ਹਸਪਤਾਲ ’ਚ ਮਮਤਾ ਬੈਨਰਜੀ ਨੂੰ ਮਿਲਣ ਪਹੁੰਚੇ BJP ਨੇਤਾ
Published : Mar 11, 2021, 5:21 pm IST
Updated : Mar 11, 2021, 6:58 pm IST
SHARE ARTICLE
Mamta Banerjee
Mamta Banerjee

ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦਾ ਜਥਾ ਵੀਰਵਾਰ ਨੂੰ ਕਲਕੱਤਾ...

ਕੋਲਕਾਤਾ: ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦਾ ਜਥਾ ਵੀਰਵਾਰ ਨੂੰ ਕੋਲਕਾਤਾ ਦੇ ਐਮਐਸਕੇਐਮ ਹਸਪਤਾਲ ਵਿਚ ਪਹੁੰਚਿਆ। ਜਿੱਥੇ ਰਾਜ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ, ਇਹ ਨੇਤਾ ਮਮਤਾ ਨੂੰ ਨਹੀਂ ਮਿਲ ਸਕੇ। ਮਮਤਾ ਬੈਨਰਜੀ ਬੁੱਧਵਾਰ ਨੂੰ ਨੰਦੀਗ੍ਰਾਮ ਵਿਚ ਇਕ ਕਥਿਤ ਹਮਲੇ ਵਿਚ ਜਖਮੀ ਹੋ ਗਏ ਸਨ। ਉਦੋਂ ਉਨ੍ਹਾਂ ਨੂੰ ਉਥੋਂ ਤੁਰੰਤ ਕੋਲਕਾਤਾ ਲਿਆਂਦਾ ਗਿਆ ਸੀ।

MAMTAMAMTA

ਅੱਜ ਵੀਰਵਾਰ ਨੂੰ ਮਾਮਲੇ ਉਤੇ ਵਿਵਾਦ ਦੇ ਵਿਚਾਲੇ ਮੇਘਾਲਿਆ ਅਤੇ ਤ੍ਰਿਪੁਰਾ ਦੇ ਸਾਬਕਾ ਰਾਜਪਾਲ ਤਥਾਗਤ ਰਾਏ ਅਤੇ ਬੀਜੇਪੀ ਦੀ ਰਾਜ ਇਕਾਈ ਦੇ ਬੁਲਾਰੇ ਸਾਮਿਕ ਭੱਟਾਚਾਰੀਆ ਹਸਪਤਾਲ ਜਾਣ ਵਾਲੇ ਜਥੇ ਵਿਚ ਸ਼ਾਮਲ ਸਨ । ਉਨ੍ਹਾਂ ਨੇ ਕਿਹਾ ਕਿ ਉਹ ਐਮਰਜੈਂਸੀ ਦੇ ਕਾਰਨਾਂ ਕਰਕੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨਾਲ ਮੁਲਾਕਾਤ ਨਹੀਂ ਕਰ ਸਕੇ।

MamtaMamta

ਭੱਟਾਚਾਰੀਆ ਨੇ ਕਿਹਾ, ਅਸੀਂ ਉਥੇ ਮੌਜੂਦ ਮੰਤਰੀ ਅਰੂਪ ਵਿਸਵਾਸ ਸਹਿਤ ਕਾਂਗਰਸ ਦੇ ਨੇਤਾਵਾਂ ਨੂੰ ਅਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾ ਦਿੱਤਾ ਹੈ ਅਤੇ ਮੁੱਖ ਮੰਤਰੀ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਾਂ। ਦੱਸ ਦਈਏ ਕਿ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਦੋਸ਼ ਲਗਾਇਆ ਸੀ ਕਿ ਨੰਦੀਗ੍ਰਾਮ ਵਿਚ ਚੋਣ ਪ੍ਰਚਾਰ ਦੇ ਦੌਰਾਨ ਚਾਰ-ਪੰਜ ਲੋਕਾਂ ਨੇ ਉਨ੍ਹਾਂ ਨੂੰ ਧੱਕਾ ਦਿੱਤਾ ਸੀ।

BJP TrimoolBJP Trimool

ਜਿਸਦੇ ਕਾਰਨ ਉਹ ਜਮੀਨ ਉਤੇ ਡਿਗ ਗਏ ਅਤੇ ਉਨ੍ਹਾਂ ਦੇ ਖੱਬੇ ਪੈਰ, ਲੱਕ, ਮੋਢੇ ਅਤੇ ਗਰਦਨ ਵਿਚ ਸੱਟ ਲੱਗੀ ਹੈ। ਉਨ੍ਹਾਂ ਦਾ ਐਮਐਸਕੇਐਮ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement