
ਜ਼ਖ਼ਮੀ ਜਵਾਨ ਨੂੰ ਹਸਪਤਾਲ ਕਰਵਾਇਆ ਦਾਖ਼ਲ
ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਵਿੱਚ ਐਲਓਸੀ ਨੇੜੇ ਹੋਏ ਆਈਈਡੀ ਧਮਾਕੇ ਵਿੱਚ ਜਵਾਨ ਸ਼ਹੀਦ ਹੋ ਗਏ, ਜਦੋਂ ਕਿ ਇੱਕ ਗੰਭੀਰ ਜ਼ਖਮੀ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ, ਮੰਗਲਵਾਰ ਦੁਪਹਿਰ ਕਰੀਬ 3:30 ਵਜੇ ਜੰਮੂ ਜ਼ਿਲ੍ਹੇ ਦੇ ਖੌਰ ਪੁਲਿਸ ਸਟੇਸ਼ਨ ਅਧੀਨ ਆਉਂਦੇ ਕੇਰੀ ਬੱਟਲ ਖੇਤਰ ਵਿੱਚ ਐਲਓਸੀ ਨੇੜੇ ਇੱਕ ਆਈਈਡੀ ਧਮਾਕਾ ਹੋਇਆ। ਇਸ ਵਿੱਚ ਤਿੰਨ ਸੈਨਿਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫੌਜ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦੋਂ ਕਿ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਅਧਿਕਾਰੀਆਂ ਅਨੁਸਾਰ, ਫੌਜ ਦੀ ਟੀਮ ਅਖਨੂਰ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਅੱਤਵਾਦੀਆਂ ਨੇ ਆਈਈਡੀ ਧਮਾਕਾ ਕੀਤਾ। ਇਸ ਨਾਲ ਤਿੰਨ ਸੈਨਿਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਫੌਜ ਦੇ ਹੋਰ ਜਵਾਨ ਮੌਕੇ 'ਤੇ ਪਹੁੰਚ ਗਏ ਅਤੇ ਜ਼ਖਮੀ ਜਵਾਨਾਂ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।