Ghazipur Bus Accident News: ਬਰਾਤੀਆਂ ਨਾਲ ਭਰੀ ਬੱਸ 'ਤੇ ਡਿੱਗੀ ਹਾਈ ਟੈਂਸ਼ਨ ਤਾਰ, 4 ਲੋਕਾਂ ਦੀ ਮੌਤ
Published : Mar 11, 2024, 4:00 pm IST
Updated : Mar 11, 2024, 4:05 pm IST
SHARE ARTICLE
Ghazipur Bus fire Accident News in punjabi
Ghazipur Bus fire Accident News in punjabi

Ghazipur Bus Accident News: ਕਰੰਟ ਲੱਗਣ ਨਾਲ ਬੱਸ ਨੂੰ ਲੱਗੀ ਅੱਗ

 Ghazipur Bus fire Accident News in punjabi: ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਤੋਂ ਇੱਕ ਭਿਆਨਕ ਸੜਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਮਾਰਦਾਹ ਥਾਣਾ ਖੇਤਰ ਦੇ ਮਊ ਤੋਂ ਵਿਆਹ ਦੀ ਬਰਾਤ ਨੂੰ ਲੈ ਕੇ ਜਾ ਰਹੀ ਬੱਸ 'ਤੇ ਹਾਈ ਟੈਂਸ਼ਨ ਤਾਰ ਡਿੱਗ ਗਈ। ਇਸ ਹਾਦਸੇ 'ਚ ਹੁਣ ਤੱਕ ਚਾਰ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਹਾਦਸੇ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਹਾਈ ਟੈਂਸ਼ਨ ਤਾਰ ਦੇ ਕਰੰਟ ਲੱਗਣ ਕਾਰਨ ਬੱਸ ਵਿਚ ਸਵਾਰ ਲੋਕ ਝੁਲਸ ਗਏ।

ਇਹ ਵੀ ਪੜ੍ਹੋ: Goraya Accident News: ਸ੍ਰੀ ਦਰਬਾਰ ਸਾਹਿਬ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਕੰਬਾਇਨ ਨਾਲ ਟਕਰਾਈ ਕਾਰ, 1 ਦੀ ਹੋਈ ਮੌਤ 

ਕਾਫੀ ਦੇਰ ਤੱਕ ਸਵਾਰੀਆਂ ਨਾਲ ਭਰੀ ਬੱਸ ਵਿਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਰਹੀਆਂ। ਕਰੰਟ ਲੱਗਣ ਕਾਰਨ ਲੋਕਾਂ ਨੂੰ ਬਾਹਰ ਨਿਕਲਣ ਵਿਚ ਦਿੱਕਤ ਆਈ। ਅਧਿਕਾਰੀਆਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਸਰਕਾਰੀ ਪੱਧਰ 'ਤੇ ਵੀ ਲਈ ਜਾ ਰਹੀ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਤਾਰ ਡਿੱਗਣ ਕਾਰਨ ਬੱਸ ਨੂੰ ਅੱਗ ਲੱਗ ਗਈ। ਕਿਸੇ ਤਰ੍ਹਾਂ ਕਰੰਟ ਦਾ ਵਹਾਅ ਰੁਕਣ ਤੋਂ ਬਾਅਦ ਲੋਕ ਬਾਹਰ ਨਿਕਲ ਆਏ। ਅੱਗ ਵਿੱਚ ਬੇਹੋਸ਼ ਹੋਏ ਲੋਕਾਂ ਦੇ ਸੜ ਜਾਣ ਦੀ ਵੀ ਚਰਚਾ ਹੈ।

ਇਹ ਵੀ ਪੜ੍ਹੋ: Punjab Vidhan Sabha: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ 'ਚ ਉਠਿਆ ਨਾਜਾਇਜ਼ ਕਬਜ਼ਿਆਂ ਦਾ ਮੁੱਦਾ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਪੁਰ ਵਿੱਚ ਹੋਏ ਭਿਆਨਕ ਬੱਸ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਤੁਰੰਤ ਮੌਕੇ ’ਤੇ ਪੁੱਜਣ ਦੇ ਹੁਕਮ ਦਿਤੇ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਗਈਆਂ ਹਨ। ਸੀਐਮ ਯੋਗੀ ਨੇ ਕਿਹਾ ਹੈ ਕਿ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਪ੍ਰਬੰਧ ਕਰਨ। ਰਾਹਤ ਅਤੇ ਬਚਾਅ ਕਾਰਜ ਤੇਜ਼ ਕੀਤੇ ਜਾਣੇ ਚਾਹੀਦੇ ਹਨ। ਸੀਐਮ ਯੋਗੀ ਨੇ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪ੍ਰਤੀ ਸੰਵੇਦਨਾ ਜਤਾਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹੁਣ ਤੱਕ ਆ ਰਹੀ ਜਾਣਕਾਰੀ ਮੁਤਾਬਕ ਅੱਗ 'ਚ ਚਾਰ ਲੋਕਾਂ ਦੇ ਜ਼ਿੰਦਾ ਸੜ ਜਾਣ ਦੀ ਖਬਰ ਹੈ। ਇਸ ਹਾਦਸੇ ਵਿੱਚ ਹੋਰ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ।
ਬੱਸ ਵਿੱਚ 50 ਲੋਕ ਸਵਾਰ ਸਨ। ਅੱਗ ਇੰਨੀ ਭਿਆਨਕ ਸੀ ਕਿ ਕੋਈ ਵੀ ਅੱਗ ਬੁਝਾਉਣ ਲਈ ਬੱਸ ਦੇ ਨੇੜੇ ਜਾਣ ਦੀ ਹਿੰਮਤ ਨਹੀਂ ਕਰ ਸਕਿਆ। ਹੁਣ ਤੱਕ ਚਾਰ ਲੋਕਾਂ ਦੇ ਅੱਗ 'ਚ ਝੁਲਸਣ ਦੀ ਸੂਚਨਾ ਮਿਲੀ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ। ਇਸ ਹਾਦਸੇ ਵਿੱਚ ਹੋਰ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ। ਪਤਾ ਲੱਗਾ ਕਿ ਬੱਸ ਸੀ.ਐਨ.ਜੀ ਸੀ।

(For more news apart from 'Ghazipur Bus fire Accident News in punjabi' stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement