
ਤ੍ਰਿਣਮੂਲ ਕਾਂਗਰਸ ਵੱਲੋਂ ਦਿੱਤੀ ਸ਼ਿਕਾਇਤ ਬਾਅਦ ਚੁਕਿਆ ਕਦਮ
ਨਵੀਂ ਦਿੱਲੀ: ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਸਿਹਤ ਵਿਭਾਗ ਨੇ ਚੋਣਾਂ ਵਾਲੇ ਰਾਜਾਂ ਵਿਚ ਕੋਵਿਡ-19 ਟੀਕਾ ਸਰਟੀਫ਼ਿਕੇਟਸ ਤੋਂ ਪ੍ਰਧਾਨ ਮੰਤਰੀ ਫੋਟੋ ਹਟਾਉਣ ਦਾ ਫ਼ੈਸਲਾ ਕੀਤਾ ਹੈ। ਦਰਅਸਲ ਤ੍ਰਿਣਮੂਲ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਵੈਕਸੀਨ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਦੀ ਫੋਟੋ ਲਗਾਈ ਗਈ ਹੈ, ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ।
Pm Narendra Modi
ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਕਰੋਨਾ ਵੈਕਸੀਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਦੀ ਫੋਟੋ ਹਟਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਚੋਣ ਕਮਿਸ਼ਨ ਮੁਤਾਬਕ ਪ੍ਰਧਾਨ ਮੰਤਰੀ ਦੀਆਂ ਫੋਟੋਆਂ ਲਾਉਣ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ। ਇਸ ਤੋਂ ਬਾਅਦ ਚੋਣ ਕਮਿਸ਼ਸਨ ਨੂੰ 9 ਮਾਰਚ ਨੂੰ ਲਿਖੀ ਚਿੱਠੀ ਵਿਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਤਕਨੀਕੀ ਉਪਾਵਾਂ ਨੂੰ ਤੇਜ਼ੀ ਨਾਲ ਲੱਭਿਆ ਗਿਆ ਹੈ।
Election Commission
ਚਾਰ ਰਾਜਾਂ ਆਸਾਮ, ਕੇਰਲ, ਤਾਮਿਲ ਨਾਡੂ, ਪੱਛਮੀ ਬੰਗਾਲ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁੱਡੂਚੇਰੀ ’ਚ ਸਥਿਤ ਟੀਕਾਕਰਣ ਕੇਂਦਰਾਂ ਲਈ ਕੋਵਿਨ ’ਚ ‘ਜ਼ਰੂਰੀ ਫ਼ਿਲਟਰਾਂ’ ਦੀ ਵਰਤੋਂ ਕੀਤੀ ਗਈ ਹੈ। ਤ੍ਰਿਣਮੂਲ ਕਾਂਗਰਸ (TMC) ਦੀ ਸ਼ਿਕਾਇਤ ਤੋਂ ਬਾਅਦ ਕਮਿਸ਼ਨ ਨੇ ਸਿਹਤ ਮੰਤਰਾਲੇ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਲਈ ਕਿਹਾ ਸੀ।
Covid Certificate
ਚੋਣ ਕਮਿਸ਼ਨ ਨੇ ਚਾਰ ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਲਈ 26 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ; ਜਿਸ ਤੋਂ ਬਾਅਦ ਆਸਾਮ, ਪੱਛਮੀ ਬੰਗਾਲ, ਤਾਮਿਲ ਨਾਡੂ, ਕੇਰਲ ਤੇ ਪੁੱਡੂਚੇਰੀ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ।