੰ ਨਾ ਸਿਰਫ਼ ਪਟੜੀ ’ਤੇ ਲਿਆਉਣ ਦਾ ਕੰਮ ਕੀਤਾ ਹੈ ਸਗੋਂ ਇਹ ਪਟੜੀ ’ਤੇ ਤੇਜ਼ੀ ਨਾਲ ਦੌੜ ਰਹੀ ਹੈ। ਇਸ ਦੀ ਉਦਾਹਰਣ ਜੀ.ਐਸ.ਟੀ. ਸੰਗ੍ਰਹਿ ਵਿਚ ਰਿਕਾਰਡ ਵਾਧਾ ਹੈ।’

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement