
ਏਜੰਸੀ ਵਲੋਂ ਇਸ ਮਾਮਲੇ ਵਿਚ ਕੀਤੀ ਗਈ ਹੈ ਇਹ ਨੌਵੀਂ ਗ੍ਰਿਫ਼ਤਾਰੀ
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਾਈਐਸਆਰ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਮਗੁੰਟਾ ਸ੍ਰੀਨਿਵਾਸਲੁ ਰੈਡੀ ਦੇ ਪੁੱਤਰ ਰਾਘਵ ਮਗੁੰਟਾ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਦੱਖਣੀ ਅਫ਼ਰੀਕਾ ਦੇ ਮਸ਼ਹੂਰ ਰੈਪਰ AKA ਦਾ ਗੋਲੀਆਂ ਮਾਰ ਕੇ ਕਤਲ
ਸ਼ਨੀਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਰਾਘਵ ਮਗੁੰਟਾ ਨੂੰ ਸ਼ੁੱਕਰਵਾਰ ਸ਼ਾਮ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ, ਜਿੱਥੇ ਈਡੀ ਉਸ ਦੀ ਹਿਰਾਸਤ ਦੀ ਮੰਗ ਕਰੇਗਾ। ਇਸ ਮਾਮਲੇ ਵਿੱਚ ਈਡੀ ਵੱਲੋਂ ਇਹ ਨੌਵੀਂ ਅਤੇ ਇਸ ਹਫ਼ਤੇ ਤੀਜੀ ਗ੍ਰਿਫ਼ਤਾਰੀ ਹੈ।
ਇਹ ਵੀ ਪੜ੍ਹੋ : ਅਰਦਾਸ ਮੌਕੇ ਨੰਗੇ ਸਿਰ ਖੜ੍ਹੇ ਹੋਏ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਵੀਡੀਓ ਹੋ ਰਹੀ ਵਾਇਰਲ
ਈਡੀ ਨੇ ਪੰਜਾਬ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਬੇਟੇ ਗੌਤਮ ਮਲਹੋਤਰਾ ਅਤੇ ਰਥ ਪ੍ਰੋਡਕਸ਼ਨ ਮੀਡੀਆ ਪ੍ਰਾਈਵੇਟ ਲਿਮਟਿਡ ਨਾਮਕ ਵਿਗਿਆਪਨ ਕੰਪਨੀ ਦੇ ਡਾਇਰੈਕਟਰ ਰਾਜੇਸ਼ ਜੋਸ਼ੀ ਨੂੰ ਹਫਤੇ ਦੇ ਸ਼ੁਰੂ ਵਿੱਚ ਗ੍ਰਿਫਤਾਰ ਕੀਤਾ ਸੀ। ਜਾਂਚ ਏਜੰਸੀ ਨੇ ਦੋਸ਼ ਲਗਾਇਆ ਸੀ ਕਿ ਸ਼ਰਾਬ ਦੇ ਰਿਟੇਲਰਾਂ, ਥੋਕ ਵਿਕਰੇਤਾਵਾਂ ਅਤੇ ਨਿਰਮਾਤਾਵਾਂ ਦਾ 'ਸਾਊਥ ਗਰੁੱਪ' ਨਾਮਕ ਇੱਕ ਕਾਰਟੇਲ ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ ਦੇ ਹਿੱਸੇ ਵਜੋਂ ਬਣਾਈ ਗਈ ਸੀ ਅਤੇ ਪਿਓ-ਪੁੱਤ ਇਸ ਦਾ ਹਿੱਸਾ ਸਨ।
ਈਡੀ ਨੇ ਪਿਛਲੇ ਸਾਲ ਸੰਸਦ ਮੈਂਬਰ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਹੁਣ ਤੱਕ ਇਸ ਮਾਮਲੇ ਵਿੱਚ ਦੋ ਚਾਰਜਸ਼ੀਟ ਜਾਂ ਮੁਕੱਦਮੇ ਦੀਆਂ ਸ਼ਿਕਾਇਤਾਂ ਦਾਇਰ ਕੀਤੀਆਂ ਹਨ। ਮਨੀ ਲਾਂਡਰਿੰਗ ਦਾ ਮਾਮਲਾ ਸੀਬੀਆਈ ਦੀ ਐਫਆਈਆਰ ਤੋਂ ਪੈਦਾ ਹੋਇਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਰਕਾਰ ਦੇ ਹੋਰ ਆਬਕਾਰੀ ਅਧਿਕਾਰੀਆਂ ਨੂੰ ਸੀਬੀਆਈ ਅਤੇ ਈਡੀ ਦੀਆਂ ਸ਼ਿਕਾਇਤਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ।