ਨੋਟਬੰਦੀ ਤੋਂ ਪਹਿਲਾਂ ਆਰਬੀਆਈ ਨੇ ਸਰਕਾਰ ਦੀਆਂ ਦਲੀਲਾਂ ਕੀਤੀਆਂ ਸਨ ਖਾਰਜ: ਕਾਂਗਰਸ
Published : Mar 11, 2019, 8:56 pm IST
Updated : Mar 11, 2019, 8:56 pm IST
SHARE ARTICLE
Jairam Ramesh
Jairam Ramesh

ਨਵੀਂ ਦਿੱਲੀ : ਕਾਂਗਰਸ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਕੇਂਦਰੀ ਬੋਰਡ ਦੀ ਬੈਠਕ ਦੇ ਵੇਰਵੇ ਦਾ ਹਵਾਲਾ ਦਿੰਦਿਆਂ ਸੋਮਵਾਰ ਨੂੰ ਦਾਅਵਾ ਕੀਤਾ ਕਿ ਨੋਟਬੰਦੀ ਲਈ...

ਨਵੀਂ ਦਿੱਲੀ : ਕਾਂਗਰਸ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਕੇਂਦਰੀ ਬੋਰਡ ਦੀ ਬੈਠਕ ਦੇ ਵੇਰਵੇ ਦਾ ਹਵਾਲਾ ਦਿੰਦਿਆਂ ਸੋਮਵਾਰ ਨੂੰ ਦਾਅਵਾ ਕੀਤਾ ਕਿ ਨੋਟਬੰਦੀ ਲਈ ਪ੍ਰਧਾਨ ਮੰਤਰੀ ਨੇ ਕਾਲੇਧਨ 'ਤੇ ਰੋਕ ਲਗਾਉਣ ਸਕੇ ਜੋ ਕਾਰਨ ਗਿਣਵਾਏ ਸਨ ਉਨ੍ਹਾਂ ਨੂੰ ਕੇਂਦਰੀ ਬੈਂਕ ਨੇ ਇਸ ਫ਼ੈਸਲੇ ਦੇ ਐਲਾਨ ਤੋਂ ਕੁਝ ਘੰਟੇ ਪਹਿਲਾਂ ਹੀ ਨਾਕਾਰ ਦਿਤਾ ਸੀ। ਇਸ ਦੇ ਬਾਵਜੂਦ ਨੋਟਬੰਦੀ ਦਾ ਫ਼ੈਸਲਾ ਉਨ੍ਹਾਂ 'ਤੇ ਥੋਪਿਆ ਗਿਆ। 

ਪਾਰਟੀ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਆਰਬੀਆਈ ਦੇ ਕੇਂਦਰੀ ਬੋਰਡ ਸਬੰਧੀ ਆਰਟੀਆਈ ਤੋਂ ਮਿਲੀ ਜਾਣਕਾਰੀ ਦਾ ਵੇਰਵਾ ਰਖਦਿਆਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਸਰਕਾਰ ਬਣੀ ਤਾਂ ਨੋਟਬੰਦੀ ਮਗਰੋਂ ਟੈਕਸ ਚੋਰੀ ਲਈ ਸ਼ਰਨਗਾਹਾਂ ਮੰਨੀਆਂ ਜਾਣ ਵਾਲੀਆਂ ਥਾਵਾਂ 'ਤੇ ਪੈਸੇ ਲੈ ਜਾਣ ਵਿਚ ਅਸਧਾਰਣ ਵਾਧਾ ਅਤੇ ਦੇਸ਼ ਦੀਆਂ ਬੈਂਕਾਂ ਵਿਚ ਗ਼ੈਰ ਕਾਨੂੰਨੀ ਢੰਗ ਨਾਲ ਪੈਸੇ ਜਮ੍ਹਾ ਕੀਤੇ ਜਾਣ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਏਗੀ।

DemonetisationDemonetisation

ਕਾਂਗਰਸ ਨੇਤਾ ਨੇ ਦਾਅਵਾ ਕੀਤਾ, ''ਨੋਟਬੰਦੀ ਸਬੰਧੀ ਜੋ ਕਾਰਨ ਦਿਤੇ ਗਏ ਸਨ, ਉਨ੍ਹਾਂ ਨੂੰ ਕੇਂਦਰੀ ਬੋਰਡ ਨੇ ਨਕਾਰਿਆ ਸੀ। ਇਸ ਦੇ ਬਾਵਜੂਦ ਆਰਬੀਆਈ ਨੇ ਕਿਹਾ ਕਿ ਉਹ ਨੋਟਬੰਦੀ ਦੇ ਹੱਕ ਵਿਚ ਹੈ। ਇਸ ਦਾ ਮਤਲਬ ਹੈ ਕਿ ਆਰਬੀਆਈ 'ਤੇ ਦਬਾਅ ਪਾਇਆ ਗਿਆ। ਨੋਟਬੰਦੀ ਦਾ ਫ਼ੈਸਲਾ ਉਨ੍ਹਾਂ 'ਤੇ ਥੋਪਿਆ ਗਿਆ ਸੀ।'' ਉਨ੍ਹਾਂ ਦੋਸ਼ ਲਗਾਇਆ ਸੀ ਕਿ ਨੋਟਬੰਦੀ ਇਕ 'ਤੁਗਲਕੀ ਫ਼ਰਮਾਨ' ਅਤੇ 'ਘੋਟਾਲਾ' ਸੀ ਜਿਸ ਨੇ ਭਾਰਤੀ ਅਰਥ ਵਿਵਸਥਾ ਨੂੰ ਤਬਾਹ ਕਰ ਦਿਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ 'ਤੇ ਆਰਬੀਆਈ ਦੀ ਖ਼ੁਦਮੁਖਤਿਆਰੀ ਅਤੇ ਉਸ ਦੀ ਪੇਸ਼ੇਵਰ ਸੁਤੰਤਰਤਾ ਨੂੰ ਫਿਰ ਬਹਾਲ ਕੀਤਾ ਜਾਵੇਗਾ। (ਪੀਟੀਆਈ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement