ਸਾਬਕਾ ਪੀਐਮ ਮਨਮੋਹਨ ਸਿੰਘ ਅਮ੍ਰਿੰਤਸਰ ਤੋਂ ਲੜ ਸਕਦੇ ਹਨ ਲੋਕ ਸਭਾ ਚੋਣਾਂ
Published : Mar 11, 2019, 12:23 pm IST
Updated : Mar 11, 2019, 2:20 pm IST
SHARE ARTICLE
Manmohan Singh
Manmohan Singh

ਲੋਕ ਸਭਾ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਪਾਰਟੀਆਂ ਵਿਚ ਚੋਣਾਂ ਨੂੰ ਲੈ ਕੇ ਹਲਚਲ ਪੈਦਾ ਹੋ ਗਈ ....

ਨਵੀਂ ਦਿੱਲੀ- ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋ ਗਿਆ ਹੈ। ਪਾਰਟੀਆਂ ਵਿਚ ਚੋਣਾਂ ਨੂੰ ਲੈ ਕੇ ਹਲਚਲ ਪੈਦਾ ਹੋ ਗਈ ਹੈ। ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪੰਜਾਬ ਤੋਂ ਚੋਣਾਂ ਲੜ ਸਕਦੇ ਹਨ। ਕਾਂਗਰਸ ਦੇ ਨੇਤਾਵਾਂ ਦੀ ਮੰਗ ਹੈ ਕਿ ਉਹਨਾਂ ਨੂੰ ਪੰਜਾਬ ਤੋਂ ਚੋਣਾਂ ਲੜਾਈਆਂ ਜਾਣ ਪਰ ਸੂਤਰਾਂ ਦੇ ਮੁਤਾਬਕ ਮਨਮੋਹਨ ਸਿੰਘ ਅਮ੍ਰਿੰਤਸਰ ਤੋਂ ਚੋਣਾਂ ਨਹੀਂ ਲੜਨਾ ਚਾਹੁੰਦੇ।

ਪੰਜਾਬ ਕਾਂਗਰਸ ਇਕਾਈ ਨੇ ਮਨਮੋਹਨ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਜੇ ਉਹ ਸਿੱਖਾਂ ਦੇ ਪਵਿੱਤਰ ਸਥਾਨ ਅਮ੍ਰਿੰਤਸਰ ਤੋਂ ਲੋਕ ਸਭਾ ਚੋਣਾਂ ਲੜਦੇ ਹਨ ਤਾਂ ਪੰਜਾਬੀਆਂ ਨੂੰ ਬਹੁਤ ਖੁਸ਼ੀ ਹੋਵੇਗੀ। ਸੂਤਰਾਂ ਨੇ ਦੱਸਿਆ ਕਿ 86 ਸਾਲਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ। ਦੱਸ ਦਈਏ ਕਿ ਇਹ ਪਹਿਲਾਂ ਮੌਕਾ ਨਹੀਂ ਹੈ ਜਦੋਂ ਮਨਮੋਹਨ ਸਿੰਘ ਨੂੰ ਇਹ ਲੋਕ ਸਭਾ ਚੋਣਾਂ ਲੜਨ ਦਾ ਸੱਦਾ ਦਿੱਤਾ ਗਿਆ ਹੈ।

2009 ਵਿਚ ਵੀ ਮਨਮੋਹਨ ਸਿੰਘ ਨੂੰ ਅਮ੍ਰਿੰਤਸਰ ਤੋਂ ਚੋਣਾਂ ਲੜਨ ਦਾ ਅਨੁਰੋਧ ਕੀਤਾ ਗਿਆ ਸੀ ਜਦ ਕਿ ਉਹਨਾਂ ਨੇ ਆਪਣੀ ਸਿਹਤ ਨੂੰ ਲੈ ਕੇ ਇਨਕਾਰ ਕਰ ਦਿੱਤਾ ਸੀ। ਮਨਮੋਹਨ ਸਿੰਘ ਸਾਲ 1991 'ਚ ਅਸਾਮ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਸਨ। ਉਹਨਾਂ ਦਾ ਕਾਰਜਕਾਲ 14 ਜੂਨ ਨੂੰ ਖ਼ਤਮ ਹੋ ਰਿਹਾ ਹੈ। ਮਨਮੋਹਨ ਸਿੰਘ ਹੁਣ ਤੱਕ ਲੋਕ ਸਭਾ ਚੋਣਾਂ ਨਹੀਂ ਜਿੱਤੇ ਹਨ।

ਉਹਨਾਂ ਨੇ 1999 ਵਿਚ ਸਾਊਥ ਦਿੱਲੀ ਵਿਚ ਕਾਂਗਰਸ ਦੀ ਟਿਕਟ ਤੇ ਚੋਣਾਂ ਲੜੀਆਂ ਸਨ ਪਰ ਬੀਜੇਪੀ ਦੇ ਵੀਕੇ ਮਲਹੋਤਰਾ ਤੋਂ ਚੋਣਾਂ ਹਾਰ ਗਏ ਸਨ। ਧਿਆਨਯੋਗ ਹੈ ਕਿ 2014 ਵਿਚ ਵਿੱਤ ਮੰਤਰੀ ਅਰੁਣ ਜੇਤਲੀ ਨੇ ਅਮ੍ਰਿੰਤਸਰ ਤੋਂ ਚੋਣਾਂ ਲੜੀਆਂ ਸਨ ਪਰ ਮੋਦੀ ਲਹਿਰ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਚੋਣਾਂ ਹਾਰ ਗਏ ਸਨ। ਅਮਰਿੰਦਰ ਸਿੰਘ ਹੁਣ ਪੰਜਾਬ ਦੇ ਮੁੱਖ ਮੰਤਰੀ ਹਨ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement