ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 15 ਮਾਰਚ ਨੂੰ ਹੋਵੇਗੀ ਸੁਣਵਾਈ 
Published : Mar 11, 2022, 4:50 pm IST
Updated : Mar 11, 2022, 4:50 pm IST
SHARE ARTICLE
Supreme Court
Supreme Court

ਲਖੀਮਪੁਰ ਖੇੜੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਦਿਤੀ ਸੀ ਜ਼ਮਾਨਤ 

ਨਵੀਂ ਦਿੱਲੀ : ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਹੁਣ 15 ਮਾਰਚ ਨੂੰ ਸੁਣਵਾਈ ਕਰੇਗਾ। ਦੱਸਣਯੋਗ ਹੈ ਕਿ ਲਾਖੀਮਪੁਰ ਖੇੜੀ ਵਿਖੇ ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਚੀਫ਼ ਜਸਟਿਸ ਐਨ.ਵੀ. ਰਮਨ, ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਨੂੰ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਦੱਸਿਆ ਕਿ ਪਟੀਸ਼ਨ ਸ਼ੁੱਕਰਵਾਰ ਯਾਨੀ 11 ਮਾਰਚ  ਲਈ ਸੂਚੀਬੱਧ ਸੀ ਪਰ ਅੱਜ ਸੁਣਵਾਈ ਲਈ ਪਟੀਸ਼ਨਾਂ ਦੀ ਸੂਚੀ ਵਿੱਚ ਇਹ ਸ਼ਾਮਲ ਨਹੀਂ ਹੈ।

Ashish MishraAshish Mishra

ਇਸ ਦੌਰਾਨ ਵੀਰਵਾਰ ਰਾਤ ਨੂੰ ਇਸ ਮਾਮਲੇ ਦੇ ਇਕ ਅਹਿਮ ਗਵਾਹ 'ਤੇ ਵੀ ਹਮਲਾ ਹੋਇਆ ਸੀ। ਬੈਂਚ ਨੇ ਕਿਹਾ, ''ਕੁਝ ਗਲਤੀ ਹੋਈ ਹੈ। ਉਹ (ਰਜਿਸਟਰੀ ਅਫ਼ਸਰ) ਮੰਗਲਵਾਰ ਨੂੰ ਇਸ ਦੀ ਸੂਚੀ ਬਣਾ ਰਹੇ ਹਨ। ਅਸੀਂ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਾਂਗੇ।" ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ 4 ਮਾਰਚ ਨੂੰ ਪਟੀਸ਼ਨ 'ਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਇਸ ਨੂੰ 11 ਮਾਰਚ ਲਈ ਸੂਚੀਬੱਧ ਕੀਤਾ ਸੀ।

Supreme Court To Hear Challenge Against Ashish Mishra's Bail On March 11Supreme Court To Hear Challenge Against Ashish Mishra's Bail On March 11

ਐਡਵੋਕੇਟ ਪ੍ਰਸ਼ਾਂਤ ਭੂਸ਼ਣ ਨੇ ਉਦੋਂ ਦਲੀਲ ਦਿੱਤੀ ਸੀ ਕਿ ਮਾਮਲੇ ਦੇ ਹੋਰ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਮਿਲੀ ਰਾਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਲਈ ਅਦਾਲਤ ਦਾ ਰੁਖ ਕਰ ਰਹੇ ਹਨ। ਇਸ ਤੋਂ ਬਾਅਦ ਬੈਂਚ ਨੇ ਵਕੀਲ ਨੂੰ ਹਾਈ ਕੋਰਟ ਨੂੰ ਜਾਣੂ ਕਰਵਾਉਣ ਲਈ ਕਿਹਾ ਸੀ ਕਿ ਸੁਪਰੀਮ ਕੋਰਟ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ।

lakhimpur caselakhimpur case

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ 'ਚ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਤਿੰਨ ਮੈਂਬਰਾਂ ਨੇ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੀ ਜ਼ਮਾਨਤ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਲਾਹਾਬਾਦ ਹਾਈ ਕੋਰਟ ਨੇ 10 ਫਰਵਰੀ ਨੂੰ ਇਸ ਮਾਮਲੇ ਵਿੱਚ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਉਹ ਚਾਰ ਮਹੀਨੇ ਤੱਕ ਹਿਰਾਸਤ ਵਿੱਚ ਸੀ।

Lakhimpur Khedi Incident Lakhimpur Khedi Incident

ਧਿਆਨ ਯੋਗ ਹੈ ਕਿ ਇੱਕ ਕਿਸਾਨ ਜਥੇਬੰਦੀ ਪਿਛਲੇ ਸਾਲ 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਦਾ ਵਿਰੋਧ ਕਰ ਰਹੀ ਸੀ ਜਦੋਂ ਲਖੀਮਪੁਰ ਖੇੜੀ ਵਿੱਚ ਇੱਕ ਐਸਯੂਵੀ ਨੇ ਕਥਿਤ ਤੌਰ 'ਤੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਥਿਤ ਤੌਰ 'ਤੇ ਦੋ ਭਾਜਪਾ ਵਰਕਰਾਂ ਅਤੇ ਇਕ ਡਰਾਈਵਰ ਦੀ ਕੁੱਟਮਾਰ ਕੀਤੀ, ਜਦਕਿ ਹਿੰਸਾ ਵਿਚ ਇਕ ਸਥਾਨਕ ਪੱਤਰਕਾਰ ਦੀ ਵੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਦਰਦਾਂ ਵਾਲੀ ਗੱਡੀ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸਨ। ਹਾਲਾਂਕਿ ਉਸ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

SHARE ARTICLE

ਏਜੰਸੀ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement