ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ, VC ਨੇ ਮੁੱਖ ਮੰਤਰੀ ਮਾਨ ਨੂੰ ਕੀਤੀ ਅਪੀਲ

By : GAGANDEEP

Published : Mar 11, 2023, 5:35 pm IST
Updated : Mar 11, 2023, 5:57 pm IST
SHARE ARTICLE
punjabi university patiala
punjabi university patiala

ਕਿਹਾ-ਯੂਨੀਵਰਸਿਟੀ ਨੂੰ ਅਨਾਊਂਸ ਕੀਤੀ ਗਈ 164 ਕਰੋੜ ਦੀ ਗ੍ਰਾਂਟ ਵਧਾ ਕੇ ਕੀਤੀ ਜਾਵੇ 360 ਕਰੋੜ ਰੁਪਏ

 

ਪਟਿਆਲਾ: ਪੰਜਾਬ ਦੇ ਮਾਲਵੇ ਨਾਲ ਸੰਬੰਧਿਤ ਪੇਂਡੂ ਖੇਤਰ ਦੇ ਵਿਦਿਆਰਥੀ ਨੂੰ ਪੰਜਾਬੀ ਯੂਨੀਵਰਸਿਟੀ ਪਿਛਲੇ ਲੰਮੇ ਸਮੇਂ ਤੋਂ ਸਸਤੀ ਤੇ ਮਿਆਰੀ ਸਿੱਖਿਆ ਦੇ ਰਹੀ ਹੈ ਅਤੇ ਭਾਸ਼ਾ ਦੇ ਨਾਮ 'ਤੇ ਦੁਨੀਆ ਦੀ ਦੂਜੀ ਯੂਨੀਵਰਸਿਟੀ ਬਣੀ ਹੈ ਪ੍ਰੰਤੂ ਇਹ ਯੂਨੀਵਰਸਿਟੀ ਬੀਤੇ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ: ਔਰਤਾਂ ਨੂੰ 1000 ਰੁਪਏ ਮਹੀਨਾ ਭੱਤਾ ਨਾ ਦੇਣ 'ਤੇ ਭਾਜਪਾ ਨੇ ਘੇਰੀ ਸਰਕਾਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਸਾਲ, 29 ਮਾਰਚ ਨੂੰ ਪੰਜਾਬੀ ਯੂਨੀਵਰਸਿਟੀ ਦੇ ਕੈਂਪਸ ਵਿੱਚ ਪਹੁੰਚ ਕੇ ਇਸਨੂੰ ਕਰਜ਼ਾ ਮੁਕਤ ਕਰਨ ਤੇ ਸਲਾਨਾ ਗਰਾਂਟ 'ਚ ਵਾਧਾ ਕਰਨ ਦਾ ਐਲਾਨ ਕੀਤਾ ਸੀ। ਸਰਕਾਰ ਨੇ ਯੂਨੀਵਰਸਿਟੀ ਨੂੰ ਇਸ ਸਾਲ ਬਜਟ ਵਿਚ 163 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਜਿਸ 'ਤੇ ਯੂਨੀਵਰਸਿਟੀ ਦੇ VC ਪ੍ਰੋ. ਅਰਵਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ 164 ਕਰੋੜ ਦੀ ਗ੍ਰਾਂਟ ਦੇਣਾ ਇਕ ਭੱਦਾ ਮਜ਼ਾਕ ਹੈ। ਪੰਜਾਬੀ  ਯੂਨੀਵਰਸਿਟੀ ਇੰਨੀ ਗਰਾਂਟ ਨਾਲ ਨਹੀਂ ਚਲਾਈ ਜਾ ਸਕਦੀ।

ਇਹ ਵੀ ਪੜ੍ਹੋ: ਅੰਮ੍ਰਿਤਸਰ: 7 ਮਹੀਨੇ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ 4 ਘੰਟਿਆਂ ਵਿਚ ਕੀਤਾ ਗ੍ਰਿਫਤਾਰ 

ਪੰਜਾਬੀ ਯੂਨੀਵਰਸਿਟੀ ਨੂੰ ਚਲਾਉਣਾ ਤੇ ਯੋਗ ਗਰਾਂਟ ਦੇਣਾ ਸਰਕਾਰ ਦਾ ਕੰਮ ਹੈ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਗ੍ਰਾਂਟ ਨੂੰ ਵਧਾ ਕੇ 360 ਕਰੋੜ ਰੁਪਏ ਕਰੇ। ਇਸ ਤੋਂ ਬਿਨ੍ਹਾਂ ਇਹ ਅਦਾਰਾ ਅੱਗੇ ਨਹੀਂ ਵੱਧ ਸਕੇਗਾ, ਸਗੋਂ ਮਰ ਜਾਵੇਗਾ। ਪੰਜਾਬੀ ਯੂਨੀਵਰਸਿਟੀ ਦਾ ਮਰਨਾ ਪੰਜਾਬ, ਪੰਜਾਬੀਅਤ ਤੇ ਪੰਜਾਬੀ ਦੇ ਮਰ ਜਾਣ ਦੇ ਬਰਾਬਰ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement