
ਸਿਸੋਦੀਆ ਨੂੰ ਵੀ ਇਸ ਹਫਤੇ ਦੇ ਸ਼ੁਰੂ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਸੀ
ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਭੇਜੇ ਇਕ ਸੰਦੇਸ਼ ਵਿਚ ਕਿਹਾ ਹੈ ਕਿ ਉਹਨਾਂ ਨੂੰ ਕੈਦ ਕਰਕੇ "ਕਸ਼ਟ" ਦਿੱਤੇ ਜਾ ਸਕਦੇ ਹਨ, ਪਰ ਉਹਨਾਂ ਦੇ ਹੌਸਲੇ ਨੂੰ ਤੋੜਿਆ ਨਹੀਂ ਜਾ ਸਕਦਾ।
ਇਹ ਵੀ ਪੜ੍ਹੋ: ਚੰਡੀਗੜ੍ਹ ਪੁਲਿਸ ਦੇ ਖਾਤੇ ’ਚੋਂ 84 ਕਰੋੜ ਰੁਪਏ ਗਾਇਬ, ਵਿਭਾਗ ਕੋਲ ਕੋਈ ਰਿਕਾਰਡ ਨਹੀਂ
ਕੇਂਦਰੀ ਜਾਂਚ ਬਿਊਰੋ ਨੇ 26 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਆਗੂ ਸਿਸੋਦੀਆ ਨੂੰ 2021-22 ਲਈ ਦਿੱਲੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਇਹ ਨੀਤੀ ਹੁਣ ਰੱਦ ਕਰ ਦਿੱਤੀ ਗਈ ਹੈ। ਸਿਸੋਦੀਆ ਨੂੰ ਵੀ ਇਸ ਹਫਤੇ ਦੇ ਸ਼ੁਰੂ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ: ਅਮਰੀਕਾ ਦੀ ਵਪਾਰ ਨੀਤੀ ਅਤੇ ਗੱਲਬਾਤ ਸਲਾਹਕਾਰ ਕਮੇਟੀ ਵਿਚ ਦੋ ਭਾਰਤੀਆਂ ਦੇ ਨਾਂਅ ਸ਼ਾਮਲ
ਸਿਸੋਦੀਆ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਕੀਤੇ ਟਵੀਟ ਵਿਚ ਲਿਖਿਆ, ““ਜੇਲ੍ਹ ਭੇਜ ਕੇ ਮੈਨੂੰ ਤਕਲੀਫ਼ ਦੇ ਸਕਦੇ ਹੋ, ਪਰ ਮੇਰੇ ਹੌਸਲੇ ਨੂੰ ਨਹੀਂ ਤੋੜ ਸਕਦੇ। ਅੰਗਰੇਜ਼ਾਂ ਨੇ ਵੀ ਆਜ਼ਾਦੀ ਘੁਲਾਟੀਆਂ ਨੂੰ ਕਸ਼ਟ ਦਿੱਤੇ ਸੀ ਪਰ ਉਹਨਾਂ ਦੇ ਹੌਸਲੇ ਨਹੀਂ ਟੁੱਟੇ”। ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਿਸੋਦੀਆ ਨੇ ਦਿੱਲੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।