ਨਵੀਂ ਦਿੱਲੀ 'ਚ ਹੋਲੀ ਮੌਕੇ ਜਾਪਾਨੀ ਲੜਕੀ ਨਾਲ ਛੇੜਛਾੜ

By : KOMALJEET

Published : Mar 11, 2023, 8:04 am IST
Updated : Mar 11, 2023, 8:04 am IST
SHARE ARTICLE
A Japanese girl was molested on the occasion of Holi in New Delhi
A Japanese girl was molested on the occasion of Holi in New Delhi

ਰੰਗ ਲਗਾਉਣ ਦੇ ਬਹਾਨੇ ਕੀਤੀ ਗਈ ਜ਼ਬਰਦਸਤੀ ਤੇ ਦੁਰਵਿਵਹਾਰ

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਿਸ ਨੂੰ ਨੋਟਿਸ ਭੇਜ ਕਾਰਵਾਈ ਦੀ ਕੀਤੀ ਮੰਗ 

ਨਵੀਂ ਦਿੱਲੀ : ਦਿੱਲੀ ਵਿੱਚ ਹੋਲੀ ਮੌਕੇ ਇੱਕ ਵਿਦੇਸ਼ੀ ਲੜਕੀ ਨਾਲ ਛੇੜਛਾੜ ਅਤੇ ਦੁਰਵਿਵਹਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿੱਚ ਮੁੰਡਿਆਂ ਦਾ ਇੱਕ ਗਰੁੱਪ ਇੱਕ ਜਾਪਾਨੀ ਕੁੜੀ ਨਾਲ ਜ਼ਬਰਦਸਤੀ ਹੋਲੀ ਖੇਡਦਾ ਨਜ਼ਰ ਆ ਰਿਹਾ ਹੈ। ਇੰਨਾ ਹੀ ਨਹੀਂ ਬੱਚੀ ਦੇ ਸਿਰ 'ਤੇ ਆਂਡੇ ਵੀ ਤੋੜੇ ਗਏ। ਇਸ ਦੌਰਾਨ ਲੜਕੀ ਪਰੇਸ਼ਾਨ ਨਜ਼ਰ ਆ ਰਹੀ ਹੈ। ਕੁਝ ਮੀਡੀਆ ਰਿਪੋਰਟਾਂ 'ਚ ਇਹ ਵੀਡੀਓ ਦਿੱਲੀ ਦੇ ਪਹਾੜਗੰਜ ਦਾ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸ ਦੀ ਲੋਕੇਸ਼ਨ ਦੀ ਪੁਸ਼ਟੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਪਣੇ ਆਸਟ੍ਰੇਲੀਅਨ ਹਮਰੁਤਬਾ ਐਂਥਨੀ ਅਲਬਨੀਜ਼ ਨਾਲ ਕੀਤੀ ਮੁਲਾਕਾਤ 

ਇਸ ਦੇ ਨਾਲ ਹੀ ਮਾਮਲੇ 'ਚ ਪੁਲਿਸ ਨੇ ਜਾਪਾਨੀ ਅੰਬੈਸੀ ਨੂੰ ਪੱਤਰ ਲਿਖਿਆ ਹੈ, ਜਿਸ 'ਚ ਦੋਸ਼ੀ ਲੜਕਿਆਂ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਕੇਂਦਰੀ ਜ਼ਿਲ੍ਹਾ ਪੁਲਿਸ ਇਸ ਦੀ ਜਾਂਚ ਕਰ ਰਹੀ ਹੈ।

ਦੂਜੇ ਪਾਸੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਨੂੰ ਨੋਟਿਸ ਭੇਜ ਕੇ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਹੋਲੀ ਵਾਲੇ ਦਿਨ ਇੱਕ ਵਿਦੇਸ਼ੀ ਲੜਕੀ ਨਾਲ ਅਜਿਹੀ ਹਰਕਤ ਕੀਤੀ ਗਈ।

