
ਮਾਤੂਆ ਦੇ ਗੜ੍ਹ ਵਿਚ ਇਕ ਰੈਲੀ ਨੂੰ ਕੀਤਾ ਸੰਬੋਧਨ
ਠਾਕੁਰਨਗਰ (ਬੰਗਾਲ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਪਛਮੀ ਬੰਗਾਲ ਦੇ ਮਾਤੂਆ ਭਾਈਚਾਰੇ ਸਣੇ ਸੀਏਏ ਅਧੀਨ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਕੋਵਿਡ -19 ਟੀਕਾਕਰਨ ਦੇ ਖ਼ਤਮ ਹੋਣ ਤੋਂ ਬਾਅਦ ਸ਼ੁਰੂ ਹੋ ਜਾਵੇਗੀ। ਉਨ੍ਹਾਂ ਵਿਰੋਧੀ ਧਿਰ ’ਤੇ ਸੋਧੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਘੱਟ ਗਿਣਤੀ ਭਾਈਚਾਰੇ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਭਾਰਤੀ ਘੱਟ ਗਿਣਤੀਆਂ ਦੀ ਨਾਗਰਿਕਤਾ ਪ੍ਰਭਾਵਤ ਨਹੀਂ ਹੋਵੇਗੀ।
Amit Shah
ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ 2018 ਵਿਚ ਵਾਅਦਾ ਕੀਤਾ ਸੀ ਕਿ ਉਹ ਇਕ ਨਵਾਂ ਨਾਗਰਿਕਤਾ ਕਾਨੂੰਨ ਲਿਆਏਗੀ ਅਤੇ 2019 ਵਿਚ ਭਾਜਪਾ ਦੇ ਸੱਤਾ ਵਿਚ ਆਉਂਦਿਆਂ ਹੀ ਇਹ ਵਾਅਦਾ ਪੂਰਾ ਹੋ ਗਿਆ।
Amit shah
ਉਨ੍ਹਾਂ ਕਿਹਾ ਕਿ ਕੋਵਿਡ -19 ਮਹਾਂਮਾਰੀ ਕਾਰਨ ਇਹ 2020 ਵਿਚ ਲਾਗੂ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਮਮਤਾ ਦੀਦੀ ਨੇ ਕਿਹਾ ਕਿ ਅਸੀਂ ਗ਼ਲਤ ਵਾਅਦਾ ਕੀਤਾ ਹੈ। ਉਨ੍ਹਾਂ ਨੇ ਸੀਏਏ ਦਾ ਵਿਰੋਧ ਕਰਨਾ ਸ਼ੁਰੂ ਕਰ ਦਿਤਾ ਹੈ ਅਤੇ ਕਹਿੰਦੀ ਹੈ ਕਿ ਉਹ ਇਸ ਨੂੰ ਕਦੇ ਲਾਗੂ ਨਹੀਂ ਹੋਣ ਦੇਵੇਗੀ। ਭਾਜਪਾ ਹਮੇਸ਼ਾ ਅਪਣੇ ਵਾਅਦੇ ਪੂਰੇ ਕਰਦੀ ਹੈ। ਅਸੀਂ ਇਹ ਕਾਨੂੰਨ ਲੈ ਕੇ ਆਏ ਹਾਂ ਅਤੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਮਿਲੇਗੀ।
Amit shah
ਉਨ੍ਹਾਂ ਨੇ ਮਾਤੂਆ ਭਾਈਚਾਰੇ ਦੇ ਗੜ੍ਹ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-19 ਦੀ ਟੀਕਾਕਰਨ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਸੀਏਏ ਅਧੀਨ ਨਾਗਰਿਕਤਾ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।