28 ਮਾਰਚ ਨੂੰ ਹੋਲੀ ਵਾਲੇ ਦਿਨ ਦੇਸ਼ ਭਰ ਵਿਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ
ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ ਦੇ ਚੱਲ ਰਹੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਮਾਰਚ ਨੂੰ ਭਾਰਤ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਕਈ ਹੋਰ ਵੀ ਅਹਿਮ ਐਲਾਨ ਕੀਤੇ ਗਏ ਹਨ। 15 ਮਾਰਚ ਨੂੰ ਸਾਰੇ ਜ਼ਿਲ੍ਹਾ ਹੈਡਕੁਆਟਰਾਂ ’ਤੇ ਮਹਿੰਗਾਈ ਵਿਰੁਧ ਪ੍ਰਦਰਸ਼ਨ ਕੀਤੇ ਜਾਣਗੇ।
Farmers Protest
17 ਮਾਰਚ ਨੂੰ ਕਿਸਾਨ ਮੋਰਚਾ ਸਾਰੇ ਟਰੱਕ ਅਪਰੇਟਰਾਂ ਨਾਲ ਮੀਟਿੰਗ ਕਰੇਗਾ ਤੇ ਇਹ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਕਿ ਵਧ ਰਹੀਆਂ ਤੇਲ ਦੀਆਂ ਕੀਮਤਾਂ ’ਤੇ ਸਰਕਾਰ ਨੂੰ ਕਿਵੇਂ ਘੇਰਿਆ ਜਾਵੇ। ਇਸ ਤੋਂ ਬਾਅਦ 23 ਮਾਰਚ ਨੂੰ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ‘ਯੁਵਾ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਨੌਜਵਾਨਾਂ ਨੂੰ ਕੇਸਰੀ ਪੱਗਾਂ ਬੰਨ੍ਹ ਕੇ ਦਿੱਲੀ ਵਲ ਕੂਚ ਕਰਨ ਦੀ ਅਪੀਲ ਕੀਤੀ ਗਈ ਹੈ।
Bharat Bandh today against GST, fuel price hike
Bharat Bandh
ਇਸ ਤੋਂ ਬਾਅਦ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਹੈ ਤੇ ਇਹ ਸੱਦਾ ਵੀ ਵਧ ਰਹੀ ਮਹਿੰਗਾਈ ਤੇ ਤੇਲ-ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਮੁੱਦੇ ’ਤੇ ਹੋਵੇਗਾ। ਸੰਯੁਕਤ ਮੋਰਚਾ ਨੇ ਸਾਰੀਆਂ ਧਿਰਾਂ ਨੂੰ ਇਸ ਬੰਦ ਵਿਚ ਵਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਸ ਤੋਂ ਬਾਅਦ 28 ਮਾਰਚ ਨੂੰ ਹੋਲੀ ਵਾਲੇ ਦਿਨ ਦੇਸ਼ ਭਰ ਵਿਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ ਇਨ੍ਹਾਂ ਕਾਪੀਆਂ ਨਾਲ ਹੋਲਿਕਾ ਦਹਿਨ ਕੀਤਾ ਜਾਵੇਗਾ।
Bharat Bandh
ਇਸ ਮੌਕੇ ਸੰਯੁਕਤ ਮੋਰਚੇ ਦੀ ਮੀਟਿੰਗ ਵਿਚ ਹਰਿਆਣਾ ਵਿਧਾਨ ਸਭਾ ਦਾ ਮੁੱਦਾ ਵੀ ਵਿਚਾਰਿਆ ਗਿਆ ਤੇ ਉਨ੍ਹਾਂ ਵਿਧਾਇਕਾਂ ਵਿਰੁਧ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ ਜਿਨ੍ਹਾਂ ਨੇ ਬੇਭਰੋਸਗੀ ਮਤੇ ਵਿਰੁਧ ਵੋਟਾਂ ਪਾਈਆਂ। ਮੋਰਚੇ ਨੇ ਉਨ੍ਹਾਂ ਵਿਧਾਇਕਾਂ ਦੇ ਬਾਈਕਾਟ ਕਰਨ ਦੀ ਅਪੀਲ ਵੀ ਕੀਤੀ।