ਮੀਡੀਆ ਰਿਪੋਰਟਾਂ ਮੁਤਾਬਕ, ਲੜਕੀ ਪਹਿਲੀ ਵਾਰ ਹੋਲੀ ਖੇਡਣ ਜਾਪਾਨ ਤੋਂ ਭਾਰਤ ਆਈ ਸੀ। ਇਸ ਵੀਡੀਓ ਨੂੰ ਲੜਕੀ ਨੇ ਖੁਦ ਸ਼ੇਅਰ ਕੀਤਾ ਸੀ ਅਤੇ ਬਾਅਦ 'ਚ ਅਕਾਊਂਟ ਤੋਂ ਹਟਾ ਦਿੱਤਾ ਗਿਆ ਸੀ। ਪਰ ਹੁਣ ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਬਜਟ 2023 : ਆਪ ਨੇ ਅਪਣੀ ਰਾਹ ਚੁਣ ਲਈ ਹੈ ਜਿਸ ਦੀ ਝਲਕ ਬਜਟ ਨੇ ਵਿਖਾ ਦਿਤੀ ਹੈ ਅਤੇ ਨਤੀਜਿਆਂ ਦੀ ਉਡੀਕ ਕਰਨੀ ਹੀ ਪਵੇਗੀ

ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕੁਝ ਲੜਕੇ ਲੜਕੀ ਨੂੰ ਫੜ ਕੇ ਉਸ 'ਤੇ ਜ਼ਬਰਦਸਤੀ ਰੰਗ ਪਾ ਰਹੇ ਹਨ। ਉਹ ਨਾਂਹ-ਨਹੀਂ ਕਹਿ ਰਹੀ ਹੈ। ਇਸ ਦੌਰਾਨ ਇਕ ਵਿਅਕਤੀ ਨੇ ਉਸ ਸਿਰ 'ਤੇ ਆਂਡੇ ਤੋੜ ਦਿੱਤੇ। ਕੁੜੀ ਬਾਏ-ਬਾਏ ਕਹਿ ਰਹੀ ਹੈ। ਇਸ ਦੇ ਬਾਵਜੂਦ ਲੜਕੇ ਦੁਰਵਿਵਹਾਰ ਕਰਦੇ ਨਜ਼ਰ ਆ ਰਹੇ ਹਨ। ਜਿਵੇਂ ਹੀ ਜਾਪਾਨੀ ਕੁੜੀ ਬਾਹਰ ਜਾਣ ਲੱਗੀ, ਇੱਕ ਆਦਮੀ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਅਜਿਹੇ 'ਚ ਲੜਕੀ ਨੇ ਉਸ ਨੂੰ ਥੱਪੜ ਵੀ ਮਾਰ ਦਿੱਤਾ।

ਸਵਾਤੀ ਮਾਲੀਵਾਲ ਨੇ ਕਿਹਾ - ਮੈਂ ਕਿਸੇ ਨੂੰ ਨਹੀਂ ਛੱਡਾਂਗੀ
ਸਵਾਤੀ ਮਾਲੀਵਾਲ ਨੇ ਵੀਡੀਓ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਟਵੀਟ ਕੀਤਾ - ਜਦੋਂ ਵੀ ਮੈਂ ਇਹ ਵੀਡੀਓ ਦੇਖਦੀ ਹਾਂ, ਮੇਰਾ ਖੂਨ ਖੌਲਦਾ ਹੈ। ਜੋ ਵੀ ਹੋ ਜਾਵੇ, ਮੈਂ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਨਹੀਂ ਬਖ਼ਸ਼ਾਂਗੀ, ਅਸੀਂ ਇਹ ਯਕੀਨੀ ਬਣਾਵਾਂਗੇ ਕਿ ਉਨ੍ਹਾਂ ਵਿੱਚੋਂ ਇੱਕ-ਇੱਕ ਲਫੰਗ਼ਾ ਸਲਾਖਾਂ ਪਿੱਛੇ ਪਹੁੰਚ ਜਾਵੇ।

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement